TCS ’ਚ ਕਰਮਚਾਰੀਆਂ ਦੀ ਗਿਣਤੀ ਦੇ ਬਰਾਬਰ AI ਏਜੰਟ ਹੋਣਗੇ: ਐੱਨ. ਚੰਦਰਸ਼ੇਖਰਨ

Wednesday, Jun 10, 2026 - 04:08 PM (IST)

TCS ’ਚ ਕਰਮਚਾਰੀਆਂ ਦੀ ਗਿਣਤੀ ਦੇ ਬਰਾਬਰ AI ਏਜੰਟ ਹੋਣਗੇ: ਐੱਨ. ਚੰਦਰਸ਼ੇਖਰਨ

ਬਿਜ਼ਨੈੱਸ ਡੈਸਕ - ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.) ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਨੇ ਕਿਹਾ ਕਿ ਅਜਿਹਾ ਸਮਾਂ ਦੂਰ ਨਹੀਂ ਜਦੋਂ ਟੀ. ਸੀ. ਐੱਸ. ਕੋਲ ਕਰਮਚਾਰੀਆਂ ਦੀ ਗਿਣਤੀ ਦੇ ਬਰਾਬਰ ਏ. ਆਈ. ਏਜੰਟ ਹੋਣਗੇ। ਕੰਪਨੀ ਦੀ 31ਵੀਂ ਸਾਲਾਨਾ ਆਮ ਮੀਟਿੰਗ ’ਚ ਉਨ੍ਹਾਂ ਸਪੱਸ਼ਟ ਕੀਤਾ ਕਿ ਟੀ. ਸੀ. ਐੱਸ. ਕਰਮਚਾਰੀਆਂ ਦੀ ਗਿਣਤੀ ਘਟਾਉਣ ਦੀ ਯੋਜਨਾ ਨਹੀਂ ਬਣਾ ਰਹੀ, ਸਗੋਂ ਸਹੀ ਹੁਨਰਮੰਦਾਂ ਦੀ ਭਰਤੀ ਜਾਰੀ ਰੱਖੇਗੀ।

ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card
ਇਹ ਵੀ ਪੜ੍ਹੋ : ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700 ਮੁਲਾਜ਼ਮ ਹੋ ਗਏ ਬੇਰੁਜ਼ਗਾਰ

ਚੰਦਰਸ਼ੇਖਰਨ ਅਨੁਸਾਰ ਕੰਪਨੀ ਅੰਦਰੂਨੀ ਸੰਚਾਲਨ, ਹੱਲ ਵਿਕਾਸ ਅਤੇ ਗਾਹਕ-ਵਿਸ਼ੇਸ਼ ਕਾਰਜਾਂ ਲਈ ਏ. ਆਈ. ਏਜੰਟ ਬਣਾਉਣ ’ਚ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਮਨੁੱਖੀ ਕਰਮਚਾਰੀ ਅਤੇ ਏ. ਆਈ. ਏਜੰਟ ਮਿਲ ਕੇ ਕੰਮ ਕਰਨਗੇ ਅਤੇ ਇਸ ਨਾਲ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਹਾਲਾਂਕਿ ਵੱਡੇ ਪੱਧਰ ’ਤੇ ਭਰਤੀ ਦੀ ਰਵਾਇਤੀ ਰਫ਼ਤਾਰ ਨਹੀਂ ਰਹੇਗੀ।

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ
ਇਹ ਵੀ ਪੜ੍ਹੋਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ

ਉਨ੍ਹਾਂ ਦੱਸਿਆ ਕਿ ਪਿਛਲੀ ਤਿਮਾਹੀ ’ਚ ਕੰਪਨੀ ਦਾ ਏ. ਆਈ.-ਸਬੰਧਤ ਮਾਲੀਆ ਸਾਲਾਨਾ ਆਧਾਰ ’ਤੇ ਲੱਗਭਗ 2.5 ਅਰਬ ਡਾਲਰ ਤੱਕ ਪਹੁੰਚ ਗਿਆ। ਮਾਲੀ ਸਾਲ 2025-26 ’ਚ ਟੀ. ਸੀ. ਐੱਸ. ਦੀ ਕਰਮਚਾਰੀ ਗਿਣਤੀ 23,460 ਘਟ ਕੇ ਲੱਗਭਗ 5. 84 ਲੱਖ ਰਹਿ ਗਈ ਹੈ।

ਇਹ ਵੀ ਪੜ੍ਹੋ :    ਦੇਸ਼ 'ਚ ਇਕ ਹੋਰ ਹੋ ਗਿਆ ਕਰੋੜਾਂ ਦਾ ਮਹਾ-ਘੁਟਾਲਾ, ਸਰਕਾਰੀ ਕੰਪਨੀ LIC ਨੂੰ ਵੀ ਦੇ'ਤਾ ਝਟਕਾ
ਇਹ ਵੀ ਪੜ੍ਹੋ :
ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ ਨਿਯਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News