GST 'ਚ ਰਜਿਸਟਰਡ ਵਪਾਰੀਆਂ ਨੂੰ ਮਿਲੇਗਾ 10 ਲੱਖ ਦਾ ਦੁਰਘਟਨਾ ਬੀਮਾ

Thursday, Jun 20, 2019 - 05:06 PM (IST)

GST 'ਚ ਰਜਿਸਟਰਡ ਵਪਾਰੀਆਂ ਨੂੰ ਮਿਲੇਗਾ 10 ਲੱਖ ਦਾ ਦੁਰਘਟਨਾ ਬੀਮਾ

ਨਵੀਂ ਦਿੱਲੀ — ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਯਾਨੀ ਕਿ ਅੱਜ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਜੀ.ਐਸ.ਟੀ.(GST) ਰਜਿਸਟਰਡ ਵਪਾਰੀਆਂ ਨੂੰ 10 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਦੇਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਨੇ ਆਪਣੀ ਸਰਕਾਰ ਦੀ ਪ੍ਰਾਪਤੀਆਂ ਬਾਰੇ ਦੱਸਦੇ ਹੋਏ ਭਵਿੱਖ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਪਾਰੀਆਂ ਲਈ ਰਾਸ਼ਟਰਪਤੀ ਵਪਾਰੀ ਕਲਿਆਣ ਬੋਰਡ ਦੇ ਗਠਨ ਦਾ ਐਲਾਨ ਕੀਤਾ।

ਰਾਸ਼ਟਰਪਤੀ ਨੇ ਕਿਹਾ ਕਿ ਹੁਣ ਭਾਰਤ ਜੀ.ਡੀ.ਪੀ. ਦੇ ਨਜ਼ਰੀਏ ਨਾਲ ਦੁਨੀਆ ਦੀ 5ਵੀਂ ਵੱਡੀ ਅਰਥ-ਵਿਵਸਥਾ ਬਣਨ ਵੱਲ ਵਧ ਰਿਹਾ ਹੈ। ਵਿਕਾਸ ਦਰ ਨੂੰ ਉੱਚ ਪੱਧਰ 'ਤੇ ਬਣਾਏ ਰੱਖਣ ਲਈ Reforms ਦੀ ਪ੍ਰਕਿਰਿਆ ਜਾਰੀ ਰੱਖੀ ਜਾਵੇਗੀ। ਸਾਡਾ ਟੀਚਾ ਹੈ ਕਿ ਸਾਲ 2024 ਤੱਕ ਭਾਰਤ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣ ਕੇ ਉਭਰੇਗਾ।

ਪ੍ਰਚੂਨ ਵਪਾਰ ਨੀਤੀ ਵੀ ਬਣੇਗੀ

ਛੋਟੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਨੇ ਉਨ੍ਹਾਂ ਲਈ ਨਵੀਂ ਪੈਨਸ਼ਨ ਯੋਜਨਾ ਸ਼ੁਰੂ ਕੀਤੀ ਹੈ। ਹੁਣ ਜਲਦੀ ਹੀ 'ਰਾਸ਼ਟਰੀ ਵਪਾਰੀ ਕਲਿਆਣ ਬੋਰਡ' ਦਾ ਗਠਨ ਕੀਤਾ ਜਾਵੇਗਾ ਅਤੇ ਪ੍ਰਚੂਨ ਕਾਰੋਬਾਰ ਦੇ ਵਾਧੇ ਲਈ 'ਰਾਸ਼ਟਰੀ ਪ੍ਰਚੂਨ ਵਪਾਰ ਨੀਤੀ' ਵੀ ਬਣਾਈ ਜਾਵੇਗੀ। ਜੀ.ਐਸ.ਟੀ. ਦੇ ਤਹਿਤ ਰਜਿਸਟਰਡ ਸਾਰੇ ਵਪਾਰੀਆਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਵੀ ਉਪਲੱਬਧ ਕਰਵਾਇਆ ਜਾਵੇਗਾ। ਐਮ.ਐਸ.ਐਮ.ਈ.(MSME) ਸੈਕਟਰ ਨਾਲ ਜੁੜੇ ਕਾਰੋਬਾਰੀਆਂ ਨੂੰ ਕਰਜ਼ਾ ਲੈਣ 'ਚ ਦਿੱਕਤ ਨਾ ਹੋਵੇ, ਇਸ ਲਈ ਕ੍ਰੈਡਿਟ ਗਾਰੰਟੀ ਕਵਰੇਜ ਦਾ ਦਾਇਰਾ ਇਕ ਲੱਖ ਕਰੋੜ ਰੁਪਏ ਤੱਕ ਵਧਾਉਣ 'ਤੇ ਕੰਮ ਕੀਤਾ ਜਾ ਰਿਹਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਗਲੋਬਲ ਉਤਪਾਦਨ ਹਬ ਬਣਾਉਣ ਲਈ ਤੇਜ਼ੀ ਨਾਲ ਕੰਮ ਹੋ ਰਿਹਾ ਹੈ। ਇੰਡਸਟਰੀ 4.0 ਨੂੰ ਧਿਆਨ ਵਿਚ ਰੱਖਦੇ ਹੋਏ ਜਲਦੀ ਹੀ ਨਵੀਂ ਉਦਯੋਗਿਕ ਨੀਤੀ ਦਾ ਐਲਾਨ ਕੀਤਾ ਜਾਵੇਗਾ। ‘Ease of Doing Business’ ਦੇ ਤਹਿਤ ਸੂਬਿਆਂ ਨਾਲ ਮਿਲ ਕੇ ਨਿਯਮਾਂ ਨੂੰ ਅਸਾਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸੂਚੀ ਵਿਚ ਕੰਪਨੀ ਕਾਨੂੰਨ 'ਚ ਵੀ ਲੋੜੀਂਦੇ ਬਦਲਾਅ ਕੀਤੇ ਜਾਣਗੇ।


Related News