ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਟੁੱਟ ਕੇ 79.71 ''ਤੇ ਖੁੱਲ੍ਹਿਆ
Friday, Aug 12, 2022 - 12:18 PM (IST)
ਮੁੰਬਈ (ਏਜੰਸੀ) - ਅਮਰੀਕੀ ਮੁਦਰਾ 'ਚ ਮਜ਼ਬੂਤੀ ਅਤੇ ਵਿਦੇਸ਼ੀ ਸ਼ੇਅਰ ਬਾਜ਼ਾਰਾਂ 'ਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਟੁੱਟ ਕੇ 79.71 'ਤੇ ਆ ਗਿਆ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.67 'ਤੇ ਖੁੱਲ੍ਹਿਆ, ਫਿਰ ਹੋਰ ਡਿੱਗ ਕੇ 79.71 'ਤੇ ਆ ਗਿਆ। ਇਸ ਤਰ੍ਹਾਂ, ਰੁਪਿਆ ਪਿਛਲੀ ਬੰਦ ਕੀਮਤ ਦੇ ਮੁਕਾਬਲੇ 9 ਪੈਸੇ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਸੀ।
ਪਿਛਲੇ ਸੈਸ਼ਨ 'ਚ ਵੀਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 37 ਪੈਸੇ ਦੀ ਗਿਰਾਵਟ ਨਾਲ 79.62 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.11 ਫੀਸਦੀ ਡਿੱਗ ਕੇ 105.20 'ਤੇ ਆ ਗਿਆ।
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.48 ਫੀਸਦੀ ਘੱਟ ਕੇ 99.12 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਅਸਥਾਈ ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ ਸ਼ੁੱਧ 2,298.08 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।