ਏਸ਼ੀਆਈ ਬਾਜ਼ਾਰਾਂ ''ਚ ਭਾਰੀ ਗਿਰਾਵਟ, SGX ਨਿਫਟੀ 57 ਅੰਕ ਟੁੱਟਾ

Wednesday, Feb 28, 2018 - 07:56 AM (IST)

ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰੀ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 113 ਅੰਕ ਯਾਨੀ 0.5 ਫੀਸਦੀ ਡਿੱਗ ਕੇ 22,277 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 323.5 ਅੰਕ ਯਾਨੀ 1 ਫੀਸਦੀ ਟੁੱਟ ਕੇ 30,945 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ ਐੱਸ. ਜੀ. ਐਕਸ. ਨਿਫਟੀ 57 ਅੰਕ ਯਾਨੀ 0.5 ਫੀਸਦੀ ਦੀ ਕਮਜ਼ੋਰੀ ਨਾਲ 10,505 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ। 

ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.4 ਫੀਸਦੀ ਡਿੱਗਿਆ ਹੈ, ਜਦੋਂ ਕਿ ਸਟਰੇਟਸ ਟਾਈਮਸ ਦੀ ਚਾਲ ਸੁਸਤ ਨਜ਼ਰ ਆ ਰਹੀ ਹੈ।ਸ਼ੰਘਾਈ ਕੰਪੋਜਿਟ 46 ਅੰਕ ਯਾਨੀ ਕਰੀਬ 1.5 ਫੀਸਦੀ ਡਿੱਗ ਕੇ ਕਾਰੋਬਾਰ ਕਰ ਰਿਹਾ ਹੈ।


Related News