Starlink ਸਮੇਤ ਸਾਰੇ ਮੁਕਾਬਲੇਬਾਜ਼ਾਂ ਦਾ ਸਵਾਗਤ; ਭਾਰਤੀ ਕਾਨੂੰਨਾਂ ਦੀ ਪਾਲਣਾ ਜ਼ਰੂਰੀ : ਰਿਲਾਇੰਸ

Saturday, Oct 17, 2026 - 02:59 PM (IST)

Starlink ਸਮੇਤ ਸਾਰੇ ਮੁਕਾਬਲੇਬਾਜ਼ਾਂ ਦਾ ਸਵਾਗਤ; ਭਾਰਤੀ ਕਾਨੂੰਨਾਂ ਦੀ ਪਾਲਣਾ ਜ਼ਰੂਰੀ : ਰਿਲਾਇੰਸ

ਬਿਜ਼ਨੈੱਸ ਡੈਸਕ - ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰ. ਆਈ. ਐੱਲ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਮੁਕਾਬਲੇ ਤੋਂ ਨਹੀਂ ਡਰਦੀ ਅਤੇ ਸੈਟੇਲਾਈਟ ਸੰਚਾਰ ਖੇਤਰ ’ਚ ਐਲਨ ਮਸਕ ਦੀ ਸਟਾਰਲਿੰਕ ਸਮੇਤ ਸਾਰੀਆਂ ਕੰਪਨੀਆਂ ਦਾ ਸਵਾਗਤ ਕਰਦੀ ਹੈ। ਹਾਲਾਂਕਿ, ਕੰਪਨੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰ ਕੰਪਨੀ ਨੂੰ ਭਾਰਤੀ ਕਾਨੂੰਨਾਂ ਦੀ ਪਾਲਣਾ ਕਰਨੀ ਪਵੇਗੀ। ਕੰਪਨੀ ਨੇ ਹਾਲ ਹੀ ’ਚ ਅਮਰੀਕੀ ਉਦਯੋਗਪਤੀ ਐਲਨ ਮਸਕ ਵੱਲੋਂ ਭਾਰਤ ਦੇ ਸੈਟੇਲਾਈਟ ਸੰਚਾਰ ਬਾਜ਼ਾਰ ’ਚ ਮੁਕਾਬਲੇ ਨੂੰ ਲੈ ਕੇ ਕੀਤੀਆਂ ਗਈਆਂ ਜਨਤਕ ਟਿੱਪਣੀਆਂ ਤੋਂ ਬਾਅਦ ਪਹਿਲੀ ਵਾਰ ਸਿੱਧੇ ਤੌਰ ’ਤੇ ਬਿਆਨ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ :  SBI ਨੇ ਗਾਹਕਾਂ ਨੂੰ ਦਿੱਤਾ ਝਟਕਾ, ਮਹਿੰਗਾ ਹੋ ਗਿਆ ਕਰਜ਼ਾ, ਵਧ ਸਕਦੈ EMI ਦਾ ਬੋਝ

ਮਸਕ ਨੇ ਰਿਲਾਇੰਸ ਦੀ ਆਲੋਚਨਾ ਕਰਦੇ ਹੋਏ ਕਿਹਾ ਸੀ ਕਿ ਸੈਟੇਲਾਈਟ ਸੰਚਾਰ ਖੇਤਰ ’ਚ ਜ਼ਿਆਦਾ ਮੁਕਾਬਲੇਬਾਜ਼ੀ ਨਾਲ ਖਪਤਕਾਰਾਂ ਨੂੰ ਲਾਭ ਹੋਵੇਗਾ। ਰਿਲਾਇੰਸ ਨੇ ਕਿਹਾ ਕਿ ਉਹ ‘ਤੱਥਾਂ ਨੂੰ ਰਿਕਾਰਡ ’ਤੇ ਰੱਖਣ’ ਲਈ ਇਹ ਬਿਆਨ ਜਾਰੀ ਕਰ ਰਹੀ ਹੈ। ਬਿਆਨ ’ਚ ਕਿਹਾ ਗਿਆ, ‘‘ਰਿਲਾਇੰਸ ਅਤੇ ਭਾਰਤੀ ਬਾਜ਼ਾਰ ਬਾਰੇ ਹਾਲ ਦੀਆਂ ਟਿੱਪਣੀਆਂ ਦੇ ਮੱਦੇਨਜ਼ਰ ਅਸੀਂ ਤੱਥਾਂ ਨੂੰ ਰਿਕਾਰਡ ’ਤੇ ਰੱਖਣਾ ਚਾਹੁੰਦੇ ਹਾਂ... ਰਿਲਾਇੰਸ ’ਚ ਅਸੀਂ ਕਦੇ ਮੁਕਾਬਲੇਬਾਜ਼ੀ ਤੋਂ ਡਰ ਮਹਿਸੂਸ ਨਹੀਂ ਕੀਤਾ ਹੈ।’’ ਬਿਆਨ ’ਚ ਕਿਹਾ ਗਿਆ ਕਿ ਸਾਡਾ ਮੰਨਣਾ ਹੈ ਕਿ ਮੁਕਾਬਲੇ ਨਾਲ ਹੀ ਪਤਾ ਲੱਗਦਾ ਹੈ ਕਿ ਗਾਹਕਾਂ ਨੂੰ ਸਭ ਤੋਂ ਵਧੀਆ ਸੇਵਾਵਾਂ ਕੌਣ ਦਿੰਦਾ ਹੈ।

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ ਖ਼ਾਸ ਆਫ਼ਰਸ

ਬਿਆਨ ਅਨੁਸਾਰ, ਜੀਓ ਨੇ ਵੀ 2016 ’ਚ ਭਾਰਤ ਦੇ ਮੁਕਾਬਲੇ ਨਾਲ ਭਰੇ ਟੈਲੀਕਾਮ ਬਾਜ਼ਾਰ ’ਚ ਇਕ ਨਵੇਂ ਖਿਡਾਰੀ ਵਜੋਂ ਪ੍ਰਵੇਸ਼ ਕੀਤਾ ਸੀ। ਉਸ ਸਮੇਂ ਉਸ ਦਾ ਇਕ ਵੀ ਗਾਹਕ ਨਹੀਂ ਸੀ। ਹਾਲਾਂਕਿ, ਸਿਰਫ 10 ਸਾਲਾਂ ’ਚ ਉਸ ਨੇ 53 ਕਰੋੜ ਤੋਂ ਵੱਧ ਗਾਹਕਾਂ ਦਾ ਭਰੋਸਾ ਹਾਸਲ ਕੀਤਾ ਅਤੇ ਭਾਰਤੀਆਂ ਨੂੰ ਦੁਨੀਆ ਦੇ ਸਭ ਤੋਂ ਬਿਹਤਰ ਡਿਜੀਟਲ ਬੁਨਿਆਦੀ ਢਾਂਚਿਆਂ ’ਚੋਂ ਇਕ ਅਤੇ ਸਭ ਤੋਂ ਸਸਤੀਆਂ ਡਾਟਾ ਸੇਵਾਵਾਂ ਮੁਹੱਈਆ ਕਰਵਾਈਆਂ।

ਇਹ ਵੀ ਪੜ੍ਹੋ : 15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
ਇਹ ਵੀ ਪੜ੍ਹੋ
: 35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ ਝਾੜੂ ਤਾਂ ... ਜਾਣੋ
ਇਹ ਵੀ ਪੜ੍ਹੋ :  ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ ਕਿੰਨੀ ਹੋਵੇਗੀ ਕੀਮਤ
ਇਹ ਵੀ ਪੜ੍ਹੋ : Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ ਜਵਾਬ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News