ਸਰਕਾਰ ਦਾ ਵੱਡਾ ਫੈਸਲਾ, ਡਾਕਟਰ ਦੇ ਬਾਅਦ ਲੱਖਾਂ ਬੈਂਕ ਕਰਮਚਾਰੀਆਂ ਨੂੰ ਮਿਲੇਗਾ ਇਹ ਲਾਭ

04/21/2020 11:55:14 AM

ਨਵੀਂ ਦਿੱਲੀ - ਵਿੱਤ ਮੰਤਰਾਲੇ ਨੇ ਕਿਹਾ ਕਿ ਜਨਤਕ ਖੇਤਰ ਦੇ ਬੈਂਕਾਂ ਨੇ ਆਪਣੇ ਕਰਮਚਾਰੀਆਂ ਨੂੰ ਕੋਰੋਨਾਵਾਇਰਸ ਕਾਰਣ ਮੌਤ ਦੀ ਮੰਦਭਾਗੀ ਸਥਿਤੀ ਵਿਚ 20 ਲੱਖ ਰੁਪਏ ਤੱਕ ਦਾ ਬੀਮਾ / ਮੁਆਵਜ਼ਾ ਸੁਰੱਖਿਆ ਪ੍ਰਦਾਨ ਕੀਤੀ ਹੈ। ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਸਮੇਂ ਦੌਰਾਨ ਸੇਵਾਵਾਂ ਜਾਰੀ ਰੱਖਣ ਲਈ ਬੈਂਕਾਂ ਦੀ ਪ੍ਰਸ਼ੰਸਾ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਬੈਂਕਾਂ ਨੇ ਆਪਣੇ ਕਰਮਚਾਰੀਆਂ ਲਈ ਵਿਸ਼ੇਸ਼ ਤੌਰ ਤੇ ਡਾਕਟਰ ਨਿਯੁਕਤ ਕੀਤੇ ਹਨ। ਇਸ ਦੇ ਨਾਲ ਹੈਲਪਲਾਈਨ ਵੀ ਬਣੀਆਂ ਹਨ।

ਵਿੱਤ ਮੰਤਰਾਲੇ ਨੇ ਟਵੀਟ ਕੀਤਾ, ਇਸ ਮੁਸ਼ਕਲ ਸਮੇਂ ਵਿਚ ਵੀ ਦੇਸ਼ ਭਰ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰਵਾਉਣ ਵਾਲੇ ਉਨ੍ਹਾਂ ਸਾਰੇ ਬੈਂਕ ਕਰਮਚਾਰੀਰਾਂ ਨੂੰ ਮੁਬਾਰਕਬਾਦ। ਸਰਕਾਰੀ ਬੈਂਕ ਆਪਣੇ ਸਾਰੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਸਮੇਤ ਸਿਹਤ ਬੀਮਾ ਕਵਰ ਪ੍ਰਦਾਨ ਕਰਨਗੇ। ਇਸ ਦੇ ਨਾਲ ਹੀ ਬਦਕਿਸਮਤੀ ਨਾਲ ਮੌਤ ਹੋਣ ਦੀ ਸਥਿਤੀ ਵਿਚ, ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾਏਗੀ।

ਇਹ ਵੀ ਪੜ੍ਹੋ: ਚੀਨ ਛੱਡ ਕੇ ਭਾਰਤ ਆਉਣਗੀਆਂ 1000 ਕੰਪਨੀਆਂ, ਸਰਕਾਰ ਨਾਲ ਚਲ ਰਹੀ ਗੱਲਬਾਤ

20 ਲੱਖ ਮੁਆਵਜ਼ਾ

ਸੂਤਰਾਂ ਨੇ ਦੱਸਿਆ ਕਿ ਬੈਂਕ ਕਰਮਚਾਰੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਬੈਂਕਾਂ ਨੇ ਆਪਣੇ ਖੁਦ ਦੇ ਬੀਮਾ ਉਤਪਾਦਾਂ  ਤਿਆਰ ਕੀਤੇ ਹਨ। ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਸਥਿਤੀ ਵਿਚ, ਕਰਮਚਾਰੀ ਦੇ ਪਰਿਵਾਰ ਵਾਲਿਆਂ ਨੂੰ 20 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੈਂਕ ਕਰਮਚਾਰੀਆਂ ਦੀ ਸੇਵਾ ਜਾਰੀ ਰੱਖਣ ਦੀ ਸ਼ਲਾਘਾ ਕੀਤੀ ਹੈ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਐਲਾਨ ਕੀਤਾ ਸੀ ਕਿ ਡਾਕਟਰ, ਪੈਰਾ ਮੈਡੀਕਲ, ਨਰਸਾਂ, 'ਆਸ਼ਾ' ਵਰਕਰ ਅਤੇ ਸਫਾਈ ਸੇਵਕਾਂ ਨੂੰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨਾਲ ਲੜਨ ਵਾਲੇ ਨੂੰ 50 ਲੱਖ ਰੁਪਏ ਦਾ ਬੀਮਾ ਕਵਰ ਮਿਲੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨਾਲ ਦੇਸ਼ ਭਰ ਦੇ 20 ਲੱਖ ਸਿਹਤ ਪੇਸ਼ੇਵਰਾਂ ਅਤੇ ਕਰਮਚਾਰੀਆਂ ਨੂੰ ਲਾਭ ਹੋਵੇਗਾ।

ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਗਰੀਬਾਂ ਅਤੇ ਮਜ਼ਦੂਰਾਂ ਲਈ 1.7 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਵੀ ਕੀਤਾ ਹੈ।

ਇਹ ਵੀ ਪੜ੍ਹੋ: ਸਿਹਤ-ਮੋਟਰ ਬੀਮਾ ਪਾਲਸੀ ਧਾਰਕਾਂ ਨੂੰ ਮਿਲੀ ਰਾਹਤ, ਸਰਕਾਰ ਨੇ ਪ੍ਰੀਮੀਅਮ ਦੇ ਭੁਗਤਾਨ ਲਈ ਦਿੱਤਾ ਹੋਰ ਸਮਾਂ


 

Harinder Kaur

This news is Content Editor Harinder Kaur