ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 24 ਪੈਸੇ ਚੜ੍ਹ ਕੇ 82.10 'ਤੇ ਪਹੁੰਚਿਆ

Friday, Mar 31, 2023 - 10:13 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 24 ਪੈਸੇ ਚੜ੍ਹ ਕੇ 82.10 'ਤੇ ਪਹੁੰਚਿਆ

ਮੁੰਬਈ- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਹੋਣ ਨਾਲ ਰੁਪਿਆ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ 24 ਪੈਸੇ ਚੜ੍ਹ ਕੇ 82.10 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਅਤੇ ਅਮਰੀਕੀ ਡਾਲਰ 'ਚ ਕਮਜ਼ੋਰੀ ਦਾ ਲਾਭ ਵੀ ਘਰੇਲੂ ਮੁਦਰਾ ਨੂੰ ਮਿਲਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.12 'ਤੇ ਖੁੱਲ੍ਹਿਆ।

ਇਹ ਵੀ ਪੜ੍ਹੋ-ਏਅਰਬੱਸ ਦੇ ਜਹਾਜ਼ਾਂ 'ਚ ਲੱਗਣਗੇ 'ਮੇਕ ਇਨ ਇੰਡੀਆ' ਦਰਵਾਜ਼ੇ, ਟਾਟਾ ਨੂੰ ਮਿਲਿਆ ਠੇਕਾ
ਸ਼ੁਰੂਆਤੀ ਸੌਦਿਆਂ 'ਚ ਇਹ 82.16 ਤੋਂ 82.10 ਦੇ ਵਿਚਾਲੇ ਕਾਰੋਬਾਰ ਕਰ ਰਿਹਾ ਸੀ। ਰੁਪਿਆ ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ 18 ਪੈਸੇ ਦੀ ਗਿਰਾਵਟ ਦੇ ਨਾਲ 82.34 ਪ੍ਰਤੀ ਡਾਲਰ ਦੇ ਭਾਅ 'ਤੇ ਆ ਗਿਆ ਸੀ। ਰਾਮਨੌਮੀ ਦੇ ਮੱਦੇਨਜ਼ਰ ਵੀਰਵਾਰ ਨੂੰ ਬਾਜ਼ਾਰ ਬੰਦ ਰਹੇ।

ਇਹ ਵੀ ਪੜ੍ਹੋ-ਸਮਾਲਕੈਪ ਕੰਪਨੀਆਂ ਦੇ ਸਟਾਕਸ ਨੇ ਨਿਵੇਸ਼ਕਾਂ ਨੂੰ ਰੁਆਇਆ, ਕਰੋੜਾਂ ਰੁਪਏ ਡੁੱਬੇ
ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.05 ਫ਼ੀਸਦੀ ਦੇ ਵਾਧੇ ਦੇ ਨਾਲ 102.20 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਵਾਇਦਾ 0.24 ਫ਼ੀਸਦੀ ਦੀ ਗਿਰਾਵਟ ਦੇ ਨਾਲ 79.08 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ।
ਸ਼ੇਅਰ ਮਾਰਕੀਟ ਦੇ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ ਨੇ 1,245.39 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News