ਲਸਣ ਤੋਂ ਬਾਅਦ ਹੁਣ ਮਹਿੰਗਾ ਹੋਇਆ ਪਿਆਜ਼, ਜਾਣੋ ਕੀਮਤਾਂ 'ਚ ਕਿੰਨਾ ਹੋਇਆ ਵਾਧਾ

Monday, Mar 04, 2024 - 11:43 AM (IST)

ਲਸਣ ਤੋਂ ਬਾਅਦ ਹੁਣ ਮਹਿੰਗਾ ਹੋਇਆ ਪਿਆਜ਼, ਜਾਣੋ ਕੀਮਤਾਂ 'ਚ ਕਿੰਨਾ ਹੋਇਆ ਵਾਧਾ

ਬਿਜ਼ਨੈੱਸ ਡੈਸਕ : ਲਸਣ ਦੀਆਂ ਵਧੀਆਂ ਕੀਮਤਾਂ ਤੋਂ ਰਾਹਤ ਮਿਲਣ ਤੋਂ ਲੋਕਾਂ ਨੂੰ ਇਕ ਹੋਰ ਝਟਕਾ ਲੱਗਣ ਵਾਲਾ ਹੈ। ਯਾਨੀ ਲਸਣ ਤੋਂ ਬਾਅਦ ਹੁਣ ਪਿਆਜ਼ ਮਹਿੰਗਾ ਹੋ ਗਿਆ ਹੈ। ਸ਼ੁੱਕਰਵਾਰ ਦੀ ਤੁਲਨਾ 'ਚ ਸ਼ਨੀਵਾਰ ਨੂੰ ਆਜ਼ਾਦਪੁਰ ਸਬਜ਼ੀ ਮੰਡੀ 'ਚ ਪਿਆਜ਼ ਦੀ ਥੋਕ ਕੀਮਤ 'ਚ 2 ਤੋਂ 3 ਰੁਪਏ ਦਾ ਵਾਧਾ ਹੋਇਆ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਨੇ 1 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ - ਹੈਰਾਨੀਜਨਕ : ਪਿਛਲੇ 10 ਸਾਲ 'ਚ ਨਸ਼ੀਲੇ ਪਦਾਰਥਾਂ ’ਤੇ ਵਧਿਆ ਲੋਕਾਂ ਦਾ ਖ਼ਰਚਾ, ਪੜ੍ਹਾਈ ’ਤੇ ਘਟਿਆ

ਇਸ ਵਿੱਚ ਕੇਂਦਰ ਸਰਕਾਰ ਨੇ ਨੈਸ਼ਨਲ ਕੋਆਪ੍ਰੇਟਿਵ ਐਕਸਪੋਰਟਸ ਲਿਮਿਟੇਡ (ਐੱਨਸੀਈਐੱਲ) ਰਾਹੀਂ ਬੰਗਲਾਦੇਸ਼ ਨੂੰ 50 ਹਜ਼ਾਰ ਟਨ ਪਿਆਜ਼ ਨਿਰਯਾਤ ਕਰਨ ਦੀ ਇਜਾਜ਼ਤ ਦਿੱਤੀ ਹੈ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਸਬਜ਼ੀ ਮੰਡੀ 'ਚ ਪਿਆਜ਼ ਦੀਆਂ ਕੀਮਤਾਂ 'ਚ ਅਚਾਨਕ ਵਾਧਾ ਹੋ ਗਿਆ। ਆਜ਼ਾਦਪੁਰ ਮੰਡੀ ਪਿਆਜ਼ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀਕਾਂਤ ਮਿਸ਼ਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੰਗਲਾਦੇਸ਼ ਦੇ ਨਾਲ ਦੁਬਈ ਨੂੰ ਪਿਆਜ਼ ਨਿਰਯਾਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦਾ ਅਸਰ ਸ਼ਨੀਵਾਰ ਨੂੰ ਸਬਜ਼ੀ ਮੰਡੀ 'ਚ ਵੀ ਦੇਖਣ ਨੂੰ ਮਿਲ ਗਿਆ।

ਇਹ ਵੀ ਪੜ੍ਹੋ - ਬੱਘੀ 'ਤੇ ਸਵਾਰ ਹੋ ਕੇ ਅਨੰਤ-ਰਾਧਿਕਾ ਨੇ ਮਾਰੀ ਐਂਟਰੀ, ਕਿਸੇ ਪਰੀ ਤੋਂ ਘੱਟ ਨਹੀਂ ਸੀ ਮੁਕੇਸ਼ ਅੰਬਾਨੀ ਦੀ ਛੋਟੀ ਨੂੰਹ (ਤਸਵੀਰਾਂ)

ਦੂਜੇ ਪਾਸੇ ਸ਼ੁੱਕਰਵਾਰ ਨੂੰ ਜੋ ਪਿਆਜ਼ 16 ਤੋਂ 24 ਰੁਪਏ ਕਿਲੋ ਦੇ ਭਾਅ 'ਤੇ ਵਿਕ ਰਿਹਾ ਸੀ, ਸ਼ਨੀਵਾਰ ਨੂੰ 17 ਤੋਂ 27 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਿਆ। ਸ੍ਰੀਕਾਂਤ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੇ ਸੰਕੇਤ ਹਨ। ਸ੍ਰੀਕਾਂਤ ਮਿਸ਼ਰਾ ਨੇ ਦੱਸਿਆ ਕਿ ਪਿਆਜ਼ ਦੀਆਂ 70 ਤੋਂ 80 ਗੱਡੀਆਂ ਰੋਜ਼ਾਨਾ ਦਿੱਲੀ ਆਉਂਦੀਆਂ ਹਨ ਪਰ ਸਰਕਾਰ ਵੱਲੋਂ ਪਿਆਜ਼ ਬਰਾਮਦ ਕਰਨ ਦੇ ਫ਼ੈਸਲੇ ਕਾਰਨ ਬਾਜ਼ਾਰ ਵਿੱਚ ਪਿਆਜ਼ ਦੀ ਕੀਮਤ ਵਧਣ ਲੱਗੀ ਹੈ।

ਇਹ ਵੀ ਪੜ੍ਹੋ - ਪਤੰਜਲੀ ਨੇ ਪੂਰੇ ਦੇਸ਼ ਨੂੰ ਕੀਤਾ ਗੁੰਮਰਾਹ, ਸੁਪਰੀਟ ਕੋਰਟ ਨੇ ਨੋਟਿਸ ਜਾਰੀ ਕਰ ਮੰਗਿਆ ਜਵਾਬ

ਪਿਆਜ਼ ਵਪਾਰੀਆਂ ਦੇ ਅਨੁਸਾਰ ਦਸੰਬਰ 2023 ਤੋਂ ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਤੋਂ ਬਾਅਦ ਬਰਾਮਦਕਾਰ ਚਿੰਤਤ ਸਨ ਪਰ 1 ਮਾਰਚ ਨੂੰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ 'ਚ ਸਰਕਾਰ ਐੱਨਸੀਈਐੱਲ ਰਾਹੀਂ ਐੱਫਪੀਓ ਤੋਂ ਤੈਅ ਕੀਮਤ 'ਤੇ ਖਰੀਦ ਕਰੇਗੀ, ਜਿਸ ਕਾਰਨ ਬਾਜ਼ਾਰ ਵਿੱਚ ਪਿਆਜ਼ ਦੀ ਮੰਗ ਵਧੇਗੀ। ਹਾਲਾਂਕਿ, ਇਸ ਨਾਲ ਥੋਕ ਵਪਾਰੀਆਂ ਨੂੰ ਪਰੇਸ਼ਾਨੀ ਹੋਵੇਗੀ, ਕਿਉਂਕਿ ਕਾਰੋਬਾਰੀਆਂ ਨੂੰ ਵੀ ਮਹਿੰਗੇ ਰੇਟਾਂ 'ਤੇ ਪਿਆਜ਼ ਖਰੀਦਣਾ ਪਵੇਗਾ। ਪਿਆਜ਼ ਦੇ ਇਕ ਵਪਾਰੀ ਨੇ ਕਿਹਾ ਕਿ ਪਿਆਜ਼ ਦੀ ਇਸ ਬਰਾਮਦ ਨਾਲ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਮਿਲਣ ਵਾਲੀ ਹੈ। ਹਾਲਾਂਕਿ, ਜੇਕਰ ਸਰਕਾਰ ਕਾਰੋਬਾਰੀਆਂ ਨੂੰ ਖੁਦ ਬਰਾਮਦ ਕਰਨ ਦੀ ਇਜਾਜ਼ਤ ਦਿੰਦੀ ਤਾਂ ਇਹ ਵੱਡੀ ਰਾਹਤ ਹੋਣੀ ਸੀ।

ਇਹ ਵੀ ਪੜ੍ਹੋ - 9 ਕਰੋੜ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: PM ਕਿਸਾਨ ਯੋਜਨਾ ਦੀ 16ਵੀਂ ਕਿਸ਼ਤ ਜਾਰੀ, ਖਾਤੇ 'ਚ ਜਮ੍ਹਾ ਹੋਏ 21000 ਕਰੋੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News