ਬੰਧਨ ਬੈਂਕ ਦਾ ਤੀਜੀ ਤਿਮਾਹੀ ਦਾ ਸ਼ੁੱਧ ਲਾਭ ਦੁੱਗਣਾ ਹੋ ਕੇ 731 ਕਰੋੜ ਰੁਪਏ

01/14/2020 2:33:58 PM

ਨਵੀਂ ਦਿੱਲੀ—ਨਿੱਜੀ ਖੇਤਰ ਦੇ ਬੰਧਨ ਬੈਂਕ ਦਾ ਸ਼ੁੱਧ ਲਾਭ ਦਸੰਬਰ 'ਚ ਖਤਮ ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ 'ਚ ਦੁੱਗਣੇ ਤੋਂ ਜ਼ਿਆਦਾ ਹੋ ਕੇ 731.03 ਕਰੋੜ ਰੁਪਏ 'ਤੇ ਪਹੁੰਚ ਗਿਆ ਹੈ। ਇਸ ਤੋਂ ਪਿਛਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ 'ਚ ਬੈਂਕ ਨੇ 331.25 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਸੀ। ਬੰਧਨ ਬੈਂਕ ਨੇ ਮੰਗਲਵਾਰ ਨੂੰ ਬਿਆਨ 'ਚ ਕਿਹਾ ਕਿ ਤਿਮਾਹੀ ਦੌਰਾਨ ਉਸ ਦੀ ਕੁੱਲ ਆਮਦਨ ਵਧ ਕੇ 3,075,31 ਕਰੋੜ ਰੁਪਏ 'ਤੇ ਪਹੁੰਚ ਗਈ ਜੋ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ 'ਚ 1,883.65 ਕਰੋੜ ਰੁਪਏ ਰੁਪਏ ਸੀ। ਇਸ ਦੌਰਾਨ ਕੁੱਲ ਕਰਜ਼ 'ਤੇ ਬੈਂਕ ਦੀ ਕੁੱਲ ਗੈਰ-ਲਾਗੂ ਅਸਾਮੀਆਂ (ਐੱਨ.ਪੀ.ਏ.) ਘੱਟ ਕੇ 1.93 ਫੀਸਦੀ ਰਹਿ ਗਈ, ਜੋ ਇਕ ਸਾਲ ਪਹਿਲਾਂ ਸਮਾਨ ਤਿਮਾਹੀ 'ਚ 2.41 ਫੀਸਦੀ ਸੀ। ਹਾਲਾਂਕਿ ਇਸ ਦੌਰਾਨ ਬੈਂਕ ਦਾ ਸ਼ੁੱਧ ਐੱਨ.ਪੀ.ਏ. ਵਧ ਕੇ 0.81 ਫੀਸਦੀ ਤੱਕ ਪਹੁੰਚ ਗਿਆ, ਜੋ ਇਸ ਸਾਲ ਪਹਿਲਾਂ ਸਮਾਨ ਤਿਮਾਹੀ 'ਚ 0.70 ਫੀਸਦੀ ਸੀ।


Aarti dhillon

Content Editor

Related News