ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਘਰੇਲੂ ਬਾਜ਼ਾਰਾਂ ''ਚ ਮੁੜ ਆਇਆ ਉਛਾਲ

Thursday, Oct 05, 2023 - 11:08 AM (IST)

ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ ਨੇ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਵਾਧਾ ਹੁੰਦਾ ਵਿਖਾਈ ਦਿੱਤਾ ਹੈ। BSE ਸੈਂਸੈਕਸ 383.31 ਅੰਕ ਵਧ ਕੇ 65,609.35 'ਤੇ ਪਹੁੰਚ ਗਿਆ। NSE ਨਿਫਟੀ 108.95 ਅੰਕ ਵਧ ਕੇ 19,545.05 'ਤੇ ਬੰਦ ਹੋਇਆ। ਸੈਂਸੈਕਸ ਦੀਆਂ ਕੰਪਨੀਆਂ ਵਿੱਚ ਟਾਈਟਨ, ਆਈਸੀਆਈਸੀਆਈ ਬੈਂਕ, ਲਾਰਸਨ ਐਂਡ ਟੂਬਰੋ, ਇੰਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਆਈਟੀਸੀ ਅਤੇ ਟਾਟਾ ਮੋਟਰਜ਼ ਦੇ ਸ਼ੇਅਰ ਵਧੇ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਸਿਰਫ਼ 603 ਰੁਪਏ 'ਚ ਮਿਲੇਗਾ ਗੈਸ ਸਿਲੰਡਰ

ਇਸ ਦੇ ਨਾਲ ਹੀ ਪਾਵਰ ਗਰਿੱਡ ਅਤੇ ਨੇਸਲੇ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਵਧੇ ਹੋਏ ਸਨ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.71 ਫ਼ੀਸਦੀ ਵਧ ਕੇ 86.42 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 4,424.02 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News