AI ਆਧਾਰਿਤ ਸਾਈਬਰ ਖ਼ਤਰੇ ਵਧੇ, ਸਰਕਾਰੀ ਬੈਂਕ ਵਧਾਉਣਗੇ IT ਬਜਟ

Monday, May 04, 2026 - 01:04 PM (IST)

AI ਆਧਾਰਿਤ ਸਾਈਬਰ ਖ਼ਤਰੇ ਵਧੇ, ਸਰਕਾਰੀ ਬੈਂਕ ਵਧਾਉਣਗੇ IT ਬਜਟ

ਬਿਜ਼ਨੈੱਸ ਡੈਸਕ - ਉੱਭਰਦੇ ਸਾਈਬਰ ਖ਼ਤਰਿਆਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਆਧਾਰਿਤ ਹਮਲਿਆਂ ਦੇ ਖਦਸ਼ੇ ਦਰਮਿਆਨ ਜਨਤਕ ਖੇਤਰ ਦੇ ਬੈਂਕ ਆਪਣੀਆਂ ਆਈ. ਟੀ. ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਤਿਆਰੀ ’ਚ ਹਨ। ਗਾਹਕ ਡਾਟਾ ਦੀ ਸੁਰੱਖਿਆ ਅਤੇ ਵਿੱਤੀ ਸ੍ਰੋਤਾਂ ਦੀ ਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਬੈਂਕ ਚਾਲੂ ਵਿੱਤੀ ਸਾਲ ’ਚ ਆਈ. ਟੀ. ਖ਼ਰਚ ਵਧਾਉਣ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਇਹ ਕਦਮ ਐਂਥਰੋਪਿਕ ਦੇ ‘ਕਲਾਊਡ ਮਾਈਥੋਸ’ ਏ. ਆਈ. ਟੂਲ ਨੂੰ ਲੈ ਕੇ ਗਲੋਬਲ ਪੱਧਰ ’ਤੇ ਵਧਦੀਆਂ ਚਿੰਤਾਵਾਂ ਵਿਚਕਾਰ ਚੁੱਕਿਆ ਜਾ ਰਿਹਾ ਹੈ। ਮਾਹਿਰਾਂ ਅਨੁਸਾਰ ਇਸ ਤਰ੍ਹਾਂ ਦੇ ਉੱਨਤ ਏ. ਆਈ. ਟੂਲਜ਼ ਦੀਆਂ ਕੋਡਿੰਗ ਸਮਰੱਥਾਵਾਂ ਸਾਈਬਰ ਸੁਰੱਖਿਆ ’ਚ ਮੌਜੂਦ ਕਮਜ਼ੋਰੀਆਂ ਨੂੰ ਪਛਾਣਨ ਅਤੇ ਉਨ੍ਹਾਂ ਦੀ ਦੁਰਵਰਤੋਂ ਕਰਨ ’ਚ ਸਮਰੱਥ ਹੋ ਸਕਦੀਆਂ ਹਨ, ਜਿਸ ਨਾਲ ਬੈਂਕਿੰਗ ਪ੍ਰਣਾਲੀਆਂ ’ਤੇ ਖ਼ਤਰਾ ਵਧ ਸਕਦਾ ਹੈ।

ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ. ਈ. ਓ. ਸਵਰੂਪ ਕੁਮਾਰ ਸਾਹਾ ਨੇ ਕਿਹਾ ਕਿ ਇਸ ਨਵੀਂ ਚੁਣੌਤੀ ਦੇ ਮੱਦੇਨਜ਼ਰ ਬੈਂਕਾਂ ਨੂੰ ਆਪਣੇ ਸਿਸਟਮ ਨੂੰ ਵੱਧ ਸੁਰੱਖਿਅਤ ਬਣਾਉਣ ਅਤੇ ਸਾਈਬਰ ਹਮਲਿਆਂ ਤੋਂ ਬਚਾਅ ਲਈ ਆਈ. ਟੀ. ਨਿਵੇਸ਼ ਵਧਾਉਣਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਬੈਂਕ ਚਾਲੂ ਵਿੱਤੀ ਸਾਲ ’ਚ ਆਪਣੇ ਆਈ. ਟੀ. ਖ਼ਰਚ ’ਚ ਵਾਧਾ ਕਰੇਗਾ।

ਇਹ ਵੀ ਪੜ੍ਹੋ :   ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ

ਇਸੇ ਤਰ੍ਹਾਂ ਯੂਕੋ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ. ਈ. ਓ. ਅਸ਼ਵਨੀ ਕੁਮਾਰ ਨੇ ਕਿਹਾ ਕਿ ਬੈਂਕ ਦਾ ਆਈ. ਟੀ. ਬਜਟ ਪਿਛਲੇ ਸਾਲ ਦੇ ਮੁਕਾਬਲੇ ਵੱਧ ਹੋਵੇਗਾ ਅਤੇ ਇਸ ਦਾ ਵੱਡਾ ਹਿੱਸਾ ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰਨ ’ਤੇ ਖ਼ਰਚ ਕੀਤਾ ਜਾਵੇਗਾ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਵੀ ਬੈਂਕਾਂ ਨੂੰ ਆਪਣੇ ਆਈ. ਟੀ. ਸਿਸਟਮ ਨੂੰ ਸੁਰੱਖਿਅਤ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਏ .ਆਈ. ਤਕਨੀਕ ਦੇ ਤੇਜ਼ੀ ਨਾਲ ਵਿਕਾਸ ਦੇ ਨਾਲ ਸਾਈਬਰ ਖ਼ਤਰਿਆਂ ਦਾ ਸਰੂਪ ਵੀ ਗੁੰਝਲਦਾਰ ਹੁੰਦਾ ਜਾ ਰਿਹਾ ਹੈ, ਅਜਿਹੇ ’ਚ ਬੈਂਕਿੰਗ ਖੇਤਰ ਲਈ ਸਮਾਂ ਰਹਿੰਦੇ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੋ ਗਿਆ ਹੈ।

ਇਹ ਵੀ ਪੜ੍ਹੋ :  ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ': ਸੋਨੇ ਦੀ ਦਰਾਮਦ ਡਿੱਗੀ, 30 ਸਾਲਾਂ ਬਾਅਦ ਬਣੇ ਅਜਿਹੇ ਹਾਲਾਤ
ਇਹ ਵੀ ਪੜ੍ਹੋ :  ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ
ਇਹ ਵੀ ਪੜ੍ਹੋਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News