Air India ਨੇ ਤੇਲ ਅਵੀਵ ਲਈ ਨਿਰਧਾਰਤ ਉਡਾਣਾਂ ਮੁਅੱਤਲ ਕਰਨ ਦੀ ਤਾਰੀਖ਼ ਵਧਾਈ

Saturday, Oct 14, 2023 - 04:13 PM (IST)

Air India ਨੇ ਤੇਲ ਅਵੀਵ ਲਈ ਨਿਰਧਾਰਤ ਉਡਾਣਾਂ ਮੁਅੱਤਲ ਕਰਨ ਦੀ ਤਾਰੀਖ਼ ਵਧਾਈ

ਨਵੀਂ ਦਿੱਲੀ (ਭਾਸ਼ਾ) - ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਵਿਚਕਾਰ ਏਅਰ ਇੰਡੀਆ ਨੇ ਤੇਲ ਅਵੀਵ ਜਾਣ ਅਤੇ ਆਉਣ ਵਾਲੀਆਂ ਆਪਣੀਆਂ ਨਿਰਧਾਰਤ ਉਡਾਣਾਂ 18 ਅਕਤੂਬਰ ਤੱਕ ਮੁਲਤਵੀ ਕਰ ਦਿੱਤੀਆਂ ਹਨ। ਏਅਰਲਾਈਨ ਆਮ ਤੌਰ 'ਤੇ ਤੇਲ ਅਵੀਵ ਲਈ ਪੰਜ ਹਫ਼ਤਾਵਾਰੀ ਅਨੁਸੂਚਿਤ ਉਡਾਣਾਂ ਚਲਾਉਂਦੀ ਹੈ। ਇਸ ਨੇ ਪਹਿਲਾਂ 14 ਅਕਤੂਬਰ ਤੱਕ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ।

ਇਹ ਵੀ ਪੜ੍ਹੋ :  ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਬਦਰੀਨਾਥ ਧਾਮ 'ਚ ਕੀਤੀ ਪੂਜਾ, ਦਾਨ ਕੀਤੇ 5 ਕਰੋੜ ਰੁਪਏ

ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਤੇਲ ਅਵੀਵ ਤੋਂ ਆਉਣ-ਜਾਣ ਲਈ ਨਿਰਧਾਰਤ ਉਡਾਣਾਂ ਹੁਣ 18 ਅਕਤੂਬਰ ਤੱਕ ਰੱਦ ਕਰ ਦਿੱਤੀਆਂ ਜਾਣਗੀਆਂ। ਅਧਿਕਾਰੀ ਨੇ ਕਿਹਾ ਕਿ ਏਅਰਲਾਈਨਜ਼ ਲੋੜ ਮੁਤਾਬਕ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਦਾ ਸੰਚਾਲਨ ਕਰੇਗੀ।

ਇਹ ਵੀ ਪੜ੍ਹੋ :    P20 Summit 'ਚ ਬੋਲੇ PM ਮੋਦੀ- ਵਿਸ਼ਵ ਲਈ ਵੱਡੀ ਚੁਣੌਤੀ ਹੈ ਅੱਤਵਾਦ; ਡੈਲੀਗੇਟਾਂ ਨੂੰ ਕੀਤੀ ਖ਼ਾਸ ਅਪੀਲ

ਇਹ ਵੀ ਪੜ੍ਹੋ :    ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News