ਤਕਨੀਕੀ ਖ਼ਰਾਬੀ ਤੋਂ ਬਾਅਦ ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਮੁੰਬਈ ਪਰਤਿਆ
Tuesday, Nov 21, 2023 - 04:08 PM (IST)
ਨਵੀਂ ਦਿੱਲੀ (ਭਾਸ਼ਾ) - ਅਮਰੀਕਾ ਤੋਂ ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਇਕ ਜਹਾਜ਼ ਤਕਨੀਕੀ ਖਰਾਬੀ ਕਾਰਨ ਮੰਗਲਵਾਰ ਸਵੇਰੇ ਮੁੰਬਈ ਪਰਤਿਆ। ਏਅਰਲਾਈਨ ਕੰਪਨੀ ਨੇ ਇਹ ਜਾਣਕਾਰੀ ਦਿੱਤੀ ਹੈ। ਬੋਇੰਗ 777 ਜਹਾਜ਼ ਸਾਵਧਾਨੀ ਦੀ ਜਾਂਚ ਲਈ ਮੁੰਬਈ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰਿਆ ਗਿਆ।
ਇਹ ਵੀ ਪੜ੍ਹੋ : ਬੰਪਰ ਕਮਾਈ ਦਾ ਸ਼ਾਨਦਾਰ ਮੌਕਾ , ਅਗਲੇ ਹਫ਼ਤੇ TATA ਸਣੇ ਇਹ 5 ਕੰਪਨੀਆਂ ਲਿਆ ਰਹੀਆਂ IPO
ਕੰਪਨੀ ਨੇ ਇਕ ਬਿਆਨ ਵਿਚ ਕਿਹਾ ਕਿ ਮੁੰਬਈ ਤੋਂ ਨਿਊਯਾਰਕ ਜਾਣ ਵਾਲੀ ਫਲਾਈਟ ਏਆਈ 119 ਨੂੰ ਮਾਮੂਲੀ ਤਕਨੀਕੀ ਖਰਾਬੀ ਕਾਰਨ ਵਾਪਸ ਮੁੰਬਈ ਪਰਤਣਾ ਪਿਆ ਅਤੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਲਈ ਸਾਵਧਾਨੀਪੂਰਵਕ ਜਾਂਚ ਲਈ ਜਹਾਜ਼ ਨੂੰ ਸੁਰੱਖਿਅਤ ਰੂਪ ਨਾਲ ਮੁੰਬਈ ਵਿਚ ਉਤਾਰਿਆ ਗਿਆ। ਜਹਾਜ਼ 'ਚ ਕਿੰਨੇ ਯਾਤਰੀ ਸਵਾਰ ਸਨ, ਇਸ ਬਾਰੇ ਤੁਰੰਤ ਜਾਣਕਾਰੀ ਨਹੀਂ ਮਿਲ ਸਕੀ ਹੈ। ਏਅਰ ਇੰਡੀਆ ਨੇ ਕਿਹਾ ਕਿ ਉਹ ਮੁੰਬਈ ਹਵਾਈ ਅੱਡੇ 'ਤੇ ਹਵਾਈ ਯਾਤਰੀਆਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਕੰਪਨੀ ਨੇ ਕਿਹਾ ਕਿ ਯਾਤਰੀਆਂ ਨੂੰ ਹੋਟਲਾਂ 'ਚ ਰੁਕਣ, ਵਿਕਲਪਿਕ ਉਡਾਣਾਂ ਦਾ ਪ੍ਰਬੰਧ ਕਰਨ ਜਾਂ ਉਡਾਣਾਂ ਨੂੰ ਮੁੜ ਤਹਿ ਕਰਨ ਦੀ ਪੇਸ਼ਕਸ਼ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਾਰਤ ਦੀ 4,000 ਬਿਲੀਅਨ ਡਾਲਰ ਦੀ ਆਰਥਿਕਤਾ ਹੋਣ ਦੀ ਖ਼ਬਰ, ਕੋਈ ਅਧਿਕਾਰਤ ਪੁਸ਼ਟੀ ਨਹੀਂ
ਇਹ ਵੀ ਪੜ੍ਹੋ : World Cup 2023 ਤੋਂ ਭਾਰਤੀ ਅਰਥਵਿਵਸਥਾ ਨੂੰ ਮਿਲੇਗਾ ਹੁਲਾਰਾ, ਮਿਲੇਗੀ 22,000 ਕਰੋੜ ਰੁਪਏ ਦੀ ਬੂਸਟਰ ਡੋਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8