ਏਸ਼ੀਆਈ ਬਾਜ਼ਾਰ ਡਿੱਗੇ, SGX ਨਿਫਟੀ 270 ਅੰਕ ਟੁੱਟਾ

02/22/2018 8:10:45 AM

ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰੀ ਨਜ਼ਰ ਆ ਰਹੀ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 271 ਅੰਕ ਯਾਨੀ 1.2 ਫੀਸਦੀ ਦੀ ਭਾਰੀ ਗਿਰਾਵਟ ਦੇ ਨਾਲ 21,700 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 334 ਅੰਕ ਯਾਨੀ 1.4 ਫੀਸਦੀ ਦੀ ਕਮਜ਼ੋਰੀ ਨਾਲ 31,089 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 47 ਅੰਕ ਯਾਨੀ 0.45 ਫੀਸਦੀ ਦੀ ਗਿਰਾਵਟ ਨਾਲ 10,355 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। 

ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.6 ਫੀਸਦੀ ਡਿੱਗਿਆ ਹੈ, ਜਦੋਂ ਕਿ ਸਟਰੇਟਸ ਟਾਈਮਸ ਵਿੱਚ 0.5 ਫੀਸਦੀ ਦੀ ਕਮਜ਼ੋਰੀ ਦੇਖਣ ਨੂੰ ਮਿਲ ਰਹੀ ਹੈ।ਤਾਇਵਾਨ ਇੰਡੈਕਸ 58 ਅੰਕ ਯਾਨੀ 0.5 ਫੀਸਦੀ ਡਿੱਗ ਕੇ 10,656 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹਾਲਾਂਕਿ ਸ਼ੰਘਾਈ ਕੰਪੋਜਿਟ ਵਿੱਚ 1 ਫੀਸਦੀ ਤੋਂ ਜ਼ਿਆਦਾ ਦੀ ਤੇਜ਼ੀ ਨਜ਼ਰ ਆ ਰਹੀ ਹੈ।


Related News