ਸੂਤੀ ਧਾਗੇ ਦੀਆਂ ਕੀਮਤਾਂ 'ਚ ਭਾਰੀ ਵਾਧਾ, AEPC ਨੇ ਸਰਕਾਰ ਨੂੰ ਕੀਤੀ ਇਹ ਅਪੀਲ
Sunday, Mar 28, 2021 - 10:20 AM (IST)
ਨਵੀਂ ਦਿੱਲੀ(ਭਾਸ਼ਾ) – ਐਪਰੇਲ ਐਕਸਪੋਰਟ ਪ੍ਰਮੋਸ਼ਨ ਕੌਂਸਲ (ਏ. ਈ. ਪੀ. ਸੀ.) ਨੇ ਸਰਕਾਰ ਤੋਂ ਸੂਤੀ ਧਾਗੇ ਦੀ ਬਰਾਮਦ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਏ. ਈ. ਪੀ. ਸੀ. ਨੇ ਕਿਹਾ ਕਿ ਬਰਾਮਦ ’ਤੇ ਪਾਬੰਦੀ ਨਾਲ ਇਸ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ’ਚ ਮਦਦ ਮਿਲੇਗੀ ਅਤੇ ਨਾਲ ਹੀ ਘਰੇਲੂ ਨਿਰਮਾਤਾਵਾਂ ਨੂੰ ਇਸ ਦੀ ਸਪਲਾਈ ਵੀ ਵਧਾਈ ਜਾ ਸਕੇਗੀ।
ਇਹ ਵੀ ਪੜ੍ਹੋ : LIC Housing Finance ਦੇ ਖ਼ਾਤਾਧਾਰਕਾਂ ਲਈ ਖੁਸ਼ਖਬਰੀ, ਨਹੀਂ ਦੇਣੀ ਪਵੇਗੀ 6 ਮਹੀਨੇ ਦੀ EMI
ਏ. ਈ. ਪੀ. ਸੀ. ਦੇ ਚੇਅਰਮੈਨ ਏ. ਸ਼ਕਤੀਵੇਲ ਨੇ ਕਿਹਾ ਕਿ ਸਰਕਾਰ ਵਲੋਂ ਕਈ ਯਤਨਾਂ ਦੇ ਬਾਵਜੂਦ ਸੂਤੀ ਧਾਗੇ ਦੇ ਰੇਟ ਪਿਛਲੇ ਚਾਰ ਮਹੀਨੇ ਦੌਰਾਨ ਲਗਾਤਾਰ ਵਧ ਰਹੇ ਹਨ, ਜਿਸ ਨਾਲ ਪੂਰੀ ਵੈਲਿਊ ਚੇਨ ਪ੍ਰਭਾਵਿਤ ਹੋ ਰਹੀ ਹੈ। ਸ਼ਕਤੀਵੇਲ ਨੇ ਕਿਹਾ ਕਿ ਅਸੀਂ ਘਰੇਲੂ ਨਿਰਮਾਤਾਵਾਂ ਨੂੰ ਧਾਗੇ ਦੀ ਸਪਲਾਈ ਵਧਾਉਣ ਲਈ ਤੁਰੰਤ ਦਖਲਅੰਦਾਜ਼ੀ ਕਰਨ ਦੀ ਮੰਗ ਕਰਦੇ ਹਾਂ। ਸਾਡਾ ਸੁਝਾਅ ਹੈ ਕਿ ਸੂਤੀ ਧਾਗੇ ਦੀ ਬਰਾਮਦ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਕਪਾਹ ਨਿਗਮ (ਸੀ. ਸੀ. ਆਈ.) ਨੇ ਛੋਟੇ ਮਿੱਲ ਮਾਲਕਾਂ ਲਈ ਕਪਾਹ ਦੀਆਂ ਕੀਮਤਾਂ ’ਚ ਕਟੌਤੀ ਕੀਤੀ ਹੈ ਪਰ ਇਸ ਨਾਲ ਸੂਤੀ ਧਾਗੇ ਦੇ ਰੇਟ ਘਟੇ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਸੂਤੀ ਧਾਗੇ ਦੀਆਂ ਕੀਮਤਾਂ ’ਚ ਵਾਧੇ ਅਤੇ ਇਸ ਦੀ ਉਪਲਬਧਤਾ ਨੂੰ ਲੈ ਕੇ ਅਨਿਸ਼ਚਿਤਤਾ ਕਾਰਣ ਬਰਾਮਦਕਾਰਾਂ ਲਈ ਆਪਣੇ ਗਾਹਕਾਂ ਦੇ ਆਰਡਰ ਪੂਰਾ ਕਰਨਾ ਮੁਸ਼ਕਲ ਹੋ ਰਿਹਾ ਹੈ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਬੋਤਲਬੰਦ ਪਾਣੀ ਵੇਚਣਾ ਨਹੀਂ ਹੋਵੇਗਾ ਆਸਾਨ, ਕਰਨੀ ਪਵੇਗੀ ਇਨ੍ਹਾਂ ਨਿਯਮਾਂ ਦੀ ਪਾਲਣਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।