ਅਪੀਲ ਟ੍ਰਿਬਿਊਨਲ ਨੇ ਜ਼ੀ ਐਂਟਰਟੇਨਮੈਂਟ ਨੂੰ ਦਿੱਤਾ ਨੋਟਿਸ, ਰਲੇਵੇਂ ’ਤੇ ਰੋਕ ਲਾਉਣ ਤੋਂ ਇਨਕਾਰ

Saturday, Dec 16, 2023 - 12:48 PM (IST)

ਨਵੀਂ ਦਿੱਲੀ (ਭਾਸ਼ਾ)– ਨੈਸ਼ਨਲ ਕੰਪਨੀ ਲਾਅ ਅਪੀਲ ਟ੍ਰਿਬਿਊਨਲ ਨੇ ਸ਼ੁੱਕਰਵਾਰ ਨੂੰ ਆਈ. ਡੀ. ਬੀ.ਆਈ. ਬੈਂਕ ਅਤੇ ਐਕਸਿਸ ਫਾਈਨਾਂਸ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਜ਼ੀ-ਐਂਟਰਟੇਨਮੈਂਟ ਐਂਟਰਪ੍ਰਾਈਜ਼ ਲਿਮਟਿਡ (ਜ਼ੀਲ) ਨੂੰ ਨੋਟਿਸ ਜਾਰੀ ਕੀਤਾ। ਉਕਤ ਪਟੀਸ਼ਨ ਮੀਡੀਆ ਕੰਪਨੀ ਦੇ ਕਲਵਰ ਮੈਕਸ ਐਂਟਰਟੇਨਮੈਂਟ ਨਾਲ ਰਲੇਵੇਂ ਨੂੰ ਮਨਜ਼ੂਰੀ ਦੇਣ ਦੇ ਐੱਨ.ਸੀ. ਐੱਲ. ਟੀ. ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਗਈ ਸੀ। 

ਇਹ ਵੀ ਪੜ੍ਹੋ - ਸੋਨਾ ਖਰੀਦਣ ਦੇ ਚਾਹਵਾਨ ਲੋਕਾਂ ਲਈ ਸੁਨਹਿਰੀ ਮੌਕਾ! ਕੀਮਤਾਂ 'ਚ ਆਈ ਭਾਰੀ ਗਿਰਾਵਟ

ਹਾਲਾਂਕਿ ਐੱਨ. ਸੀ. ਐੱਲ. ਏ. ਟੀ. ਦੇ ਚੇਅਰਮੈਨ ਜਸਟਿਸ ਅਸ਼ੋਕ ਭੂਸ਼ਣ ਅਤੇ ਮੈਂਬਰ ਅਰੁਣ ਬਰੋਕਾ ਦੀ ਦੋ ਮੈਂਬਰੀ ਬੈਂਚ ਨੇ ਸੁਣਵਾਈ ਦੌਰਾਨ ਰਲੇਵੇਂ ਦੀ ਪ੍ਰਕਿਰਿਆ ’ਤੇ ਕੋਈ ਰੋਕ ਲਗਾਉਣ ਤੋਂ ਨਾਂਹ ਕਰ ਦਿੱਤੀ। ਅਪੀਲ ਟ੍ਰਿਬਿਊਨਲ ਨੇ ਜ਼ੀ-ਐਂਟਰਟੇਨਮੈਂਟ ਐਂਟਰਪ੍ਰਾਈਜ਼ ਲਿਮਟਿਡ ਨੂੰ ਜਵਾਬ ਦਾਖਲ ਕਰਨ ਅਤੇ ਦੋਹਾਂ ਪਟੀਸ਼ਨਾਂ ਨੂੰ ਸੁਣਵਾਈ ਲਈ ਅੱਠ ਜਨਵਰੀ ਨੂੰ ਸੂਚੀਬੱਧ ਕਰਨ ਦਾ ਹੁਕਮ ਦਿੱਤਾ। ਆਈ. ਡੀ. ਬੀ. ਆਈ. ਬੈਂਕ ਅਤੇ ਐਕਸਿਸ ਫਾਈਨਾਂਸ ਨੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐੱਨ. ਸੀ. ਐੱਲ. ਟੀ.) ਦੀ ਮੁੰਬਈ ਬੈਂਚ ਦੇ 10 ਅਗਸਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। 

ਇਹ ਵੀ ਪੜ੍ਹੋ - ਜਲਦੀ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਸਰਕਾਰ ਕਰ ਰਹੀ ਹੈ ਵੱਡੀ ਤਿਆਰੀ

ਇਸ ’ਚ ਜ਼ੀਲ-ਕਲਵਰ ਮੈਕਸ ਐਂਟਰਟੇਨਮੈਂਟ ਦੇ ਰਲੇਵੇਂ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ਨਾਲ ਦੇਸ਼ ਦੀ ਸਭ ਤੋਂ ਵੱਡੀ ਮੀਡੀਆ ਇਕਾਈ ਦਾ ਵਿਰੋਧ ਕਰਨ ਵਾਲੇ ਵਿੱਤੀ ਸੰਸਥਾਨਾਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ। ਇਨ੍ਹਾਂ ’ਚ ਆਈ. ਡੀ. ਬੀ. ਆਈ. ਟਰੱਸਟੀਸ਼ਿਪ, ਆਈ. ਡੀ. ਬੀ. ਆਈ. ਬੈਂਕ, ਐਕਸਿਸ ਫਾਈਨਾਂਸ, ਜੇਸੀ ਫਲਾਵਰਸ ਅਸੈਟ ਰੀਕੰਸਟ੍ਰਕਸ਼ਨ ਕੰਪਨੀ ਅਤੇ ਆਈਮੈਕਸ ਕਾਰਪ ਸ਼ਾਮਲ ਸਨ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News