ਨਵੀਂ EV ਖਰੀਦਣ ਦਾ ਬਣਾ ਰਹੇ ਹੋ Plan ਤਾਂ ਪੜ੍ਹ ਲਓ ਇਹ ਖ਼ਬਰ ! ਜਾਰੀ ਹੋਏ ਸਖ਼ਤ ਨਿਰਦੇਸ਼

Thursday, Apr 16, 2026 - 12:39 PM (IST)

ਨਵੀਂ EV ਖਰੀਦਣ ਦਾ ਬਣਾ ਰਹੇ ਹੋ Plan ਤਾਂ ਪੜ੍ਹ ਲਓ ਇਹ ਖ਼ਬਰ ! ਜਾਰੀ ਹੋਏ ਸਖ਼ਤ ਨਿਰਦੇਸ਼

ਬਿਜ਼ਨੈੱਸ ਡੈਸਕ : ਜੇਕਰ ਤੁਸੀਂ ਵੀ ਇਲੈਕਟ੍ਰਿਕ ਵਾਹਨ (EV) ਖ਼ਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਗੁੜਗਾਓਂ ਦੇ ਫਾਇਰ ਵਿਭਾਗ ਵੱਲੋਂ ਬੇਸਮੈਂਟ ਵਿੱਚ ਲੱਗੇ ਚਾਰਜਿੰਗ ਪੁਆਇੰਟਾਂ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਵਿਭਾਗ ਨੇ ਗੁੜਗਾਓਂ ਦੀ ਇੱਕ ਬਿਲਡਿੰਗ ਨੂੰ ਫਾਇਰ NOC (ਨੋ ਆਬਜੈਕਸ਼ਨ ਸਰਟੀਫਿਕੇਟ) ਜਾਰੀ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਕੀ ਹੈ ਪੂਰਾ ਮਾਮਲਾ? 

ਫਾਇਰ ਵਿਭਾਗ ਦਾ ਕਹਿਣਾ ਹੈ ਕਿ ਜਦੋਂ ਤੱਕ ਬਿਲਡਿੰਗ ਦੀ ਬੇਸਮੈਂਟ ਵਿੱਚੋਂ ਇਲੈਕਟ੍ਰਿਕ ਵਾਹਨਾਂ ਦੇ ਚਾਰਜਿੰਗ ਪੁਆਇੰਟ ਨਹੀਂ ਹਟਾਏ ਜਾਂਦੇ, ਉਦੋਂ ਤੱਕ ਸੁਰੱਖਿਆ ਸਰਟੀਫਿਕੇਟ ਜਾਰੀ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ, ਬਿਲਡਿੰਗ ਵਿੱਚ ਰਹਿਣ ਵਾਲੇ ਲਗਭਗ 200 ਤੋਂ ਵੱਧ ਕਾਰ ਮਾਲਕ ਹੁਣ ਮੁਸ਼ਕਿਲ ਵਿੱਚ ਫਸ ਗਏ ਹਨ। ਇਨ੍ਹਾਂ ਲੋਕਾਂ ਨੇ ਇਲੈਕਟ੍ਰਿਕ ਵਾਹਨ ਇਸੇ ਭਰੋਸੇ ਖ਼ਰੀਦੇ ਸਨ ਕਿ ਬੇਸਮੈਂਟ ਵਿੱਚ ਚਾਰਜਿੰਗ ਦੀ ਸਹੂਲਤ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਲਾਗਤ ਵੀ ਘੱਟ ਆਵੇਗੀ।

PunjabKesari

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ NOC 'ਤੇ ਰੋਕ 

ਹੈਰਾਨੀ ਦੀ ਗੱਲ ਇਹ ਹੈ ਕਿ ਬਿਲਡਿੰਗ ਦੇ ਬੇਸਮੈਂਟ ਵਿੱਚ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਫਿਰ ਵੀ ਫਾਇਰ ਵਿਭਾਗ ਵੱਲੋਂ ਹਰੀ ਝੰਡੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ :  ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ

ਕੀ ਕਹਿੰਦੇ ਹਨ ਸਰਕਾਰੀ ਨਿਯਮ? 

ਭਾਰਤ ਸਰਕਾਰ ਦੇ ਮੌਜੂਦਾ ਨਿਯਮਾਂ ਅਨੁਸਾਰ, ਬਿਲਡਿੰਗ ਦੀ ਬੇਸਮੈਂਟ ਵਿੱਚ ਚਾਰਜਿੰਗ ਪੁਆਇੰਟ ਲਗਾਉਣ ਦੀ ਇਜਾਜ਼ਤ ਹੈ। ਪਰ ਹਰਿਆਣਾ ਸਰਕਾਰ ਦੇ ਫਾਇਰ ਵਿਭਾਗ ਵਲੋਂ ਸਥਾਨਕ ਪੱਧਰ 'ਤੇ ਫਾਇਰ ਸੁਰੱਖਿਆ ਨਿਯਮਾਂ ਦੀ ਸਖ਼ਤੀ ਕਾਰਨ EV ਮਾਲਕਾਂ ਲਈ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ।

ਇਹ ਵੀ ਪੜ੍ਹੋ :  ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

ਖ਼ਰੀਦਦਾਰਾਂ ਲਈ ਅਹਿਮ ਸਲਾਹ

ਜੇਕਰ ਤੁਸੀਂ ਨਵਾਂ ਇਲੈਕਟ੍ਰਿਕ ਵਾਹਨ ਖ਼ਰੀਦਣ ਜਾ ਰਹੇ ਹੋ, ਤਾਂ ਵਾਹਨ ਖ਼ਰੀਦਣ ਤੋਂ ਪਹਿਲਾਂ ਆਪਣੀ ਸੁਸਾਇਟੀ ਜਾਂ ਬਿਲਡਿੰਗ ਵਿੱਚ ਚਾਰਜਿੰਗ ਪੁਆਇੰਟਾਂ ਨਾਲ ਸਬੰਧਤ ਨਿਯਮਾਂ ਅਤੇ ਫਾਇਰ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਚੰਗੀ ਤਰ੍ਹਾਂ ਜਾਂਚ ਕਰ ਲਓ ਤਾਂ ਜੋ ਬਾਅਦ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ :  LPG ਸੰਕਟ ਦਰਮਿਆਨ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਮਿਲਣਗੇ ਡਬਲ ਸਿਲੰਡਰ
ਇਹ ਵੀ ਪੜ੍ਹੋ :    13 ਸਾਲਾਂ ਦਾ ਰਿਕਾਰਡ ਟੁੱਟਿਆ: 2013 ਤੋਂ ਬਾਅਦ ਸੋਨੇ ਦੀਆਂ ਕੀਮਤਾਂ ਨੇ ਕੀਤਾ ਸਭ ਤੋਂ ਮਾੜਾ ਪ੍ਰਦਰਸ਼ਨ
ਇਹ ਵੀ ਪੜ੍ਹੋਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News