ਇਕ ਦਿਨ ਦੀ ਰਾਹਤ ਤੋਂ ਬਾਅਦ ਫਿਰ ਵਧੀ ਤੇਲ ਦੀ ਕੀਮਤ, ਮੁੰਬਈ ''ਚ ਪੈਟਰੋਲ 90 ਰੁਪਏ ਦੇ ਪਾਰ
Thursday, Sep 27, 2018 - 10:39 AM (IST)

ਨਵੀਂ ਦਿੱਲੀ—ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਇਕ ਵਾਰ ਫਿਰ ਤੇਲ ਦੀਆਂ ਕੀਮਤਾਂ ਵੱਧ ਗਈਆਂ ਹਨ। ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 14 ਪੈਸੇ ਦਾ ਵਾਧਾ ਹੋਇਆ ਹੈ ਜਦੋਂ ਕਿ ਡੀਜ਼ਲ ਦੀ ਕੀਮਤ 12 ਪੈਸੇ ਵਧੀ ਹੈ। ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ ਵਧ ਕੇ 83 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ, ਡੀਜ਼ਲ ਵੀ 74.24 ਰੁਪਏ ਪ੍ਰਤੀ ਵਿਕ ਰਿਹਾ ਹੈ। ਉੱਧਰ ਮੁੰਬਈ 'ਚ ਪੈਟਰੋਲ ਦੀਆਂ ਕੀਮਤਾਂ 90 ਰੁਪਏ ਦੇ ਪਾਰ ਚੱਲੀਆਂ ਗਈਆਂ ਹਨ।
ਪੈਟਰੋਲ ਦੀ ਕੀਮਤ
ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਆ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 83 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਮੁੰਬਈ 'ਚ ਇਹ 90.35 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 84.82 ਰੁਪਏ ਪ੍ਰਤੀ ਲੀਟਰ, ਹਰਿਆਣਾ 'ਚ 83.57 ਰੁਪਏ ਪ੍ਰਤੀ ਲੀਟਰ, ਹਿਮਾਚਲ ਪ੍ਰਦੇਸ਼ 'ਚ 84.02 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 86.28 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਡੀਜ਼ਲ ਦੀ ਕੀਮਤ
ਉੱਧਰ, ਡੀਜ਼ਲ ਦੀ ਗੱੱਲ ਕਰੀਏ ਤਾਂ ਦਿੱਲੀ 'ਚ ਡੀਜ਼ਲ 74.24 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 78.82 ਰੁਪਏ, ਕੋਲਕਾਤਾ 'ਚ 76.09 ਰੁਪਏ, ਹਰਿਆਣਾ 'ਚ 75.22 ਰੁਪਏ, ਹਿਮਾਚਲ ਪ੍ਰਦੇਸ਼ 'ਚ 74.51 ਰੁਪਏ ਅਤੇ ਚੇਨਈ 'ਚ 78.49 ਰੁਪਏ ਪ੍ਰਤੀ ਲੀਟਰ ਹੈ।
ਸ਼ਹਿਰ | ਪੈਟਰੋਲ ਦੀਆਂ ਕੀਮਤਾਂ (ਰੁਪਏ 'ਚ) | |
ਜਲੰਧਰ | 88.36 | |
ਅੰਮ੍ਰਿਤਸਰ | 88.92 | |
ਲੁਧਿਆਣਾ |
|
|
ਪਟਿਆਲਾ | 88.73 |
ਪੰਜਾਬ 'ਚ ਪੈਟਰੋਲ ਦੀ ਕੀਮਤਾਂ
ਉੱਧਰ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਅੱਜ ਪੈਟਰੋਲ 88.36 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ 88.92 ਰੁਪਏ, ਲੁਧਿਆਣਾ 'ਚ 88.78 ਰੁਪਏ ਅਤੇ ਪਟਿਆਲਾ 'ਚ 88.73 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।