ਅਮਰੀਕਾ ਨੇ 3 ਚੀਨੀ ਕੰਪਨੀਆਂ ਦੇ ਆਯਾਤ ''ਤੇ ਲਗਾਈ ਪਾਬੰਦੀ, ਅਫਗਾਨਿਸਤਾਨ-ਇਰਾਨ ਨੂੰ ਵੀ ਝਟਕਾ
Saturday, Dec 09, 2023 - 03:52 PM (IST)
ਵਾਸ਼ਿੰਗਟਨ — ਐਤਵਾਰ ਨੂੰ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ 'ਤੇ ਅਮਰੀਕਾ ਨੇ ਉਈਗਰ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀ ਲੋਕਾਂ 'ਤੇ ਅੱਤਿਆਚਾਰਾਂ ਨੂੰ ਲੈ ਕੇ ਚੀਨ ਦੀਆਂ ਤਿੰਨ ਕੰਪਨੀਆਂ ਦੇ ਆਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਇੰਨਾ ਹੀ ਨਹੀਂ ਅਫਗਾਨਿਸਤਾਨ ਅਤੇ ਈਰਾਨ ਵਰਗੇ ਦੇਸ਼ਾਂ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ 'ਚ ਪਾਬੰਦੀਆਂ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update
ਅਮਰੀਕਾ ਨੇ ਤਿੰਨ ਪ੍ਰਮੁੱਖ ਚੀਨੀ ਕੰਪਨੀਆਂ ਕੋਫਕੋ ਸ਼ੂਗਰ ਹੋਲਡਿੰਗ, ਜ਼ਿਜੁਆਨ ਜਿੰਗਵੇਡਾ ਟੈਕਨਾਲੋਜੀ ਗਰੁੱਪ ਅਤੇ ਅਨਹੂਈ ਜ਼ਿਨਯਾ ਤੋਂ ਦਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਕਿਰਤ ਕਾਨੂੰਨਾਂ ਦੀ ਅਣਦੇਖੀ ਕਾਰਨ ਖੰਡ ਉਤਪਾਦਕ ਕੰਪਨੀਆਂ ਤੋਂ ਲੈ ਕੇ ਧਾਗਾ ਬਣਾਉਣ ਵਾਲੀਆਂ ਕੰਪਨੀਆਂ 'ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਤਿੰਨ ਕੰਪਨੀਆਂ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਅਮਰੀਕਾ ਹੁਣ ਤੱਕ ਕੁੱਲ 30 ਚੀਨੀ ਕੰਪਨੀਆਂ 'ਤੇ ਪਾਬੰਦੀ ਲਗਾ ਚੁੱਕਾ ਹੈ।
ਇਹ ਵੀ ਪੜ੍ਹੋ : ED ਦਾ ਵੱਡਾ ਐਕਸ਼ਨ, ਚੀਨੀ ਕੰਪਨੀ Vivo 'ਤੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦਾ ਦੋਸ਼
ਇਸ ਤੋਂ ਇਲਾਵਾ ਅਮਰੀਕਾ ਦੇ ਖਜ਼ਾਨਾ ਵਿਭਾਗ ਨੇ ਸ਼ੁੱਕਰਵਾਰ ਨੂੰ 9 ਦੇਸ਼ਾਂ ਦੇ 20 ਤੋਂ ਵੱਧ ਲੋਕਾਂ 'ਤੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਦੋਸ਼ 'ਚ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਦੌਰਾਨ ਅਮਰੀਕੀ ਵਿਦੇਸ਼ ਵਿਭਾਗ ਨੇ ਰੂਸ, ਇੰਡੋਨੇਸ਼ੀਆ ਅਤੇ ਚੀਨ 'ਤੇ ਵੀਜ਼ਾ ਪਾਬੰਦੀਆਂ ਲਗਾ ਦਿੱਤੀਆਂ ਹਨ। ਅਫਗਾਨਿਸਤਾਨ 'ਚ ਔਰਤਾਂ ਅਤੇ ਲੜਕੀਆਂ 'ਤੇ ਤਾਲਿਬਾਨ ਦੇ ਦਮਨ ਅਤੇ ਚੀਨ ਦੇ ਸ਼ਿਨਜਿਆਂਗ ਸੂਬੇ 'ਚ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਸ਼ਿਕਾਇਤਾਂ ਕਾਰਨ ਦੋ ਚੀਨੀ ਅਧਿਕਾਰੀਆਂ 'ਤੇ ਵੀ ਪਾਬੰਦੀ ਲਗਾਈ ਹੈ।
ਇਹ ਵੀ ਪੜ੍ਹੋ : Hyundai ਦੇ ਗਾਹਕਾਂ ਨੂੰ ਝਟਕਾ, ਕੰਪਨੀ ਨੇ ਕੀਮਤਾਂ ਵਧਾਉਣ ਦਾ ਕੀਤਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8