Ban ਤੋਂ ਪਹਿਲਾਂ ਟਵਿੱਟਰ ''ਤੇ ਕ੍ਰਿਪਟੋਕਰੰਸੀ ਨੂੰ ਲੈ ਕੇ ਬਣਿਆ ਮਜ਼ਾਕ, ਲੋਕਾਂ ਨੇ ਕਿਹਾ- ''ਬਿਲਕੁਲ ਰਿਸਕ ਨਹੀਂ ਲੇਣੇ ਕ

Wednesday, Nov 24, 2021 - 03:14 PM (IST)

 ਨਵੀਂ ਦਿੱਲੀ — ਕੇਂਦਰ ਸਰਕਾਰ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕ੍ਰਿਪਟੋਕਰੰਸੀ 'ਤੇ ਬਿੱਲ ਪੇਸ਼ ਕਰੇਗੀ। ਇਨ੍ਹਾਂ ਖ਼ਬਰਾਂ ਵਿਚਕਾਰ ਬੁੱਧਵਾਰ ਭਾਵ ਅੱਜ ਕ੍ਰਿਪਟੋਕਰੰਸੀ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਹ ਖਬਰ ਭਾਰਤ ਦੇ ਉਨ੍ਹਾਂ 100 ਕਰੋੜ ਲੋਕਾਂ ਲਈ ਹੈ, ਜਿਨ੍ਹਾਂ ਨੇ ਕਿਸੇ ਨਾ ਕਿਸੇ ਕ੍ਰਿਪਟੋ ਕਰੰਸੀ ਵਿੱਚ ਨਿਵੇਸ਼ ਕੀਤਾ ਹੈ। ਇਸ ਖ਼ਬਰ ਨਾਲ ਉਹ ਸਾਰੇ ਲੋਕ ਪਰੇਸ਼ਾਨ ਹੋ ਜਾਣਗੇ, ਜਿਨ੍ਹਾਂ ਨੇ ਕ੍ਰਿਪਟੋ ਕਰੰਸੀ ਵਿੱਚ ਆਪਣਾ ਪੈਸਾ ਲਗਾਇਆ ਹੈ, ਕਿਉਂਕਿ ਭਾਰਤ ਸਰਕਾਰ ਜਲਦੀ ਹੀ ਕ੍ਰਿਪਟੋ ਕਰੰਸੀ ਨੂੰ ਲੈ ਕੇ ਕੋਈ ਸਖ਼ਤ ਫ਼ੈਸਲਾ ਲੈਣ ਵਾਲੀ ਹੈ।

ਇਸ ਦੇ ਨਾਲ ਹੀ ਕ੍ਰਿਪਟੋਕਰੰਸੀ ਬੈਨ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਦੁਨੀਆ ਭਰ ਦੇ ਬਾਜ਼ਾਰਾਂ 'ਚ ਕ੍ਰਿਪਟੋਕਰੰਸੀ ਨੇ ਆਪਣਾ ਦਬਦਬਾ ਬਣਾਇਆ ਹੈ, ਜਿਸ ਦੇ ਵਿਚਕਾਰ ਦੁਨੀਆ ਦੇ ਕੁਝ ਦੇਸ਼ਾਂ ਵਲੋਂ ਇਸ 'ਤੇ ਪਾਬੰਦੀ ਲਗਾਉਣ ਦੀਆਂ ਖਬਰਾਂ ਵੀ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਦੇਸ਼ਾਂ ਵਿਚ ਭਾਰਤ ਵੀ ਹੈ ਜੋ ਕ੍ਰਿਪਟੋ ਕਰੰਸੀ ਨੂੰ ਲੈ ਕੇ ਖਦਸ਼ੇ ਵਿਚ ਹੈ। ਅੱਜ ਕ੍ਰਿਪਟੋ ਕਰੰਸੀ ਵਿਚ ਭਾਰੀ ਗਿਰਾਵਟ ਤੋਂ ਬਾਅਦ ਲੋਕਾਂ ਨੇ ਸੋਸ਼ਲ ਮੀਡੀਆ ਜ਼ਰੀਏ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ : ਖ਼ੁਲਾਸਾ! ਨਿਯਮਾਂ ਨੂੰ ਛਿੱਕੇ ਟੰਗ SBI ਨੇ ਗ਼ਰੀਬਾਂ ਤੋਂ ਕੀਤੀ ਕਰੋੜਾਂ ਦੀ ਵਸੂਲੀ

ਆਓ ਦੇਖਦੇ ਹਾਂ ਸੋਸ਼ਲ ਮੀਡੀਆ 'ਤੇ ਯੂਜ਼ਰਸ ਦੀ ਪ੍ਰਤੀਕਿਰਿਆ-

 

 

 

 

 

 

 

 

ਇਹ ਵੀ ਪੜ੍ਹੋ : ਇਹ ਦੇਸ਼ ਬਣਾਉਣ ਜਾ ਰਿਹਾ ਹੈ ਦੁਨੀਆ ਦੀ ਪਹਿਲੀ 'ਬਿਟਕੁਆਇਨ ਸਿਟੀ', ਇਸ ਤਰ੍ਹਾਂ ਹੋਵੇਗੀ ਫੰਡਿੰਗ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News