ਕੱਲ੍ਹ ਦੇਸ਼ ਭਰ ''ਚ ਬੈਂਕ ਮੁਲਾਜ਼ਮ ਕਰਨਗੇ ਹੜਤਾਲ, ਅੱਜ ਹੀ ਖਤਮ ਕਰੋ ਆਪਣੇ ਜ਼ਰੂਰੀ ਕੰਮ
Friday, Nov 18, 2022 - 01:35 PM (IST)
ਨਵੀਂ ਦਿੱਲੀ : ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਖਿਲਾਫ ਦੇਸ਼ ਭਰ ਦੇ ਬੈਂਕ ਕਰਮਚਾਰੀ 19 ਨਵੰਬਰ ਨੂੰ ਹੜਤਾਲ 'ਤੇ ਰਹਿਣਗੇ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਨੇ ਬੈਂਕ ਹੜਤਾਲ ਦਾ ਐਲਾਨ ਕੀਤਾ ਹੈ। 19 ਨਵੰਬਰ ਨੂੰ ਸ਼ਨੀਵਾਰ ਅਤੇ 20 ਨਵੰਬਰ ਨੂੰ ਐਤਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ। ਇਸ ਲਈ ਜੇਕਰ ਤੁਹਾਨੂੰ ਵੀ ਬੈਂਕ ਜਾ ਕੇ ਕੋਈ ਜ਼ਰੂਰੀ ਕੰਮ ਪੂਰਾ ਕਰਨਾ ਹੈ ਤਾਂ ਅੱਜ ਹੀ ਜਲਦੀ ਨਿਪਟਾ ਲਓ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਫਿਰ ਦਿਨਾਂ ਦੀ ਲੰਮੀ ਉਡੀਕ ਕਰਨੀ ਪੈ ਸਕਦੀ ਹੈ।
ਬੈਂਕ ਆਫ ਬੜੌਦਾ ਨੇ ਇੱਕ ਬਿਆਨ ਜਾਰੀ ਕਰਕੇ ਹੜਤਾਲ ਦੀ ਪੁਸ਼ਟੀ ਕੀਤੀ ਹੈ। ਬਿਆਨ 'ਚ ਬੈਂਕ ਨੇ ਕਿਹਾ ਕਿ AIBEA ਤੋਂ ਨੋਟਿਸ ਮਿਲਿਆ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ 19 ਨਵੰਬਰ ਨੂੰ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਨੇ ਬੈਂਕਾਂ ਦੇ ਨਿੱਜੀਕਰਨ ਵਿਰੁੱਧ ਅਤੇ ਬੈਂਕ ਮੁਲਾਜ਼ਮਾਂ ਦੀ ਸੁਰੱਖਿਆ ਦੇ ਨਾਲ-ਨਾਲ ਆਪਣੀਆਂ ਕਈ ਮੰਗਾਂ ਨੂੰ ਲੈ ਕੇ ਇੱਕ ਰੋਜ਼ਾ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਡਿਜੀਟਲ ਕਰੰਸੀ ਦੀ ਸ਼ੁਰੂਆਤ ਲਈ RBI ਨੇ ਕੀਤੀ ਇਨ੍ਹਾਂ ਬੈਂਕਾਂ ਦੀ ਚੋਣ, ਜਾਣੋ ਕੀ ਹੋਣਗੇ ਫ਼ਾਇਦੇ
ਨਵੰਬਰ 'ਚ 5 ਦਿਨ ਬੈਂਕ ਨਹੀਂ ਕਰਨਗੇ ਕੰਮ
19 ਨਵੰਬਰ: ਹੜਤਾਲ ਕਾਰਨ ਇਸ ਦਿਨ ਬੈਂਕ ਬੰਦ ਰਹਿਣਗੇ।
20 ਨਵੰਬਰ: ਇਸ ਦਿਨ ਐਤਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ।
23 ਨਵੰਬਰ: ਸੇਂਗ ਕੁਟਸਨੇਮ ਦੇ ਕਾਰਨ ਸ਼ਿਲਾਂਗ ਵਿੱਚ ਬੈਂਕ ਬੰਦ ਰਹਿਣਗੇ, ਜਦੋਂ ਕਿ ਬਾਕੀ ਸਾਰੇ ਸਰਕਲਾਂ ਵਿੱਚ ਬੈਂਕ ਖੁੱਲ੍ਹੇ ਰਹਿਣਗੇ।
26 ਨਵੰਬਰ: ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ।
27 ਨਵੰਬਰ: ਇਸ ਦਿਨ ਐਤਵਾਰ ਹੋਣ ਕਾਰਨ ਬੈਂਕਾਂ ਨੂੰ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਹੁਣ ਨਹੀਂ ਹੋ ਸਕੇਗੀ LPG ਸਿਲੰਡਰ ਤੋਂ ਗੈਸ ਚੋਰੀ , ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।