ਭਾਰਤ ਨੂੰ ‘ਪੈਕਸ ਸਿਲਿਕਾ’ ’ਚ ਸ਼ਾਮਲ ਕਰਨ ਲਈ ਅਮਰੀਕਾ ਉਤਸ਼ਾਹਿਤ, ਜਲਦ ਹੋਵੇਗਾ ਸਮਝੌਤਾ
Monday, Feb 09, 2026 - 06:16 PM (IST)
ਬਿਜ਼ਨੈੱਸ ਡੈਸਕ - ਅਮਰੀਕਾ ਨੇ ਕਿਹਾ ਹੈ ਕਿ ਉਹ ਸਪਲਾਈ ਚੇਨ ਸੁਰੱਖਿਆ ਨਾਲ ਜੁੜੀ ਆਪਣੀ ਪਹਿਲ ‘ਪੈਕਸ ਸਿਲਿਕਾ’ ’ਚ ਭਾਰਤ ਨੂੰ ਸ਼ਾਮਲ ਕਰਨ ਲਈ ਦਿੱਤੇ ਸੱਦੇ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹੈ। ਅਮਰੀਕਾ ਨੇ ਸੰਕੇਤ ਦਿੱਤਾ ਹੈ ਕਿ ਇਸ ਸਬੰਧ ’ਚ ਉਹ ਜਲਦ ਹੀ ਭਾਰਤ ਸਰਕਾਰ ਨਾਲ ਸਮਝੌਤੇ ’ਤੇ ਦਸਤਖਤ ਕਰੇਗਾ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਮਾਹਰਾਂ ਮੁਤਾਬਕ ਜਾਣੋ ਕਦੋਂ ਹੈ ਖ਼ਰੀਦਦਾਰੀ ਦਾ ਸਹੀ ਮੌਕਾ
ਅਮਰੀਕੀ ਆਰਥਿਕ ਮਾਮਲਿਆਂ ਦੇ ਅੰਡਰ ਸੈਕਟਰੀ ਜੈਕਬ ਹੇਲਬਰਗ ਨੇ ਕਿਹਾ ਕਿ ਉਹ ਕੁਝ ਹੀ ਹਫਤਿਆਂ ’ਚ ਭਾਰਤ ਆ ਕੇ ਇਸ ਵੱਡੇ ਸਮਝੌਤੇ ਨੂੰ ਅੰਤਿਮ ਰੂਪ ਦੇਣਗੇ। ਉਨ੍ਹਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮਜ਼ਬੂਤ ਅਤੇ ਹਾਂ-ਪੱਖੀ ਸਬੰਧਾਂ ਦਾ ਵੀ ਜ਼ਿਕਰ ਕੀਤਾ।
ਇਹ ਵੀ ਪੜ੍ਹੋ : RBI ਨੇ ਛੋਟੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, 10 ਲੱਖ ਤੋਂ ਵਧਾਈ ਕੋਲੈਟਰਲ-ਫਰੀ ਲੋਨ ਸੀਮਾ
ਹੇਲਬਰਗ ਨੇ ਕਿਹਾ ਕਿ ‘ਪੈਕਸ ਸਿਲਿਕਾ’ ਪਹਿਲ ਦਾ ਉਦੇਸ਼ ਸੁਰੱਖਿਅਤ ਅਤੇ ਆਧੁਨਿਕ ਸਿਲੀਕਾਨ ਸਪਲਾਈ ਚੇਨ ਤਿਆਰ ਕਰਨਾ ਹੈ। ਇਸ ’ਚ ਮਹੱਤਵਪੂਰਨ ਖਣਿਜ, ਊਰਜਾ, ਉੱਨਤ ਨਿਰਮਾਣ, ਸੈਮੀਕੰਡਕਟਰ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਲਾਜਿਸਟਿਕਸ ਵਰਗੇ ਖੇਤਰ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚੀਨ ਤੋਂ ਬਾਹਰ ਭਾਰਤ ਹੀ ਅਜਿਹਾ ਦੇਸ਼ ਹੈ, ਜੋ ਆਪਣੀ ਨੌਜਵਾਨ ਅਤੇ ਤਕਨੀਕੀ ਤੌਰ ’ਤੇ ਸਿਖਲਾਈ ਪ੍ਰਾਪਤ ਪ੍ਰਤਿਭਾ ਦੇ ਦਮ ’ਤੇ ਚੀਨ ਨੂੰ ਟੱਕਰ ਦੇ ਸਕਦਾ ਹੈ। ਅਮਰੀਕਾ ਦਾ ਮੰਨਣਾ ਹੈ ਕਿ ਭਾਰਤ ਦੀ ਭਾਗੀਦਾਰੀ ਨਾਲ ਇਹ ਪਹਿਲ ਹੋਰ ਮਜ਼ਬੂਤ ਹੋਵੇਗੀ।
ਇਹ ਵੀ ਪੜ੍ਹੋ : ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਇਹ ਵੀ ਪੜ੍ਹੋ : RBI MPC ਨੇ ਲਿਆ ਵੱਡਾ ਫੈਸਲਾ : ਹੁਣ ਧੋਖਾਧੜੀ ਵਾਲੇ ਲੈਣ-ਦੇਣ 'ਤੇ ਮਿਲੇਗਾ ਇੰਨਾ ਮੁਆਵਜ਼ਾ
ਇਹ ਵੀ ਪੜ੍ਹੋ : ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
