ਹਵਾਈ ਸਫਰ ਹੋ ਸਕਦਾ ਹੈ ਮਹਿੰਗਾ, ਜੈੱਟ ਈਂਧਨ ਦੀਆਂ ਕੀਮਤਾਂ 'ਚ ਹੋਇਆ ਵਾਧਾ

Sunday, Jan 16, 2022 - 07:34 PM (IST)

ਹਵਾਈ ਸਫਰ ਹੋ ਸਕਦਾ ਹੈ ਮਹਿੰਗਾ, ਜੈੱਟ ਈਂਧਨ ਦੀਆਂ ਕੀਮਤਾਂ 'ਚ ਹੋਇਆ ਵਾਧਾ

ਨਵੀਂ ਦਿੱਲੀ - ਵਾਹਨਾਂ ਦਾ ਈਂਧਨ (ਏ.ਟੀ.ਐੱਫ.) 4.2 ਫੀਸਦੀ ਮਹਿੰਗਾ ਹੋ ਗਿਆ ਹੈ। ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਚਕਾਰ ਇਸ ਮਹੀਨੇ 'ਚ ਦੂਜੀ ਵਾਰ ATF ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਾਹਨਾਂ ਦੇ ਈਂਧਨ ਯਾਨੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 72ਵੇਂ ਦਿਨ ਕੋਈ ਬਦਲਾਅ ਨਹੀਂ ਹੋਇਆ ਹੈ। 

ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ATF ਦੀਆਂ ਕੀਮਤਾਂ 3,232.87 ਰੁਪਏ ਪ੍ਰਤੀ ਕਿਲੋਗ੍ਰਾਮ ਜਾਂ 4.25 ਫੀਸਦੀ ਵਧ ਕੇ 79,294.91 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ।

ਇਹ ਵੀ ਪੜ੍ਹੋ : ਲਾਈਫ ਇੰਸ਼ੋਰੈਂਸ ਲੈਣ ਲਈ ਇਨ੍ਹਾਂ ਲੋਕਾਂ ਨੂੰ ਕਰਨੀ ਪੈ ਰਹੀ ਹੈ ਲੰਮੀ ਉਡੀਕ, 6 ਮਹੀਨਿਆਂ ਦਾ ਵੇਟਿੰਗ ਪੀਰੀਅਡ

ਦਸੰਬਰ ਵਿੱਚ ਦੋ ਵਾਰ ਵਧੀਆਂ ਸਨ ਕੀਮਤਾਂ

ਨਵੇਂ ਸਾਲ ਯਾਨੀ ਜਨਵਰੀ 'ਚ ATF ਦੀਆਂ ਕੀਮਤਾਂ 'ਚ ਇਹ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ 1 ਜਨਵਰੀ ਨੂੰ ਜਹਾਜ਼ ਈਂਧਨ ਦੀ ਕੀਮਤ 2,039.63 ਰੁਪਏ ਪ੍ਰਤੀ ਕਿਲੋਲੀਟਰ ਜਾਂ 2.75 ਫੀਸਦੀ ਵਧ ਕੇ 76,062.04 ਰੁਪਏ ਪ੍ਰਤੀ ਕਿਲੋਲੀਟਰ 'ਤੇ ਪਹੁੰਚ ਗਈ ਸੀ। ਇਸ ਦੇ ਨਾਲ ਹੀ ਦਸੰਬਰ 'ਚ ATF ਦੀਆਂ ਕੀਮਤਾਂ 'ਚ ਦੋ ਵਾਰ ਕਟੌਤੀ ਕੀਤੀ ਗਈ ਸੀ। ਉਸ ਸਮੇਂ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਆ ਗਈਆਂ ਸਨ। ਉਦੋਂ ਤੋਂ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ।

4 ਨਵੰਬਰ ਤੋਂ ਤੇਲ ਦੀਆਂ ਕੀਮਤਾਂ ਸਥਿਰ 

ਸਾਲ ਦੇ ਮੱਧ 'ਚ ਜੈੱਟ ਫਿਊਲ 80,835.04 ਰੁਪਏ ਪ੍ਰਤੀ ਕਿਲੋਲੀਟਰ 'ਤੇ ਪਹੁੰਚ ਗਿਆ। 15 ਦਸੰਬਰ ਨੂੰ, ਸਮੁੱਚੀ ATF ਕੀਮਤਾਂ ਵਿੱਚ 6,812.25 ਰੁਪਏ ਪ੍ਰਤੀ ਕਿਲੋਲੀਟਰ ਜਾਂ 8.4 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਜੈੱਟ ਈਂਧਨ ਦੀਆਂ ਕੀਮਤਾਂ ਹਰ ਮਹੀਨੇ ਦੀ ਪਹਿਲੀ ਅਤੇ 16 ਤਰੀਕ ਨੂੰ ਸੋਧੀਆਂ ਜਾਂਦੀਆਂ ਹਨ। ਜਦੋਂ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਸੋਧੀਆਂ ਜਾਂਦੀਆਂ ਹਨ ਪਰ 4 ਨਵੰਬਰ, 2021 ਤੋਂ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਉਸ ਸਮੇਂ ਕੇਂਦਰ ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ।

ਇਹ ਵੀ ਪੜ੍ਹੋ : ਕੋਰੋਨਾ ਦੇ ਦੌਰ 'ਚ ਬੈਂਕਾਂ ਦੇ ਕਰਜ਼ੇ 'ਚ ਆਇਆ ਭਾਰੀ ਉਛਾਲ, 9.16 ਫੀਸਦੀ ਵਧਿਆ ਕਰਜ਼ਾ

ਹਾਲਾਂਕਿ ਇਸ ਦੌਰਾਨ ਅੰਤਰਰਾਸ਼ਟਰੀ ਪੱਧਰ 'ਤੇ ਬ੍ਰੈਂਟ ਕੱਚੇ ਤੇਲ ਦੀ ਕੀਮਤ 'ਚ ਕਾਫੀ ਉਤਰਾਅ-ਚੜ੍ਹਾਅ ਆਇਆ ਹੈ। 5 ਨਵੰਬਰ 2021 ਨੂੰ ਬ੍ਰੈਂਟ ਕੱਚਾ ਤੇਲ 82.74 ਡਾਲਰ ਪ੍ਰਤੀ ਬੈਰਲ 'ਤੇ ਸੀ। 1 ਦਸੰਬਰ ਨੂੰ ਇਹ 68.87 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਉਦੋਂ ਤੋਂ ਇਸ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਇਹ 85 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ।

ਇਸ ਸਮੇਂ ਦਿੱਲੀ 'ਚ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਪਹਿਲਾਂ ਦੇਸ਼ ਭਰ 'ਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ। ਬਹੁਤੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਨੇ ‘ਸੈਂਚੁਰੀ’ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਕਈ ਸ਼ਹਿਰਾਂ 'ਚ ਡੀਜ਼ਲ ਵੀ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਸੀ।

ਇਹ ਵੀ ਪੜ੍ਹੋ : PM ਮੋਦੀ ਦਾ ਵੱਡਾ ਐਲਾਨ, ਹਰ ਸਾਲ 16 ਜਨਵਰੀ ਨੂੰ ਮਨਾਇਆ ਜਾਵੇਗਾ 'ਨੈਸ਼ਨਲ ਸਟਾਰਟਅੱਪ ਡੇਅ'

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News