ਘਰੇਲੂ ਸ਼ੇਅਰ ਬਾਜ਼ਾਰਾਂ ''ਚ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ''ਚ ਆਈ ਤੇਜ਼ੀ

Thursday, Nov 02, 2023 - 10:31 AM (IST)

ਮੁੰਬਈ (ਭਾਸ਼ਾ) - ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖੇ ਜਾਣ ਦੇ ਦੋ ਦਿਨ ਬਾਅਦ ਬਾਜ਼ਾਰ 'ਚ ਇਹ ਵਾਧਾ ਦੇਖਣ ਨੂੰ ਮਿਲਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 593.8 ਅੰਕ ਦੀ ਛਾਲ ਮਾਰ ਕੇ 64,185.13 'ਤੇ ਪਹੁੰਚ ਗਿਆ। ਨਿਫਟੀ 179.3 ਅੰਕ ਵਧ ਕੇ 19,168.45 'ਤੇ ਪਹੁੰਚ ਗਿਆ। ਸੈਂਸੈਕਸ ਦੀਆਂ ਕੰਪਨੀਆਂ 'ਚ ਇੰਡਸਇੰਡ ਬੈਂਕ, ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਟਾਈਟਨ, ਇਨਫੋਸਿਸ, ਬਜਾਜ ਫਾਈਨਾਂਸ, ਸਟੇਟ ਬੈਂਕ ਆਫ ਇੰਡੀਆ, ਟਾਟਾ ਕੰਸਲਟੈਂਸੀ ਸਰਵਿਸਿਜ਼, ਆਈਸੀਆਈਸੀਆਈ ਬੈਂਕ ਅਤੇ ਐੱਚਡੀਐੱਫਸੀ ਬੈਂਕ ਦੇ ਸ਼ੇਅਰ ਵਧੇ। 

ਇਹ ਵੀ ਪੜ੍ਹੋ - ਨਵੰਬਰ ਦੇ ਮਹੀਨੇ ਆਉਣਗੇ ਕਿਹੜੇ-ਕਿਹੜੇ ਵਰਤ ਅਤੇ ਤਿਉਹਾਰ, ਜਾਣਨ ਲਈ ਪੜ੍ਹੋ ਇਹ ਖ਼ਬਰ

ਇਸ ਦੌਰਾਨ ਸਿਰਫ਼ ਟਾਟਾ ਸਟੀਲ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ ਹੈ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 'ਚ ਤੇਜ਼ੀ ਰਹੀ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.99 ਫ਼ੀਸਦੀ ਵਧ ਕੇ 85.47 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫਆਈਆਈ) ਪੂੰਜੀ ਬਾਜ਼ਾਰ ਵਿੱਚ ਸ਼ੁੱਧ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਬੁੱਧਵਾਰ ਨੂੰ 1,816.91 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News