ਏਸ਼ੀਆਈ ਬਾਜ਼ਾਰਾਂ ''ਚ ਮਜ਼ਬੂਤੀ ਦਰਮਿਆਨ ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ, ਨਿਫਟੀ ''ਚ ਤੇਜ਼ੀ ਰਹੀ
Monday, Feb 20, 2023 - 10:42 AM (IST)
ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਖ ਦੇ ਵਿਚਕਾਰ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਵਧੇ। ਇਸ ਸਮੇਂ ਦੌਰਾਨ, ਬੀਐਸਈ ਸੈਂਸੈਕਸ 165.9 ਅੰਕ ਵਧ ਕੇ 61,168.47 'ਤੇ ਪਹੁੰਚ ਗਿਆ, ਜਦੋਂ ਕਿ ਐਨਐਸਈ ਨਿਫਟੀ 35.25 ਅੰਕ ਵਧ ਕੇ 17,979.45 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ : TCS ਦਾ ਰਾਹਤ ਭਰਿਆ ਐਲਾਨ, ਨੌਕਰੀ ਗੁਆ ਚੁੱਕੇ ਮੁਲਾਜ਼ਮਾਂ ਦੀ ਭਰਤੀ ਕਰੇਗੀ ਕੰਪਨੀ
ਟਾਪ ਗੇਨਰਜ਼
ਪਾਵਰ ਗਰਿੱਡ, ਐਚਸੀਐਲ ਟੈਕਨਾਲੋਜੀਜ਼, ਆਈਟੀਸੀ, ਭਾਰਤੀ ਏਅਰਟੈੱਲ, ਹਿੰਦੁਸਤਾਨ ਯੂਨੀਲੀਵਰ, ਆਈਸੀਆਈਸੀਆਈ ਬੈਂਕ, ਇੰਡਸਇੰਡ ਬੈਂਕ, ਇੰਫੋਸਿਸ, ਟੈਕ ਮਹਿੰਦਰਾ, ਐਨਟੀਪੀਸੀ, ਐਚਡੀਐਫ
ਟਾਪ ਲੂਜ਼ਰਜ਼
ਟਾਟਾ ਸਟੀਲ, ਵਿਪਰੋ, ਨੇਸਲੇ, ਬਜਾਜ ਫਿਨਸਰਵ, ਟਾਈਟਨ, ਬਜਾਜ ਫਾਈਨਾਂਸ
ਏਸ਼ੀਆਈ ਬਾਜ਼ਾਰਾਂ 'ਚ ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਚੀਨ ਹਰੇ ਰੰਗ 'ਚ ਕਾਰੋਬਾਰ ਕਰ ਰਹੇ ਸਨ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਰੁਖ ਨਾਲ ਬੰਦ ਹੋਏ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੈਂਸੈਕਸ 316.94 ਅੰਕ ਜਾਂ 0.52 ਫੀਸਦੀ ਦੀ ਗਿਰਾਵਟ ਨਾਲ 61,002.57 'ਤੇ ਬੰਦ ਹੋਇਆ ਸੀ। ਨਿਫਟੀ 91.65 ਅੰਕ ਭਾਵ 0.51 ਫੀਸਦੀ ਡਿੱਗ ਕੇ 17,944.20 'ਤੇ ਬੰਦ ਹੋਇਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (FPIs) ਨੇ ਸ਼ੁੱਕਰਵਾਰ ਨੂੰ 624.61 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਕੈਸ਼ਲੈੱਸ ਲੈਣ-ਦੇਣ 'ਚ ਵਿਸ਼ਵ ਰਿਕਾਰਡ ਬਣਾਏਗਾ ਭਾਰਤ , ਇਸ ਸਾਲ 7% ਆਰਥਿਕ ਵਿਕਾਸ ਦਾ ਰੱਖਿਆ ਟੀਚਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।