ਐਮਾਜ਼ੋਨ ਨੇ ਖ਼ਤਮ ਕੀਤਾ ਵਰਕ ਫਰਾਮ ਹੋਮ ਦਾ ਟ੍ਰੈਂਡ, ਹਫ਼ਤੇ 'ਚ ਇੰਨੇ ਦਿਨ ਦਫ਼ਤਰ ਆਉਣਗੇ ਕਰਮਚਾਰੀ
Sunday, Feb 19, 2023 - 12:05 PM (IST)
ਨਵੀਂ ਦਿੱਲੀ- ਦਿੱਗਜ ਈ-ਕਾਮਰਸ ਕੰਪਨੀ ਐਮਾਜ਼ੋਨ ਨੇ ਆਪਣੇ ਕਾਰਪੋਰੇਟ ਕਰਮਚਾਰੀਆਂ ਨੂੰ ਹਫ਼ਤੇ 'ਚ ਘੱਟ ਤੋਂ ਘੱਟ ਤਿੰਨ ਦਿਨ ਦਫ਼ਤਰ ਆ ਕੇ ਕੰਮ ਕਰਨ ਲਈ ਕਿਹਾ ਹੈ। ਨਵਾਂ ਸਿਸਟਮ 1 ਮਈ ਤੋਂ ਪ੍ਰਭਾਵੀ ਹੋਵੇਗਾ। ਐਮਾਜ਼ੋਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਂਡੀ ਜੇਸੀ ਨੇ ਆਪਣੇ ਕਰਮਚਾਰੀਆਂ ਨੂੰ ਭੇਜੇ ਗਏ ਮੀਮੋ 'ਚ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦਫ਼ਤਰ ਆ ਕੇ ਕੰਮ ਕਰਨ ਨਾਲ ਕਰਮਚਾਰੀਆਂ ਦੇ ਨਾਲ ਉਨ੍ਹਾਂ ਦੀ ਟੀਮ ਲੀਡਰ ਦਾ ਜ਼ਿਆਦਾ ਪ੍ਰਭਾਵੀ ਸੰਬੰਧ ਸਥਾਪਿਤ ਹੋ ਸਕੇਗਾ।
ਇਹ ਵੀ ਪੜ੍ਹੋ-ਸਿੱਖ ਸ਼ਰਧਾਲੂਆਂ ਨੂੰ ਭਾਰਤੀ ਰੇਲਵੇ ਦਾ ਤੋਹਫ਼ਾ, ਵਿਸ਼ੇਸ਼ ਰੇਲ ਕਰਵਾਏਗੀ 5 ਤਖ਼ਤਾਂ ਦੇ ਦਰਸ਼ਨ
ਕੋਵਿਡ-19 'ਚ ਲਾਗੂ ਹੋਇਆ ਸੀ ਵਰਕ ਫਰਾਮ ਹੋਮ
ਕੋਵਿਡ-19 ਮਹਾਮਾਰੀ ਦੇ ਦੌਰਾਨ ਵਰਕ ਫਰਾਮ ਹੋਮ ਦੀ ਵਿਵਸਥਾ ਲਾਗੂ ਕੀਤੀ ਗਈ ਸੀ ਪਰ ਹੁਣ ਕੋਰੋਨਾ ਦਾ ਖ਼ਤਰਾ ਲਗਭਗ ਖਤਮ ਹੋਣ ਨਾਲ ਕਰਮਚਾਰੀਆਂ ਨੂੰ ਵਾਪਸ ਦਫ਼ਤਰ ਲਿਆਉਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ। ਇਸ ਕਦਮ ਦੇ ਤਹਿਤ ਐਮਾਜ਼ੋਨ ਦੇ ਕਰਮਚਾਰੀਆਂ ਨੂੰ ਹਫ਼ਤੇ 'ਚ ਘੱਟ ਤੋਂ ਘੱਟ ਤਿੰਨ ਦਿਨ ਦਫ਼ਤਰ ਆਉਣਾ ਜ਼ਰੂਰੀ ਹੋਵੇਗਾ। ਪਿਛਲੇ ਕੁਝ ਸਮੇਂ 'ਚ ਕਈ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਦਫ਼ਤਰ ਬੁਲਾਉਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਗ੍ਰਮੀਣ ਭਾਰਤ ’ਚ ਇਸ ਸਾਲ 9.25 ਲੱਖ ਟਰੈਕਟਰ ਵਿਕਰੀ ਦਾ ਅਨੁਮਾਨ : ਮਹਿੰਦਰਾ ਐਂਡ ਮਹਿੰਦਰਾ
ਇਨ੍ਹਾਂ ਕੰਪਨੀਆਂ ਨੇ ਵੀ ਸ਼ੁਰੂ ਕੀਤਾ ਵਰਕ ਫਰਾਮ ਦਫ਼ਤਰ
ਜਿਨ੍ਹਾਂ ਕੰਪਨੀਆਂ ਨੇ ਕਰਮਚਾਰੀਆਂ ਨੂੰ ਦਫ਼ਤਰ ਆਉਣ ਲਈ ਕਿਹਾ ਉਨ੍ਹਾਂ 'ਚੋਂ ਸਟਾਰਬਕਸ, ਡਿਜ਼ਨੀ ਅਤੇ ਵਾਲਮਾਰਟ ਵੀ ਸ਼ਾਮਲ ਹੈ। ਹਾਲਾਂਕਿ ਐਮਾਜ਼ੋਨ ਦੇ ਸੀ.ਈ.ਓ. ਨੇ ਕਿਹਾ ਕਿ ਇਸ ਨੀਤੀ ਦੇ ਬਿਊਰੇ ਨੂੰ ਹਾਲੇ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੁਝ ਖ਼ਾਸ ਅਹੁਦਿਆਂ 'ਤੇ ਤਾਇਨਾਤ ਕਰਮਚਾਰੀਆਂ ਨੂੰ ਨਵੀਂ ਵਿਵਸਥਾ ਤੋਂ ਛੋਟ ਦਿੱਤੀ ਜਾਵੇਗੀ। ਜੇਸੀ ਨੇ ਆਪਣੇ ਮੀਮੋ 'ਚ ਇਹ ਵੀ ਕਿਹਾ ਕਿ ਦੁਨੀਆ ਭਰ 'ਚ ਹਜ਼ਾਰਾਂ ਕਰਮਚਾਰੀਆਂ ਨੂੰ ਐਮਾਜ਼ੋਨ ਦੇ ਦਫ਼ਤਰ 'ਚ ਵਾਪਸ ਲਿਆਉਣਾ ਆਸਾਨ ਨਹੀਂ ਹੈ।
ਇਹ ਵੀ ਪੜ੍ਹੋ-ਅਮੀਰਾਂ ਦੀ ਲਿਸਟ 'ਚ 25ਵੇਂ ਨੰਬਰ ’ਤੇ ਪਹੁੰਚੇ ਗੌਤਮ ਅਡਾਨੀ
ਉਨ੍ਹਾਂ ਨੇ ਕਰਮਚਾਰੀਆਂ ਨੂੰ ਕੀਤੀ ਗਈ ਈਮੇਲ 'ਚ ਕਿਹਾ ਅਸੀਂ ਯੋਜਨਾ ਵਿਕਸਿਤ ਕਰਨ ਲਈ ਉਨ੍ਹਾਂ ਟੀਮਾਂ ਨੂੰ ਕੁਝ ਸਮਾਂ ਦੇਣ ਜਾ ਰਹੇ ਹਨ ਜਿਨ੍ਹਾਂ ਨੂੰ ਉਸ ਕੰਮ ਨੂੰ ਕਰਨ ਦੀ ਸ਼ਿਕਾਇਤ ਹੈ। ਅਸੀਂ ਜਾਣਦੇ ਹਾਂ ਕਿ ਇਹ ਪਹਿਲੀ ਵਾਰ 'ਚ ਸਹੀ ਨਹੀਂ ਹੋਵੇਗਾ ਪਰ ਆਉਣ ਵਾਲੇ ਮਹੀਨਿਆਂ 'ਚ ਦਫ਼ਤਰ ਦੇ ਅਨੁਭਵ 'ਚ ਲਗਾਤਾਰ ਸੁਧਾਰ ਹੋਵੇਗਾ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।