ਮੌਜੂਦਾ ਵਿੱਤੀ ਸਾਲ ''ਚ ਖੇਤੀਬਾੜੀ ਨਿਰਯਾਤ 53 ਅਰਬ ਡਾਲਰ ਤੱਕ ਪਹੁੰਚਣ ਦਾ ਅਨੁਮਾਨ: ਅਧਿਕਾਰੀ
Thursday, Dec 21, 2023 - 06:26 PM (IST)
ਨਵੀਂ ਦਿੱਲੀ (ਭਾਸ਼ਾ) - ਕੁਝ ਪ੍ਰਮੁੱਖ ਖੇਤੀ ਉਤਪਾਦਾਂ ਦੇ ਨਿਰਯਾਤ 'ਤੇ ਪਾਬੰਦੀ ਦੇ ਬਾਵਜੂਦ ਭਾਰਤ ਦੀ ਖੇਤੀ ਬਰਾਮਦ ਚਾਲੂ ਵਿੱਤੀ ਸਾਲ 'ਚ ਪਿਛਲੇ ਸਾਲ ਦੇ ਪੱਧਰ 53 ਅਰਬ ਡਾਲਰ ਤੱਕ ਪਹੁੰਚ ਸਕਦੀ ਹੈ। ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਇਹ ਸੰਭਾਵਨਾ ਪ੍ਰਗਟਾਈ ਹੈ। ਪਿਛਲੇ ਵਿੱਤੀ ਸਾਲ 2022-23 'ਚ ਦੇਸ਼ ਦਾ ਖੇਤੀ ਉਤਪਾਦਾਂ ਦਾ ਨਿਰਯਾਤ 53 ਅਰਬ ਡਾਲਰ ਸੀ।
ਇਹ ਵੀ ਪੜ੍ਹੋ - ਅਯੁੱਧਿਆ ਜਾਣ ਵਾਲੇ ਯਾਤਰੀਆਂ ਲਈ ਖ਼ਾਸ ਖ਼ਬਰ, 30 ਦਸੰਬਰ ਨੂੰ ਉਡੇਗੀ Air India ਐਕਸਪ੍ਰੈੱਸ ਦੀ ਪਹਿਲੀ ਉਡਾਣ
ਵਣਜ ਮੰਤਰਾਲੇ ਦੇ ਵਧੀਕ ਸਕੱਤਰ ਰਾਜੇਸ਼ ਅਗਰਵਾਲ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, “ਕੁਝ ਵਸਤੂਆਂ ਦੇ ਨਿਰਯਾਤ 'ਤੇ ਪਾਬੰਦੀਆਂ ਲਗਾਉਣ ਨਾਲ 4.5 ਤੋਂ 5 ਅਰਬ ਡਾਲਰ ਦਾ ਪ੍ਰਭਾਵ ਪੈ ਸਕਦਾ ਹੈ। ਇਸ ਦੇ ਬਾਵਜੂਦ ਸਾਨੂੰ ਉਮੀਦ ਹੈ ਕਿ ਅਸੀਂ ਪਿਛਲੇ ਪੱਧਰ 'ਤੇ ਪਹੁੰਚ ਜਾਵਾਂਗੇ।'' ਸਰਕਾਰ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਘਰੇਲੂ ਉਪਲਬਧਤਾ ਵਧਾਉਣ ਲਈ ਕਣਕ ਅਤੇ ਗੈਰ-ਬਾਸਮਤੀ ਸਫੈਦ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਖੰਡ ਦੀ ਬਰਾਮਦ 'ਤੇ ਵੀ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ।
ਇਹ ਵੀ ਪੜ੍ਹੋ - ਗਹਿਣੇ ਖਰੀਦਣ ਵਾਲਿਆ ਲਈ ਖ਼ਾਸ ਖ਼ਬਰ, 75 ਹਜ਼ਾਰ ਤੋਂ ਪਾਰ ਹੋਈਆਂ ਚਾਂਦੀ ਦੀਆਂ ਕੀਮਤਾਂ, ਜਾਣੋ ਸੋਨੇ ਦਾ ਨਵਾਂ ਰੇਟ
ਉਨ੍ਹਾਂ ਨੇ ਕਿਹਾ ਕਿ ਸਰਕਾਰ ਕੇਲੇ ਵਰਗੇ ਨਵੇਂ ਉਤਪਾਦਾਂ ਅਤੇ ਮੋਟੇ ਅਨਾਤ ਤੋਂ ਬਣੇ ਮੁੱਲ-ਵਰਧਿਤ ਉਤਪਾਦਾਂ ਨੂੰ ਨਵੀਆਂ ਗਲੋਬਲ ਮੰਜ਼ਿਲਾਂ ਤੱਕ ਲਿਜਾਣ ਲਈ ਨਿਰਯਾਤ ਪ੍ਰੋਤਸਾਹਨ ਪ੍ਰਦਾਨ ਕਰ ਰਹੀ ਹੈ। ਅਗਰਵਾਲ ਨੇ ਕਿਹਾ, ''ਅਸੀਂ ਅਗਲੇ ਤਿੰਨ ਸਾਲਾਂ 'ਚ ਕੇਲੇ ਦੀ ਬਰਾਮਦ ਇਕ ਅਰਬ ਡਾਲਰ ਤੱਕ ਪਹੁੰਚਣ ਦੀ ਉਮੀਦ ਕਰ ਰਹੇ ਹਾਂ।'' ਚਾਲੂ ਵਿੱਤੀ ਸਾਲ 'ਚ ਅਪ੍ਰੈਲ ਤੋਂ ਨਵੰਬਰ ਦੇ ਦੌਰਾਨ ਫਲਾਂ ਅਤੇ ਸਬਜ਼ੀਆਂ, ਦਾਲਾਂ, ਮੀਟ, ਡੇਅਰੀ ਅਤੇ ਪੋਲਟਰੀ ਉਤਪਾਦਾਂ ਦੀ ਬਰਾਮਦ 'ਚ ਵਾਧਾ ਹੋਇਆ ਹੈ। ਹਾਲਾਂਕਿ ਚੌਲਾਂ ਦਾ ਨਿਰਯਾਤ 7.65 ਫ਼ੀਸਦੀ ਘਟ ਕੇ 6.5 ਅਰਬ ਡਾਲਰ ਰਹਿ ਗਿਆ।
ਇਹ ਵੀ ਪੜ੍ਹੋ - ਦੁਬਈ ਹੋਟਲ ’ਚ ਸੈਲਾਨੀ ਨੂੰ ਨਹੀਂ ਮਿਲਿਆ ਨਾਸ਼ਤਾ, ‘ਮੇਕ ਮਾਈ ਟ੍ਰਿਪ’ ਨੂੰ ਦੇਣਾ ਹੋਵੇਗਾ ਮੁਆਵਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8