ਟਰੱਕ ਡਰਾਇਵਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮੋਦੀ ਸਰਕਾਰ ਨੇ ਇਸ ਡਰਾਫਟ ਨੂੰ ਦਿੱਤੀ ਮਨਜ਼ੂਰੀ
Friday, Jul 07, 2023 - 02:09 PM (IST)
ਨਵੀਂ ਦਿੱਲੀ — ਦੇਸ ਭਰ ਦੇ ਟਰੱਕ ਡਰਾਇਵਰਾਂ ਲਈ ਵੱਡੀ ਰਾਹਤ ਦੀ ਖ਼ਬਰ ਤਹੈ। ਮੋਦੀ ਸਰਕਾਰ ਨੇ ਏਅਰ ਕੰਡੀਸ਼ਨਡ (ਏ.ਸੀ.) ਕੈਬਿਨ ਨੂੰ ਲਾਜ਼ਮੀ ਬਣਾਉਣ ਦੇ ਡਰਾਫਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਟਰੱਕਾਂ 'ਚ ਏਅਰ ਕੰਡੀਸ਼ਨਡ (ਏ.ਸੀ.) ਕੈਬਿਨ ਨੂੰ ਲਾਜ਼ਮੀ ਬਣਾਉਣ ਦੇ ਡਰਾਫਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ ਕਿ N2 ਅਤੇ N3 ਸ਼੍ਰੇਣੀ ਦੇ ਟਰੱਕ ਤਿਆਰ ਡਰਾਫਟ 'ਚ ਸ਼ਾਮਲ ਹਨ। ਕੇਂਦਰੀ ਮੰਤਰੀ ਨੇ ਕਿਹਾ, “N2 ਅਤੇ N3 ਸ਼੍ਰੇਣੀ ਦੇ ਟਰੱਕਾਂ ਦੇ ਕੈਬਿਨ ਵਿੱਚ ਏਸੀ ਨੂੰ ਲਾਜ਼ਮੀ ਬਣਾਉਣ ਲਈ ਡਰਾਫਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸੜਕ ਸੁਰੱਖਿਆ ਯਕੀਨੀ ਬਣਾਉਣ 'ਚ ਟਰੱਕ ਡਰਾਈਵਰ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਹ ਵੀ ਪੜ੍ਹੋ : 15 ਸਾਲਾਂ ਬਾਅਦ Pakistan ਸ਼ੇਅਰ ਬਾਜ਼ਾਰ ਦੀ ਵੱਡੀ ਛਾਲ; ਜੈਕ ਮਾ ਦੇ ਗੁਪਤ ਪਾਕਿ ਦੌਰੇ ਦੇ ਮਿਲੇ ਸੰਕੇਤ
ਟਰੱਕਾਂ ਦੀਆਂ N2 ਅਤੇ N3 ਸ਼੍ਰੇਣੀਆਂ ਲੋਡ ਚੁੱਕਣ ਦੀ ਸਮਰੱਥਾ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਟਰੱਕ ਡਰਾਈਵਰਾਂ ਨੂੰ ਕੰਮ ਕਰਨ ਦੇ ਸੁਖਾਵੇਂ ਹਾਲਾਤ ਪ੍ਰਦਾਨ ਕਰਨ ਲਈ ਇੱਕ ਮੀਲ ਪੱਥਰ ਹੈ। ਇਸ ਨਾਲ ਉਨ੍ਹਾਂ ਦੀ ਕੁਸ਼ਲਤਾ ਵਿੱਚ ਸੁਧਾਰ ਹੋਵੇਗਾ ਅਤੇ ਡਰਾਈਵਰ ਦੀ ਥਕਾਵਟ ਦੀ ਸਮੱਸਿਆ ਵੀ ਹੱਲ ਹੋਵੇਗੀ।
ਨਿਤਿਨ ਗਡਕਰੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਭਾਰਤ ਲਈ ਸਭ ਤੋਂ ਮਹੱਤਵਪੂਰਨ ਸੈਕਟਰਾਂ ਵਿੱਚੋਂ ਇੱਕ ਟਰਾਂਸਪੋਰਟ ਸੈਕਟਰ ਵਿੱਚ ਟਰੱਕ ਡਰਾਈਵਰਾਂ ਦੀ ਅਹਿਮ ਭੂਮਿਕਾ ਹੈ। ਉਹਨਾਂ ਦੀਆਂ ਕੰਮ ਦੀਆਂ ਸਥਿਤੀਆਂ ਅਤੇ ਮਨ ਦੀ ਸਥਿਤੀ ਨਾਲ ਸਬੰਧਤ ਮੁੱਦਿਆਂ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟਰੱਕਾਂ ਵਿਚ ਏਸੀ ਕੈਬਿਨ ਜਲਦੀ ਹੀ ਲਾਜ਼ਮੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਆਟੋ ਸੈਕਟਰ ’ਚ ਤੇਜ਼ੀ ਨਾਲ ਵਧਿਆ ਔਰਤਾਂ ਦਾ ਦਬਦਬਾ, ਕਈ ਦਿੱਗਜ ਕੰਪਨੀਆਂ ’ਚ ਮਿਲ ਰਿਹਾ ਰੁਜ਼ਗਾਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8