ਭਾਰਤ ਦੇ ਆਰਥਿਕ ਵਿਕਾਸ ਦਾ ਹਿੱਸਾ ਬਣਨਾ ਚਾਹੁੰਦਾ ਹੈ ਅਮਰੀਕਾ : ਅਧਿਕਾਰੀ

Saturday, Apr 22, 2023 - 11:18 AM (IST)

ਬਿਜਨੈੱਸ ਡੈਸਕ- ਭਾਰਤ ਜਿੰਨੀ ਵੱਧ ਤਰੱਕੀ ਕਰੇਗਾ ਇਹ ਇੰਡੀਆ, ਅਮਰੀਕਾ ਅਤੇ ਦੁਨੀਆ ਲਈ ਓਨਾ ਹੀ ਬਿਹਤਰ ਹੋਵੇਗਾ। ਬਾਈਡੇਨ ਪ੍ਰਸ਼ਾਸਨ ’ਚ ਦੱਖਣੀ ਏਸ਼ੀਆ ਲਈ ਇਕ ਸੀਨੀਅਰ ਅਧਿਕਾਰੀ ਨੇ ਇਹ ਗੱਲ ਕਹੀ। ਗਲੋਬਲ ਆਰਥਿਕ ਮੰਦੀ ਦੇ ਬਾਵਜੂਦ ਭਾਰਤ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ’ਚ ਸਭ ਤੋਂ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਸ ਸਮੇਂ 3000 ਅਰਬ ਅਮਰੀਕੀ ਡਾਲਰ ਦੀ ਅਰਥਵਿਵਸਥਾ ਹੈ। ਦੇਸ਼ ਨੇ ਇਕ ਦਹਾਕੇ ’ਚ 10,000 ਅਰਬ ਡਾਲਰ ਦੀ ਅਰਥਵਿਵਸਥਾ ਬਣਨ ਦਾ ਅਭਿਲਾਸ਼ੀ ਟੀਚਾ ਤੈਅ ਕੀਤਾ ਹੈ। ਦੱਖਣ ਅਤੇ ਮੱਧ ਏਸ਼ੀਆਈ ਮਾਮਲਿਆਂ ਦੇ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਤੁਹਾਡੇ ਆਰਥਿਕ ਵਾਧੇ ਦਾ ਹਿੱਸਾ ਬਣਨਾ ਚਾਹੁੰਦੇ ਹਾਂ।

ਇਹ ਵੀ ਪੜ੍ਹੋ-  ਦੇਸ਼ ’ਚ ਪ੍ਰਮੁੱਖ ਬੰਦਰਗਾਹਾਂ ਨੇ ਰਿਕਾਰਡ 79.5 ਕਰੋੜ ਟਨ ਮਾਲ ਸੰਭਾਲਿਆ
ਉਨ੍ਹਾਂ ਨੇ ਕਿਹਾ ਕਿ ਅਸੀਂ ਅਰਥਵਿਵਸਥਾ ਨੂੰ ਸਮੁੱਚੇ ਤੌਰ ’ਤੇ ਵਿਕਸਿਤ ਕਰਨ ਦੇ ਭਾਰਤ ਦੇ ਟੀਚੇ ਦਾ ਪੁਰਜ਼ੋਰ ਸਮਰਥਨ ਕਰਦੇ ਹਾਂ। ਇਕ ਖੁਸ਼ਹਾਲ ਭਾਰਤ ਕੋਲ ਜਲਵਾਯੂ ਬਦਲਾਅ ਅਤੇ ਭਵਿੱਖ ਦੀਆਂ ਮਹਾਮਾਰੀਆਂ ਵਰਗੀਆਂ ਗਲੋਬਲ ਸਮੱਸਿਆਵਾਂ ਨਾਲ ਨਜਿੱਠਣ ਲਈ ਆਰਥਿਕ ਸੋਮੇ ਹੋਣਗੇ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਨੂੰ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਮੇਜ਼ਬਾਨੀ ਕਰਨ ’ਤੇ ਮਾਣ ਹੈ ਜੋ ਅਮਰੀਕੀ ਯੂਨੀਵਰਸਿਟੀਆਂ ’ਚ ਪੜ੍ਹ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਦੇ ਵਪਾਰ ਮੰਤਰਾਲਾ ਦੇ ਸ਼ੁਰੂਆਤੀ ਅੰਕੜਿਆਂ ਮੁਤਾਬਕ ਦੋਵੇਂ ਦੇਸ਼ਾਂ ਦਰਮਿਆਨ ਦੋ-ਪੱਖੀ ਵਪਾਰ ’ਚ 7 ਫ਼ੀਸਦੀ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ- ਵਾਲਟ ਡਿਜ਼ਨੀ 'ਚ ਇਕ ਵਾਰ ਫਿਰ ਹੋਵੇਗੀ ਛਾਂਟੀ, ਇਸ ਵਾਰ 15 ਫ਼ੀਸਦੀ ਲੋਕਾਂ ਦੀ ਜਾਵੇਗੀ ਨੌਕਰੀ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News