ਏਸ਼ੀਆਈ ਬਾਜ਼ਾਰਾਂ ''ਚ ਰਲਿਆ-ਮਿਲਿਆ ਕਾਰੋਬਾਰ
Thursday, Jan 25, 2018 - 08:22 AM (IST)

ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਰਲਿਆ-ਮਿਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 150 ਅੰਕ ਯਾਨੀ 0.6 ਫੀਸਦੀ ਦੀ ਗਿਰਾਵਟ ਨਾਲ 23,791ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 116 ਅੰਕ ਯਾਨੀ 0.4 ਫੀਸਦੀ ਡਿੱਗ ਕੇ 32,842 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਹਾਲਾਂਕਿ, ਐੱਸ. ਜੀ. ਐਕਸ. ਨਿਫਟੀ 32 ਅੰਕ ਯਾਨੀ 0.3 ਫੀਸਦੀ ਦੀ ਉਛਾਲ ਨਾਲ 11,108 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਉੱਥੇ ਹੀ ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.8 ਫੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ।ਸਟਰੇਟਸ ਟਾਈਮਸ ਵਿੱਚ 0.1 ਫੀਸਦੀ ਦੀ ਹਲਕੀ ਗਿਰਾਵਟ ਦਿਸ ਰਹੀ ਹੈ, ਜਦੋਂ ਕਿ ਤਾਇਵਾਨ ਇੰਡੈਕਸ 48 ਅੰਕ ਯਾਨੀ ਕਰੀਬ 0.5 ਫੀਸਦੀ ਦੀ ਤੇਜ਼ੀ ਨਾਲ 11,200 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਸ਼ੰਘਾਈ ਕੰਪੋਜਿਟ ਵਿੱਚ 0.1 ਫੀਸਦੀ ਦੀ ਮਾਮੂਲੀ ਕਮਜ਼ੋਰੀ ਦੇਖਣ ਨੂੰ ਮਿਲ ਰਹੀ ਹੈ।