RBI ਦੇ ਨੀਤੀਗਤ ਫ਼ੈਸਲੇ ਤੋਂ ਪਹਿਲਾਂ ਰੁਪਿਆ 7 ਪੈਸੇ ਡਿੱਗ ਕੇ 82.59 ਪ੍ਰਤੀ ਡਾਲਰ ''ਤੇ ਖੁੱਲ੍ਹਿਆ

06/08/2023 11:06:15 AM

ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਦੇ ਐਲਾਨ ਤੋਂ ਪਹਿਲਾਂ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੱਤ ਪੈਸੇ ਕਮਜ਼ੋਰ ਹੋ ਕੇ 82.59 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਆਪਣੀ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਸੱਤ ਪੈਸੇ ਘੱਟ ਕੇ 82.59 'ਤੇ ਖੁੱਲ੍ਹਿਆ। ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.52 ਦੇ ਪੱਧਰ 'ਤੇ ਬੰਦ ਹੋਇਆ ਸੀ। 

ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਰੁਪਿਆ ਇੱਕ ਤੰਗ ਦਾਇਰੇ ਵਿੱਚ ਕਾਰੋਬਾਰ ਕਰ ਰਿਹਾ ਸੀ ਅਤੇ ਬਾਜ਼ਾਰ ਨੂੰ ਆਰਬੀਆਈ ਦੀ ਮੁਦਰਾ ਨੀਤੀ ਦੀ ਉਡੀਕ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.09 ਫ਼ੀਸਦੀ ਡਿੱਗ ਕੇ 104 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.26 ਫ਼ੀਸਦੀ ਡਿੱਗ ਕੇ 76.75 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 1,382.57 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

rajwinder kaur

This news is Content Editor rajwinder kaur