Axis ਬੈਂਕ ਦਾ ਤੀਜੀ ਤਿਮਾਹੀ ਦਾ ਮੁਨਾਫਾ 4 ਫ਼ੀਸਦੀ ਤੋਂ ਵਧ ਕੇ ਹੋਇਆ 6,071 ਕਰੋੜ ਰੁਪਏ

01/23/2024 6:18:42 PM

ਨਵੀਂ ਦਿੱਲੀ (ਭਾਸ਼ਾ) - ਨਿੱਜੀ ਖੇਤਰ ਦੇ ਐਕਸਿਸ ਬੈਂਕ ਦਾ ਮੌਜੂਦਾ ਵਿੱਤੀ ਸਾਲ 2023-24 ਦੀ ਤੀਜੀ (ਅਕਤੂਬਰ-ਦਸੰਬਰ) ਤਿਮਾਹੀ ਦਾ ਸਟੈਂਡਅਲੋਨ ਸ਼ੁੱਧ ਲਾਭ ਚਾਰ ਫ਼ੀਸਦੀ ਵਧ ਕੇ 6,071 ਕਰੋੜ ਰੁਪਏ ਹੋ ਗਿਆ ਹੈ। ਬੈਂਕ ਨੇ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ 'ਚ 5,853 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਸੀ। ਐਕਸਿਸ ਬੈਂਕ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ 'ਚ ਕਿਹਾ ਕਿ ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ 'ਚ ਉਸ ਦੀ ਕੁੱਲ ਆਮਦਨ ਵਧ ਕੇ 33,516 ਕਰੋੜ ਰੁਪਏ ਹੋ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ 'ਚ 26,798 ਕਰੋੜ ਰੁਪਏ ਸੀ। 

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਬੈਂਕ ਦੀ ਵਿਆਜ ਆਮਦਨ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ 'ਚ 22,226 ਕਰੋੜ ਰੁਪਏ ਤੋਂ ਵਧ ਕੇ 27,961 ਕਰੋੜ ਰੁਪਏ ਹੋ ਗਈ ਹੈ। 31 ਦਸੰਬਰ 2023 ਤੱਕ ਕੁੱਲ ਗੈਰ-ਕਾਰਗੁਜ਼ਾਰੀ ਸੰਪੱਤੀ (NPA) ਅਨੁਪਾਤ ਸੁਧਰ ਕੇ 1.58 ਫ਼ੀਸਦੀ ਹੋ ਗਈ ਹੈ। ਇਸ ਤੋਂ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ 'ਚ ਇਹ 2.38 ਫ਼ੀਸਦੀ ਸੀ। ਇਸੇ ਤਰ੍ਹਾਂ, ਸ਼ੁੱਧ ਐੱਨਪੀਏ ਦਸੰਬਰ, 2022 ਦੇ ਅੰਤ ਵਿੱਚ 0.47 ਫ਼ੀਸਦੀ ਦੇ ਮੁਕਾਬਲੇ ਘਟ ਕੇ 0.36 ਫ਼ੀਸਦੀ ਰਹਿ ਗਿਆ।

ਇਹ ਵੀ ਪੜ੍ਹੋ - ਰਾਮ ਮੰਦਰ ਦੇ ਨਾਂ 'ਤੇ ਮੁਫ਼ਤ ਰੀਚਾਰਜ ਤੇ ਪ੍ਰਸ਼ਾਦ ਦਾ ਕੀ ਤੁਹਾਨੂੰ ਆਇਆ ਹੈ 'ਲਿੰਕ'? ਤਾਂ ਹੋ ਜਾਵੋ ਸਾਵਧਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News