SGX ਨਿਫਟੀ 12 ਅੰਕ ਡਿੱਗਾ, ਨਿੱਕੇਈ ਤੇ ਕੋਸਪੀ ਵੀ ਗਿਰਾਵਟ ''ਚ

07/17/2019 8:25:43 AM

ਨਵੀਂ ਦਿੱਲੀ— ਬੁੱਧਵਾਰ ਨੂੰ ਸਵੇਰ ਦੌਰਾਨ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਨੈਸ਼ਨਲ ਸਟਾਕ ਐਕਸਚੇਂਜ ਦਾ ਐੱਸ. ਜੀ. ਐਕਸ. ਨਿਫਟੀ ਗਿਰਾਵਟ 'ਚ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ ਮਾਮੂਲੀ ਬੜ੍ਹਤ 'ਚ ਹੈ, ਜਦੋਂ ਕਿ ਜਪਾਨ ਦਾ ਬਾਜ਼ਾਰ ਨਿੱਕੇਈ, ਹਾਂਗਕਾਂਗ ਦਾ ਹੈਂਗ ਸੈਂਗ ਅਤੇ ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ ਗਿਰਾਵਟ 'ਚ ਹਨ। ਦੱਖਣੀ ਕੋਰੀਆ ਦਾ ਕੋਸਪੀ ਵੀ ਲਾਲ ਨਿਸ਼ਾਨ 'ਚ ਹੈ।
 


 

ਸ਼ੰਘਾਈ ਕੰਪੋਜਿਟ 0.01 ਫੀਸਦੀ ਦੀ ਹਲਕੀ ਤੇਜ਼ੀ ਨਾਲ 2,938 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਇਲਾਵਾ ਐੱਸ. ਜੀ. ਐਕਸ. ਨਿਫਟੀ 12 ਅੰਕ ਯਾਨੀ 0.1 ਫੀਸਦੀ ਦੀ ਕਮਜ਼ੋਰੀ ਨਾਲ 11,635 'ਤੇ ਕਾਰੋਬਾਰ ਕਰ ਰਿਹਾ ਹੈ। 

 


ਜਪਾਨ ਦਾ ਨਿੱਕੇਈ 70 ਅੰਕ ਯਾਨੀ 0.3 ਫੀਸਦੀ ਦੀ ਗਿਰਾਵਟ ਨਾਲ 21,464 ਦੇ ਪੱਧਰ 'ਤੇ ਹੈ। ਹਾਂਗਕਾਂਗ ਦਾ ਹੈਂਗ ਸੈਂਗ 85 ਅੰਕ ਥੱਲ੍ਹੇ ਡਿੱਗ ਕੇ 28,534 'ਤੇ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ, ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 'ਚ 0.9 ਫੀਸਦੀ ਦੀ ਗਿਰਾਵਟ ਨਾਲ 2,072 'ਤੇ ਕਾਰੋਬਾਰ ਕਰ ਰਿਹਾ ਹੈ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 2.37 ਅੰਕ ਯਾਨੀ 0.1 ਫੀਸਦੀ ਦੀ ਹਲਕੀ ਗਿਰਾਵਟ 'ਚ 3,355 'ਤੇ ਕਾਰੋਬਾਰ ਕਰ ਰਿਹਾ ਹੈ।