ਵਿਦੇਸ਼ੀ ਕਰੰਸੀ ਮਾਮਲਾ ED ਦੇ ਸਾਹਮਣੇ ਪੇਸ਼ ਹੋਏ ਅਨਿਲ ਅੰਬਾਨੀ

Tuesday, Jul 04, 2023 - 12:07 PM (IST)

ਵਿਦੇਸ਼ੀ ਕਰੰਸੀ ਮਾਮਲਾ ED ਦੇ ਸਾਹਮਣੇ ਪੇਸ਼ ਹੋਏ ਅਨਿਲ ਅੰਬਾਨੀ

ਮੁੰਬਈ (ਭਾਸ਼ਾ) - ਰਿਲਾਇੰਸ ਏ. ਡੀ. ਏ. ਸਮੂਹ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਕਰੰਸੀ ਪ੍ਰਬੰਧਨ ਕਾਨੂੰਨ (ਫੇਮਾ) ਦੀ ਉਲੰਘਣਾ ਨਾਲ ਜੁੜੀ ਜਾਂਚ ਦੇ ਸਿਲਸਿਲੇ ’ਚ ਸੋਮਵਾਰ ਨੂੰ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਹੋਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੰਬਾਨੀ (64) ਵਿਦੇਸ਼ੀ ਕਰੰਸੀ ਪ੍ਰਬੰਧਨ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਮਾਮਲੇ ’ਚ ਆਪਣਾ ਬਿਆਨ ਦਰਜ ਕਰਾਉਣ ਲਈ ਸੰਘੀ ਜਾਂਚ ਏਜੰਸੀ ਦੇ ਬਲਾਰਡ ਅਸਟੇਟ ਖੇਤਰ ਸਥਿਤ ਦਫ਼ਤਰ ’ਚ ਹਾਜ਼ਰ ਹੋਏ। ਉਦਯੋਗਪਤੀ ਅਤੇ ਉਨ੍ਹਾਂ ਦੀ ਪਤਨੀ ਟੀਨਾ ਅੰਬਾਨੀ ਨੂੰ ਇਸੇ ਤਰ੍ਹਾਂ ਦੀ ਪੁੱਛਗਿੱਛ ਲਈ ਇਸ ਹਫਤੇ ਦੇ ਅੰਤ ਵਿੱਚ ਦੁਬਾਰਾ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਟਾਟਾ ਦੀਆਂ ਕਾਰਾਂ ਹੋਣਗੀਆਂ ਮਹਿੰਗੀਆਂ, ਕੰਪਨੀ ਨੇ 16 July ਤੋਂ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਅੰਬਾਨੀ (64) ਸਵੇਰੇ ਕਰੀਬ 10 ਵਜੇ ਦੱਖਣੀ ਮੁੰਬਈ ਵਿੱਚ ਸੰਘੀ ਏਜੰਸੀ ਦੇ ਦਫ਼ਤਰ ਪਹੁੰਚੇ ਅਤੇ ਸ਼ਾਮ 6 ਵਜੇ ਚਲੇ ਗਏ। ਸੂਤਰਾਂ ਨੇ ਦੱਸਿਆ ਕਿ ਅੰਬਾਨੀ ਦਾ ਬਿਆਨ ਫੇਮਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਗਏ ਨਵੇਂ ਕੇਸ ਵਿੱਚ ਦਰਜ ਕੀਤਾ ਗਿਆ ਹੈ। ਅੰਬਾਨੀ ਸ਼ਾਮ ਕਰੀਬ 6 ਵਜੇ ਈਡੀ ਦਫ਼ਤਰ ਤੋਂ ਬਾਹਰ ਆਏ। ਅਨਿਲ ਅੰਬਾਨੀ ਯੈੱਸ ਬੈਂਕ ਦੇ ਪ੍ਰਮੋਟਰ ਰਾਣਾ ਕਪੂਰ ਅਤੇ ਹੋਰਾਂ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿੱਚ 2020 ਵਿੱਚ ਈਡੀ ਦੇ ਸਾਹਮਣੇ ਪੇਸ਼ ਹੋਏ ਸਨ। ਜਿਸ ਮਾਮਲੇ ’ਚ ਅੰਬਾਨੀ ਨੂੰ ਪੇਸ਼ ਕੀਤਾ ਗਿਆ, ਉਸ ਬਾਰੇ ਤੁਰੰਤ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ। 

ਪਿਛਲੇ ਸਾਲ ਅਗਸਤ ਵਿੱਚ, ਆਮਦਨ ਕਰ ਵਿਭਾਗ ਨੇ ਦੋ ਸਵਿਸ ਬੈਂਕ ਖਾਤਿਆਂ ਵਿੱਚ ਜਮ੍ਹਾਂ 814 ਕਰੋੜ ਰੁਪਏ ਤੋਂ ਵੱਧ ਦੇ ਅਣਦੱਸੇ ਫੰਡਾਂ 'ਤੇ 420 ਕਰੋੜ ਰੁਪਏ ਦੀ ਟੈਕਸ ਚੋਰੀ ਲਈ ਕਾਲੇ ਧਨ ਵਿਰੋਧੀ ਕਾਨੂੰਨ ਦੇ ਤਹਿਤ ਅੰਬਾਨੀ ਨੂੰ ਨੋਟਿਸ ਜਾਰੀ ਕੀਤਾ ਸੀ। ਮਾਰਚ 'ਚ ਬੰਬੇ ਹਾਈ ਕੋਰਟ ਨੇ ਆਮਦਨ ਕਰ ਵਿਭਾਗ ਦੇ ਕਾਰਨ ਦੱਸੋ ਨੋਟਿਸ 'ਤੇ ਅੰਤਰਿਮ ਰੋਕ ਲਗਾਉਣ ਦਾ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਹਵਾਈ ਕਿਰਾਏ ’ਚ ਅਜੇ ਕੋਈ ਰਾਹਤ ਨਹੀਂ, ਹਵਾਈ ਕਿਰਾਏ ’ਚ ਵਧੇਗੀ ਮੁਕਾਬਲੇਬਾਜ਼ੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News