ਕੱਚੇ ਤੇਲ ਦੀਆਂ ਕੀਮਤਾਂ ਘਟੀਆਂ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਨੂੰ ਮਿਲ ਰਿਹੈ ਪੈਟਰੋਲ-ਡੀਜ਼ਲ

Thursday, Sep 22, 2022 - 02:06 PM (IST)

ਕੱਚੇ ਤੇਲ ਦੀਆਂ ਕੀਮਤਾਂ ਘਟੀਆਂ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਨੂੰ ਮਿਲ ਰਿਹੈ ਪੈਟਰੋਲ-ਡੀਜ਼ਲ

ਨਵੀਂ ਦਿੱਲੀ : ਅਮਰੀਕਾ ਦਾ ਕੇਂਦਰੀ ਬੈਂਕ ਨੇ ਮਹਿੰਗਾਈ 'ਤੇ ਕਾਬੂ ਪਾਉਣ ਲਈ ਲਗਾਤਾਰ ਤੀਜੀ ਵਾਰ ਵਿਆਜ ਦਰਾਂ 'ਚ ਵਾਧਾ ਕੀਤਾ ਹੈ। ਇਸ ਕਾਰਨ ਬੁੱਧਵਾਰ ਨੂੰ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ। ਅੱਜ ਦੇ ਸ਼ੁਰੂਆਤੀ ਕਾਰੋਬਾਰ 'ਚ ਵੀ ਇਸ 'ਚ ਗਿਰਾਵਟ ਦਿਖਾਈ ਦਿੱਤੀ ਅਤੇ ਜਿਵੇਂ-ਜਿਵੇਂ ਦਿਨ ਵਧਦਾ ਜਾ ਰਿਹਾ ਹੈ, ਇਸ ਦੀ ਰਫ਼ਤਾਰ 'ਚ ਤੇਜੀ ਆ ਰਹੀ ਹੈ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਯੁੱਧ ਲਈ ਤਿੰਨ ਲੱਖ ਰਿਜ਼ਰਵਰ ਬੁਲਾਉਣ ਦਾ ਹੁਕਮ ਦਿੱਤਾ ਹੈ ਜਿਸ ਨਾਲ ਡਾਲਰ ਮਜ਼ਬੂਤ ​​ਹੋਇਆ ਹੈ। ਇਸ ਨਾਲ ਹੋਰ ਮੁਦਰਾਵਾਂ ਵਿੱਚ ਵਪਾਰ ਕਰਨ ਵਾਲੇ ਦੇਸ਼ਾਂ ਲਈ ਕੱਚਾ ਤੇਲ ਮਹਿੰਗਾ ਹੋ ਗਿਆ ਹੈ। ਇਸ ਦੌਰਾਨ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ।

ਵੀਰਵਾਰ ਨੂੰ ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 96.20 ਪ੍ਰਤੀ ਲਿਟਰ ਅਤੇ  ਡੀਜ਼ਲ ਦੀ ਕੀਮਤ 84.26 ਪ੍ਰਤੀ ਲਿਟਰ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲਿਟਰ ਰਹੀ ਜਦਕਿ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਚੇਨਈ 'ਚ ਪੈਟਰੋਲ 102.63 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲਿਟਰ 'ਤੇ ਉਪਲਬਧ ਹੈ। ਇਸ ਤੋਂ ਇਲਾਵਾ ਵੀਰਵਾਰ ਨੂੰ ਕੋਲਕਾਤਾ 'ਚ ਪੈਟਰੋਲ 106.03 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲਿਟਰ 'ਤੇ ਵਿਕ ਰਿਹਾ ਹੈ।

ਕਰੀਬ ਪੰਜ ਮਹੀਨਿਆ ਤੋਂ ਨਹੀਂ ਬਦਲੀਆਂ ਕੀਮਤਾਂ

ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਕਾਫ਼ੀ ਉਤਰਾਅ-ਚੜ੍ਹਾਅ ਆਇਆ ਹੈ ਪਰ ਇੱਥੇ ਕਰੀਬ ਪੰਜ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ ਪਰ 7 ਅਪ੍ਰੈਲ ਤੋਂ ਇਸ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਸਰਕਾਰ ਨੇ 22 ਮਈ ਤੋਂ ਪੈਟਰੋਲ 'ਤੇ ਕੇਂਦਰੀ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ 'ਤੇ ਆ ਗਈ। ਪਿਛਲੇ ਸਾਲ ਸਤੰਬਰ ਤੋਂ ਬਾਅਦ ਡੀਜ਼ਲ ਦਾ ਬਾਜ਼ਾਰ ਪੈਟਰੋਲ ਨਾਲੋਂ ਤੇਜ਼ੀ ਨਾਲ ਵਧਿਆ ਹੈ। ਵਪਾਰਕ ਨਜ਼ਰੀਏ ਤੋਂ ਡੀਜ਼ਲ ਦਾ ਨਿਰਮਾਣ ਪੈਟਰੋਲ ਨਾਲੋਂ ਮਹਿੰਗਾ ਹੈ। ਪਰ ਭਾਰਤ ਦੇ ਖੁੱਲੇ ਬਾਜ਼ਾਰ ਵਿੱਚ ਪੈਟਰੋਲ ਮਹਿੰਗਾ ਵਿਕਦਾ ਹੈ ਅਤੇ ਡੀਜ਼ਲ ਸਸਤਾ ਵਿਕਦਾ ਹੈ। ਇਸ ਸਾਲ 22 ਮਾਰਚ ਤੋਂ ਡੀਜ਼ਲ ਦੀਆਂ ਕੀਮਤਾਂ ਪੈਟਰੋਲ ਨਾਲੋਂ ਵੱਧ ਗਈਆਂ ਹਨ। ਹਾਲਾਂਕਿ ਇਸ ਦੀਆਂ ਕੀਮਤਾਂ ਵੀ 7 ਅਪ੍ਰੈਲ ਤੋਂ ਸਥਿਰ ਹਨ। 22 ਮਈ ਨੂੰ ਦਿੱਲੀ 'ਚ ਇਸ ਦੀਆਂ ਕੀਮਤਾਂ 'ਚ 7.35 ਪੈਸੇ ਦੀ ਕਮੀ ਆਈ ਸੀ। ਇਸ ਤੋਂ ਬਾਅਦ ਇਸ ਦੀ ਕੀਮਤ 89.62 ਰੁਪਏ ਪ੍ਰਤੀ ਲਿਟਰ 'ਤੇ ਆ ਗਈ।


author

Harnek Seechewal

Content Editor

Related News