ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
Monday, Sep 21, 2026 - 06:22 PM (IST)
ਬਿਜ਼ਨੈੱਸ ਡੈਸਕ - ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਐਤਵਾਰ ਨੂੰ ਧੁਬਰੀ ਜ਼ਿਲੇ ਦੇ ਚਾਪਰ ’ਚ ਅਡਾਣੀ ਪਾਵਰ ਲਿਮਟਿਡ ਦੇ 48,000 ਕਰੋੜ ਰੁਪਏ ਦੇ ਥਰਮਲ ਪਾਵਰ ਪਲਾਂਟ ਦਾ ਨੀਂਹ ਪੱਥਰ ਰੱਖਿਆ। ਅਤਿ-ਆਧੁਨਿਕ ਤਕਨਾਲੋਜੀ ’ਤੇ ਆਧਾਰਿਤ 3,200 ਮੈਗਾਵਾਟ ਸਮਰੱਥਾ ਦਾ ਇਹ ਪਲਾਂਟ ਉੱਤਰ-ਪੂਰਬ ਦੇ ਕਿਸੇ ਵੀ ਸੂਬੇ ’ਚ ਹੁਣ ਤੱਕ ਦੇ ਸਭ ਤੋਂ ਵੱਡੇ ਸਿੰਗਲ ਨਿਵੇਸ਼ਾਂ ’ਚੋਂ ਇਕ ਹੈ।
ਇਹ ਵੀ ਪੜ੍ਹੋ : ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਤੁਕਾਰਾਮ ਮੁੰਡੇ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋਜੈਕਟ ਦੇ ਨਿਰਮਾਣ ਪੜਾਅ ਤੋਂ ਹੀ ਰੋਜ਼ਗਾਰ ਦੇ ਵਿਆਪਕ ਮੌਕੇ ਪੈਦਾ ਹੋਣਗੇ ਅਤੇ ਵਧਦੀਆਂ ਆਰਥਿਕ ਗਤੀਵਿਧੀਆਂ ਨਾਲ ਸਥਾਨਕ ਉਦਯੋਗਾਂ ਨੂੰ ਮਜ਼ਬੂਤੀ ਮਿਲੇਗੀ। ਸ਼ਰਮਾ ਨੇ ਕਿਹਾ ਕਿ ਅਸਾਮ ਤੇਜ਼ੀ ਨਾਲ ਖੇਤਰ ਦੇ ਊਰਜਾ ਕੇਂਦਰ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਪ੍ਰੋਜੈਕਟ ਪਿਛਲੇ ਸਾਲ ਫਰਵਰੀ ’ਚ ਆਯੋਜਿਤ ‘ਐਡਵਾਂਟੇਜ ਅਸਾਮ ਇਨਵੈਸਟਰ ਸਮਿਟ 2.0’ ਤੋਂ ਬਣੇ ਹਾਂ-ਪੱਖੀ ਮਾਹੌਲ ਅਤੇ ਨਿਵੇਸ਼ਕਾਂ ਦੇ ਭਰੋਸੇ ਦਾ ਨਤੀਜਾ ਹੈ। ਸਮਾਗਮ ’ਚ ਮੌਜੂਦ ਅਡਾਣੀ ਗਰੁੱਪ ਦੇ ਡਾਇਰੈਕਟਰ ਜੀਤ ਅਡਾਣੀ ਨੇ ਅਸਾਮ ਦੀ ਭੂਗੋਲਿਕ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਰਾਜ ਦੇਸ਼ ਲਈ ਇਕ ‘ਬੈਟਰੀ’ ਵਾਂਗ ਕੰਮ ਕਰ ਸਕਦਾ ਹੈ ਅਤੇ ਭਾਰਤ ਦੇ ਭਵਿੱਖ ਦੇ ਵਿਕਾਸ ਨੂੰ ਰਫਤਾਰ ਦੇ ਸਕਦਾ ਹੈ।
ਇਹ ਵੀ ਪੜ੍ਹੋ : Paracetamol ਤੇ BP ਦੀ ਦਵਾਈ Quality test 'ਚ ਫ਼ੇਲ, ਸਰਕਾਰੀ ਹਸਪਤਾਲ ਨੇ ਲਗਾਈ ਰੋਕ
ਇਹ ਵੀ ਪੜ੍ਹੋ : FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ ਕਾਨੂੰਨੀ ਮਾਮਲੇ ਦਰਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
