ਟਾਟਾ ਮੋਟਰਸ ਅਤੇ ESAF ਸਮਾਲ ਫਾਈਨਾਂਸ ਬੈਂਕ ’ਚ ਸਮਝੌਤਾ

Saturday, Sep 21, 2024 - 01:20 PM (IST)

ਨਵੀਂ ਦਿੱਲੀ (ਬੀ. ਐੱਨ.) - ਭਾਰਤ ਦੀ ਮੋਹਰੀ ਕਮਰਸ਼ੀਅਲ ਵਾਹਨ ਨਿਰਮਾਤਾ ਟਾਟਾ ਮੋਟਰਸ ਨੇ ਆਪਣੇ ਗਾਹਕਾਂ ਨੂੰ ਬਿਹਤਰ ਅਤੇ ਕਿਫਾਇਤੀ ਫਾਈਨਾਂਸਿੰਗ ਬਦਲ ਦੇਣ ਲਈ ਈ. ਐੱਸ. ਏ. ਐੱਫ. ਸਮਾਲ ਫਾਈਨਾਂਸ ਬੈਂਕ ਦੇ ਨਾਲ ਇਕ ਸਮਝੌਤਾ (ਐੱਮ. ਓ. ਯੂ.) ਕੀਤਾ ਹੈ। ਇਸ ਸਾਂਝੇਦਾਰੀ ਤਹਿਤ ਪਹਿਲਾਂ ਛੋਟੇ ਅਤੇ ਹਲਕੇ ਕਮਰਸ਼ੀਅਲ ਵਾਹਨਾਂ ਲਈ ਫਾਈਨਾਂਸਿੰਗ ਉਪਲੱਬਧ ਕਰਵਾਈ ਜਾਵੇਗੀ ਅਤੇ ਬਾਅਦ ’ਚ ਇਹ ਸਹੂਲਤ ਟਾਟਾ ਮੋਟਰਸ ਦੇ ਪੂਰੇ ਕਮਰਸ਼ੀਅਲ ਵਾਹਨ ਪੋਰਟਫੋਲੀਓ ’ਤੇ ਲਾਗੂ ਹੋਵੇਗੀ।

ਇਹ ਵੀ ਪੜ੍ਹੋ :     iPhone 16 ਖ਼ਰੀਦਣ ਲਈ 21 ਘੰਟੇ ਲਾਈਨ 'ਚ ਖੜ੍ਹਾ ਰਿਹਾ ਵਿਅਕਤੀ, ਕਿਹਾ- ਸ਼ਾਨਦਾਰ ਆਫਰਸ ਨੇ ਕੀਤਾ ਆਕਰਸ਼ਿਤ
ਇਹ ਵੀ ਪੜ੍ਹੋ :     PF ਖਾਤਾਧਾਰਕਾਂ ਲਈ ਵੱਡੀ ਰਾਹਤ, ਸਰਕਾਰ ਨੇ ਕਰ ਦਿੱਤੇ ਕਈ ਅਹਿਮ ਬਦਲਾਅ

ਟਾਟਾ ਮੋਟਰਸ ਦੇ ਐੱਸ. ਸੀ. ਵੀ. ਐਂਡ ਪੀ. ਯੂ. ਦੇ ਵਾਈਸ ਪ੍ਰੈਜ਼ੀਡੈਂਟ ਅਤੇ ਬਿਜ਼ਨੈੱਸ ਹੈੱਡ ਵਿਨੈ ਪਾਠਕ ਨੇ ਕਿਹਾ,‘‘ਈ. ਐੱਸ. ਏ. ਐੱਫ. ਸਮਾਲ ਫਾਈਨਾਂਸ ਬੈਂਕ ਦੇ ਨਾਲ ਸਾਡੀ ਸਾਂਝੇਦਾਰੀ ਨਾਲ ਸਾਡੇ ਗਾਹਕਾਂ ਨੂੰ ਆਸਾਨ ਫਾਈਨਾਂਸਿੰਗ ਬਦਲ ਮਿਲਣਗੇ। ਇਹ ਸਹਿਯੋਗ ਸਾਡੇ ਗਾਹਕਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਬਿਹਤਰ ਹੱਲ ਦੇ ਕੇ ਉਨ੍ਹਾਂ ਦੇ ਬਿਜ਼ਨੈੱਸ ਨੂੰ ਅੱਗੇ ਵਧਾਉਣ ’ਚ ਮਦਦ ਕਰੇਗਾ।

ਇਹ ਵੀ ਪੜ੍ਹੋ :     iPhone 16 ਦਾ ਕ੍ਰੇਜ਼, ਬੰਦੇ ਨੇ ਇਕੱਠੇ ਖ਼ਰੀਦੇ 5 ਫੋਨ, ਹੁਣ ਸਤਾ ਰਿਹਾ ਇਹ ਡਰ
ਇਹ ਵੀ ਪੜ੍ਹੋ :      ਸ਼ੇਅਰ ਬਾਜ਼ਾਰ ਨੇ ਬਣਾਇਆ ਨਵਾਂ ਰਿਕਾਰਡ, ਪਹਿਲੀ ਵਾਰ ਸੈਂਸੈਕਸ 84 ਹਜ਼ਾਰ ਦੇ ਪਾਰ

ਇਹ ਵੀ ਪੜ੍ਹੋ :    ਮਹਿੰਗਾਈ ਦੀ ਇੱਕ ਹੋਰ ਮਾਰ! ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Dry Fruits ਦੀਆਂ ਚੜ੍ਹੀਆਂ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News