ਇਕ ਦਿਨ ਦੀ ਰਾਹਤ ਤੋਂ ਬਾਅਦ ਫਿਰ ਚੜ੍ਹੇ ਸੋਨੇ ਦੇ ਭਾਅ, ਚਾਂਦੀ ਦੀਆਂ ਕੀਮਤਾਂ ਡਿੱਗੀਆਂ
Thursday, Mar 13, 2025 - 11:07 AM (IST)

ਨਵੀਂ ਦਿੱਲੀ - ਬੁੱਧਵਾਰ ਨੂੰ ਮਿਲੀ ਰਾਹਤ ਤੋਂ ਬਾਅਦ ਵੀਰਵਾਰ (13 ਮਾਰਚ) ਨੂੰ ਇਕ ਵਾਰ ਫਿਰ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਜਾਰੀ ਰਹੀ। MCX 'ਤੇ ਸੋਨੇ ਦੀ ਕੀਮਤ 0.13 ਫੀਸਦੀ ਦੇ ਵਾਧੇ ਨਾਲ 86,802 ਰੁਪਏ 'ਤੇ ਹੈ ਜਦਕਿ ਚਾਂਦੀ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ। ਚਾਂਦੀ 0.18 ਫੀਸਦੀ ਡਿੱਗ ਕੇ 99,300 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।
ਇਹ ਵੀ ਪੜ੍ਹੋ : ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨ੍ਹਾਂ ਨਹੀਂ ਬਣੇਗਾ Passport , ਲਾਗੂ ਹੋ ਗਏ ਨਵੇਂ ਨਿਯਮ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਦੀ ਸ਼ੁਰੂਆਤ ਸੁਸਤ ਰਹੀ। ਪਰ ਬਾਅਦ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਕਾਰੋਬਾਰ ਸ਼ੁਰੂ ਹੋ ਗਿਆ। ਕਾਮੈਕਸ 'ਤੇ ਸੋਨਾ 2,943.30 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,946.80 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 5.70 ਡਾਲਰ ਦੇ ਵਾਧੇ ਨਾਲ 2,952.50 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ ਭਾਅ 33.72 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 33.74 ਡਾਲਰ ਸੀ। ਖਬਰ ਲਿਖੇ ਜਾਣ ਤੱਕ ਇਹ 0.02 ਡਾਲਰ ਦੀ ਗਿਰਾਵਟ ਦੇ ਨਾਲ 33.72 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : Indigo, Akasa ਤੇ Star Air ਦਾ ਹੋਲੀ ਦੇ ਤਿਉਹਾਰ ਮੌਕੇ ਸ਼ਾਨਦਾਰ ਡਿਸਕਾਊਂਟ ਆਫਰ
ਪ੍ਰਚੂਨ ਖਰੀਦਦਾਰੀ ਕਾਰਨ ਸੋਨੇ 'ਚ ਮਾਮੂਲੀ ਤੇਜ਼ੀ, ਚਾਂਦੀ 'ਚ 1,300 ਰੁਪਏ ਦਾ ਵਾਧਾ
ਮਾਮੂਲੀ ਪ੍ਰਚੂਨ ਖਰੀਦਦਾਰੀ ਦੇ ਨਾਲ-ਨਾਲ ਗਹਿਣਿਆਂ ਦੀ ਮੰਗ ਦੇ ਵਿਚਕਾਰ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਰਾਜਧਾਨੀ 'ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 60 ਰੁਪਏ ਚੜ੍ਹ ਕੇ 88,850 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਇਸਦੀ ਪਿਛਲੀ ਬੰਦ ਕੀਮਤ 88,790 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੇ ਨਾਲ ਹੀ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਵੀ 60 ਰੁਪਏ ਵਧ ਕੇ 88,450 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਚਾਂਦੀ ਦੀ ਕੀਮਤ 1,300 ਰੁਪਏ ਚੜ੍ਹ ਕੇ ਕਰੀਬ ਤਿੰਨ ਹਫ਼ਤਿਆਂ ਦੇ ਉੱਚੇ ਪੱਧਰ 1,00,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਬਾਜ਼ਾਰ ਬੰਦ ਹੋਣ 'ਤੇ ਇਹ 98,900 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : Internet ਦੀ ਦੁਨੀਆ 'ਚ ਵੱਡੀ ਹਲਚਲ : Airtel ਤੋਂ ਬਾਅਦ JIO ਦਾ ਵੀ Starlink ਨਾਲ ਅਹਿਮ ਸਮਝੌਤਾ
ਇਹ ਵੀ ਪੜ੍ਹੋ : Big changes in TDS-TCS rules: 1 ਅਪ੍ਰੈਲ ਤੋਂ TDS ਅਤੇ TCS ਨਿਯਮਾਂ 'ਚ ਹੋਣ ਜਾ ਰਹੇ ਵੱਡੇ ਬਦਲਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8