ਏਅਰ ਇੰਡੀਆ ਦੇ ਸੀ.ਐੱਮ.ਡੀ. ਖਰੋਲਾ ਬਣੇ ਨਵੇਂ ਸ਼ਹਿਰੀ ਹਵਾਬਾਜ਼ੀ ਸਕੱਤਰ

02/06/2019 2:56:44 PM

ਨਵੀਂ ਦਿੱਲੀ—ਏਅਰ ਇੰਡੀਆ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਪ੍ਰਦੀਪ ਸਿੰਘ ਖਰੋਲਾ ਨੂੰ ਬੁੱਧਵਾਰ ਨੂੰ ਸ਼ਹਿਰੀ ਜਹਾਜ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਕ ਸਰਕਾਰੀ ਆਦੇਸ਼ 'ਚ ਇਸ ਦੀ ਜਾਣਕਾਰੀ ਦਿੱਤੀ ਗਈ। ਖਰੋਲਾ 1985 ਦੇ ਕਰਨਾਟਕ ਕਾਡਰ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਹਨ। ਉਨ੍ਹਾਂ ਨੇ ਨਵੰਬਰ 2017 'ਚ ਏਅਰ ਇੰਡੀਆ ਦਾ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ (ਸੀ.ਐੱਮ.ਡੀ.) ਬਣਾਇਆ ਗਿਆ ਸੀ। ਸਾਬਕਾ ਸਕੱਤਰ ਰਾਜੀਵ ਨਯਨ ਚੌਬੇ ਦੇ 31 ਜਨਵਰੀ ਨੂੰ ਰਿਟਾਇਰ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਸੀ। ਚੌਬੇ ਨੂੰ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐੱਸ.ਸੀ.) ਦਾ ਮੈਂਬਰ ਬਣਾਇਆ ਗਿਆ ਹੈ।


Aarti dhillon

Content Editor

Related News