ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਆਇਆ ਸੁਧਾਰ, ਸੈਂਸੈਕਸ 496 ਅੰਕ ਵਧਿਆ

Friday, Jan 19, 2024 - 05:41 PM (IST)

ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਆਇਆ ਸੁਧਾਰ, ਸੈਂਸੈਕਸ 496 ਅੰਕ ਵਧਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੀ ਮਜ਼ਬੂਤੀ ਦੇ ਵਿਚਕਾਰ ਘਰੇਲੂ ਸ਼ੇਅਰ ਬਾਜ਼ਾਰ ਸ਼ੁੱਕਰਵਾਰ ਨੂੰ ਲਗਾਤਾਰ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਉਭਰਿਆ। ਪ੍ਰਮੁੱਖ ਸ਼ੇਅਰਾਂ 'ਚ ਖਰੀਦਦਾਰੀ ਹੋਣ ਕਾਰਨ ਸੈਂਸੈਕਸ 496 ਅੰਕਾਂ ਦੀ ਛਾਲ ਮਾਰ ਗਿਆ, ਜਦੋਂ ਕਿ ਨਿਫਟੀ 21,600 ਦੇ ਪੱਧਰ ਤੋਂ ਉਪਰ ਬੰਦ ਹੋਇਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 496.37 ਅੰਕ ਜਾਂ 0.70 ਫ਼ੀਸਦੀ ਵਧ ਕੇ 71,683.23 ਅੰਕ 'ਤੇ ਬੰਦ ਹੋਇਆ। ਕਾਰੋਬਾਰ ਦੌਰਾਨ ਇਕ ਸਮੇਂ ਇਹ 708.78 ਅੰਕ ਵਧ ਕੇ 71,895.64 'ਤੇ ਪਹੁੰਚ ਗਿਆ ਸੀ। 

ਇਹ ਵੀ ਪੜ੍ਹੋ - ਰਾਮ ਦੇ ਰੰਗ 'ਚ ਰੰਗੇ ਕਈ ਸ਼ਹਿਰਾਂ ਦੇ ਬਾਜ਼ਾਰ, ਸੋਨਾ-ਚਾਂਦੀ ਸਣੇ ਇਨ੍ਹਾਂ ਚੀਜ਼ਾਂ ਦੀ ਹੋ ਰਹੀ ਕਰੋੜਾਂ 'ਚ ਵਿਕਰੀ

ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸੂਚਕ ਅੰਕ ਨਿਫਟੀ ਵੀ 160.15 ਅੰਕ ਜਾਂ 0.75 ਫ਼ੀਸਦੀ ਵਧ ਕੇ 21,622.40 ਅੰਕ 'ਤੇ ਬੰਦ ਹੋਇਆ। ਇਸ ਵਾਧੇ ਨੇ ਸਥਾਨਕ ਬਾਜ਼ਾਰਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਜਾਰੀ ਵਿਕਰੀ ਤੋਂ ਉਭਰਨ ਵਿੱਚ ਮਦਦ ਕੀਤੀ। ਗਿਰਾਵਟ ਦੇ ਇਸ ਸਮੇਂ ਦੌਰਾਨ ਸੈਂਸੈਕਸ 2.91 ਫ਼ੀਸਦੀ ਅਤੇ ਨਿਫਟੀ 2.87 ਫ਼ੀਸਦੀ ਡਿੱਗਿਆ। ਸੈਂਸੈਕਸ ਦੇ ਹਿੱਸੇਦਾਰਾਂ ਵਿੱਚ, ਭਾਰਤੀ ਏਅਰਟੈੱਲ, ਐੱਨਟੀਪੀਸੀ, ਟੈਕ ਮਹਿੰਦਰਾ, ਮਹਿੰਦਰਾ ਐਂਡ ਮਹਿੰਦਰਾ, ਟਾਟਾ ਸਟੀਲ, ਅਲਟਰਾਟੈਕ ਸੀਮੈਂਟ, ਟਾਈਟਨ, ਐਕਸਿਸ ਬੈਂਕ, ਜੇਐੱਸਡਬਲਯੂ ਸਟੀਲ ਅਤੇ ਲਾਰਸਨ ਐਂਡ ਟੂਬਰੋ ਪ੍ਰਮੁੱਖ ਸਨ। ਦੂਜੇ ਪਾਸੇ ਇੰਡਸਇੰਡ ਬੈਂਕ, ਕੋਟਕ ਮਹਿੰਦਰਾ ਬੈਂਕ, ਐੱਚਡੀਐੱਫਸੀ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ 'ਚ ਗਿਰਾਵਟ ਦਾ ਰੁਝਾਨ ਰਿਹਾ। 

ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ

ਇਸ ਤੋਂ ਇਲਾਵਾ ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ਮਜ਼ਬੂਤ ​​ਹੋਣ 'ਚ ਕਾਮਯਾਬ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਗਿਰਾਵਟ 'ਚ ਬੰਦ ਹੋਇਆ। ਯੂਰਪ ਦੇ ਜ਼ਿਆਦਾਤਰ ਬਾਜ਼ਾਰਾਂ 'ਚ ਤੇਜ਼ੀ ਨਾਲ ਕਾਰੋਬਾਰ ਹੋ ਰਿਹਾ ਸੀ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ 0.63 ਫ਼ੀਸਦੀ ਵਧ ਕੇ 79.60 ਡਾਲਰ ਪ੍ਰਤੀ ਬੈਰਲ ਹੋ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 9,901.56 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਸੋਨਾ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News