ਟਮਾਟਰ ਤੋਂ ਬਾਅਦ ਗੰਢਿਆਂ ਨੇ ਚੱਕਰਾਂ 'ਚ ਪਾਏ ਲੋਕ, ਦੋ ਹਫ਼ਤਿਆਂ 'ਚ ਢਾਈ ਗੁਣਾ ਵਧਿਆ ਭਾਅ

09/04/2023 11:48:07 AM

ਨੈਸ਼ਨਲ ਡੈਸਕ : ਟਮਾਟਰ ਤੋਂ ਬਾਅਦ ਹੁਣ ਗੰਢੇ ਦੀਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦੀ ਚਿੰਤਾ ਵਧਾ ਦਿੱਤੀ ਹੈ। ਬਾਜ਼ਾਰ 'ਚ ਇਕ ਪਾਸੇ ਜਿਥੇ ਟਮਾਟਰ ਦੀਆਂ ਕੀਮਤਾਂ ਹੌਲੀ-ਹੌਲੀ ਘੱਟ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਗੰਢੇ ਦੀਆਂ ਕੀਮਤਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਜੁਲਾਈ ਮਹੀਨੇ 'ਚ ਟਮਾਟਰ ਦਾ ਭਾਅ 250 ਰੁਪਏ ਪ੍ਰਤੀ ਕਿਲੋ ਤੋਂ ਉਪਰ ਚਲਾ ਗਿਆ ਸੀ। ਪਿਛਲੇ ਇੱਕ ਮਹੀਨੇ ਵਿੱਚ ਗੰਢੇ ਦੀਆਂ ਕੀਮਤਾਂ ਵਿੱਚ ਕਰੀਬ ਢਾਈ ਗੁਣਾ ਵਾਧਾ ਹੋਇਆ ਹੈ। ਹਾਲਾਂਕਿ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਨੇ ਗੰਢੇ ਦੀ ਬਰਾਮਦ 'ਤੇ 40 ਫ਼ੀਸਦੀ ਤੱਕ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਬਾਵਜੂਦ ਗੰਢੇ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ।

ਇਹ ਵੀ ਪੜ੍ਹੋ : RBI ਗਵਰਨਰ ਸ਼ਕਤੀਕਾਂਤ ਦਾਸ ਨੂੰ ਮਿਲਿਆ ਦੁਨੀਆ ਦੇ ਚੋਟੀ ਦੇ ਬੈਂਕਰ ਦਾ ਸਨਮਾਨ, PM ਮੋਦੀ ਨੇ ਦਿੱਤੀ ਵਧਾਈ

ਇਕ ਰਿਪੋਰਟ ਮੁਤਾਬਕ ਤੇਲੰਗਾਨਾ ਦੇ ਥੋਕ ਬਾਜ਼ਾਰ 'ਚ ਗੰਢੇ ਦੀ ਕੀਮਤ 28 ਤੋਂ 30 ਰੁਪਏ ਪ੍ਰਤੀ ਕਿਲੋ ਹੈ। ਇਸ ਦੇ ਨਾਲ ਹੀ ਸ਼ਹਿਰ 'ਚ ਇਹ ਕੀਮਤ 30-35 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਇਸ ਦਾ ਕਾਰਨ ਵੱਧ ਮੰਗ ਅਤੇ ਘੱਟ ਸਪਲਾਈ ਦੱਸਿਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ ਮਹਾਰਾਸ਼ਟਰ ਅਤੇ ਕਰਨਾਟਕ ਤੋਂ ਰੋਜ਼ਾਨਾ 15 ਟਨ ਗੰਢੇ ਆ ਰਹੇ ਹਨ। ਮੰਡੀ ਵਿੱਚ ਘਟੀਆ ਕਿਸਮ ਦੇ ਗੰਢੇ 25-30 ਰੁਪਏ ਪ੍ਰਤੀ ਕਿਲੋ ਦੇ ਭਾਅ ਨਾਲ ਵਿਕ ਰਹੇ ਹਨ। ਕੁਝ ਹਫ਼ਤੇ ਪਹਿਲਾਂ ਕਿਸਾਨ ਤੋਂ 5 ਕਿਲੋ ਗੰਢੇ 100 ਰੁਪਏ ਵਿੱਚ ਮਿਲਦਾ ਸੀ। ਹੁਣ ਕਿਸਾਨ 3 ਕਿਲੋ ਗੰਢੇ 100 ਰੁਪਏ ਵਿੱਚ ਵੇਚ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਰਾਹਤ: 158 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਹੁਣ ਕਿੰਨੀ ਹੋਵੇਗੀ ਕੀਮਤ

ਗੰਢਿਆਂ ਦੀਆਂ ਵਧਦੀਆਂ ਕੀਮਤਾਂ ਬਾਰੇ ਇੱਕ ਕਿਸਾਨ ਨੇ ਕਿਹਾ, “ਘੱਟ ਉਤਪਾਦਨ ਦੇ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਗੰਢੇ ਦੀਆਂ ਕੀਮਤਾਂ ਵਧ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਦੇ ਸਥਾਨਕ ਬਾਜ਼ਾਰਾਂ 'ਚ ਪਿਛਲੇ 10 ਦਿਨਾਂ 'ਚ ਗੰਢੇ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਰਿਪੋਰਟ ਮੁਤਾਬਕ 20 ਅਗਸਤ ਨੂੰ ਬੀ ਗ੍ਰੇਡ ਗੰਢਾ 19 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਸੀ। 1 ਸਤੰਬਰ ਤੱਕ ਇਸ ਦੀ ਕੀਮਤ 44 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਜਾਣ ਵਾਲੇ ਸਾਵਧਾਨ, 3 ਦਿਨ ਬੰਦ ਰਹੇਗੀ ਦਿੱਲੀ! ਜਾਣੋ ਕਿਉਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur