ਵੇਰਕਾ ਤੇ ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

10/16/2022 5:13:20 AM

ਬਿਜ਼ਨੈੱਸ ਡੈਸਕ : ਵੇਰਕਾ ਤੇ ਅਮੂਲ ਵੱਲੋਂ ਦੁੱਧ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਦੁੱਧ ਸਪਲਾਇਰ ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਦਿੱਲੀ-ਐੱਨ.ਸੀ.ਆਰ. ’ਚ ਐਤਵਾਰ 16 ਅਕਤੂਬਰ ਤੋਂ ਲਾਗੂ ਹੋਣਗੀਆਂ। ਕੰਪਨੀ ਨੇ ਕਿਹਾ ਕਿ ਲਾਗਤ ਵਧਣ ਕਾਰਨ ਕੀਮਤਾਂ ’ਚ ਵਾਧਾ ਕੀਤਾ ਗਿਆ ਹੈ। ਫੁੱਲ ਕ੍ਰੀਮ ਦੁੱਧ ਦੀ ਕੀਮਤ 61 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 63 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ, ਜਦਕਿ ਗਾਂ ਦੇ ਦੁੱਧ ਦੀ ਕੀਮਤ ਹੁਣ 53 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 55 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਪਰਾਲੀ ਨੂੰ ਲਾਈ ਅੱਗ ’ਚੋਂ ਨਿਕਲੇ ਧੂੰਏਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਗਈ ਜਾਨ

ਦਿੱਲੀ-ਐੱਨ.ਸੀ.ਆਰ. ਅਤੇ ਉੱਤਰੀ ਭਾਰਤ ਦੇ ਕੁਝ ਹੋਰ ਬਾਜ਼ਾਰਾਂ ’ਚ ਕੀਮਤਾਂ ’ਚ ਵਾਧਾ ਕੀਤਾ ਗਿਆ ਹੈ। ਮਦਰ ਡੇਅਰੀ ਦਿੱਲੀ-ਐੱਨ.ਸੀ.ਆਰ. ਮਾਰਕੀਟ ਲਈ ਦੁੱਧ ਦੀ ਸਭ ਤੋਂ ਵੱਡੀ ਸਪਲਾਇਰ ਹੈ ਅਤੇ ਪੌਲੀ ਪੈਕ ਅਤੇ ਵੈਂਡਿੰਗ ਮਸ਼ੀਨਾਂ ਰਾਹੀਂ ਪ੍ਰਤੀ ਦਿਨ 3 ਮਿਲੀਅਨ ਲੀਟਰ ਤੋਂ ਵੱਧ ਦੁੱਧ ਦੀ ਸਪਲਾਈ ਕਰਦੀ ਹੈ। ਮਦਰ ਡੇਅਰੀ ਦੇ ਬੁਲਾਰੇ ਨੇ ਕਿਹਾ, "ਕੱਚੇ ਦੁੱਧ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ, ਲਾਗਤ ਕਈ ਗੁਣਾ ਵਧਣ ਕਾਰਨ ਪਿਛਲੇ ਦੋ ਮਹੀਨਿਆਂ ’ਚ ਇਸ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।"

ਇਹ ਖ਼ਬਰ ਵੀ ਪੜ੍ਹੋ : ਅਖਿਲੇਸ਼ ਯਾਦਵ ਦੇ ਘਰ ਪਹੁੰਚੇ ਸੁਖਬੀਰ ਬਾਦਲ, ਮੁਲਾਇਮ ਯਾਦਵ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

ਕੰਪਨੀ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਹਿੱਸਿਆਂ ’ਚ ਘੱਟ ਬਾਰਿਸ਼ ਅਤੇ ਚਾਰੇ ਦੀਆਂ ਕੀਮਤਾਂ ’ਚ ਵਾਧਾ ਹੋਣ ਕਾਰਨ ਸਥਿਤੀ ਖਰਾਬ ਹੋ ਗਈ ਹੈ, ਇਸ ਲਈ ਦੁੱਧ ਦੀ ਕੀਮਤ ਵਧਾਉਣੀ ਪਈ ਹੈ। ਮਦਰ ਡੇਅਰੀ ਨੇ ਇਸ ਸਾਲ ਤੀਜੀ ਵਾਰ ਦੁੱਧ ਦੀਆਂ ਕੀਮਤਾਂ ’ਚ ਵਾਧਾ ਕੀਤਾ ਹੈ। ਮਾਰਚ ’ਚ ਦਿੱਲੀ-ਐੱਨ.ਸੀ.ਆਰ. ’ਚ ਦੁੱਧ ਦੀਆਂ ਕੀਮਤਾਂ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ, ਇਸ ਤੋਂ ਬਾਅਦ ਉਸੇ ਖੇਤਰ ’ਚ ਅਗਸਤ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।


Manoj

Content Editor

Related News