ਬੈਂਕਿੰਗ ਅਤੇ ਵਿੱਤੀ ਧੋਖਾਦੇਹੀ ਸਲਾਹਕਾਰ ਬੋਰਡ ਦਾ ਪੁਨਰਗਠਨ

Thursday, Aug 21, 2025 - 04:06 PM (IST)

ਬੈਂਕਿੰਗ ਅਤੇ ਵਿੱਤੀ ਧੋਖਾਦੇਹੀ ਸਲਾਹਕਾਰ ਬੋਰਡ ਦਾ ਪੁਨਰਗਠਨ

ਨਵੀਂ ਦਿੱਲੀ (ਭਾਸ਼ਾ) - ਬੈਂਕਿੰਗ ਅਤੇ ਵਿੱਤੀ ਧੋਖਾਦੇਹੀ ਸਲਾਹਕਾਰ ਬੋਰਡ ਦਾ 2 ਸਾਲਾਂ ਲਈ ਪੁਨਰਗਠਨ ਕੀਤਾ ਗਿਆ ਹੈ। ਸਾਬਕਾ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ. ਵੀ. ਸੀ.) ਸੁਰੇਸ਼ ਐੱਨ. ਪਟੇਲ ਨੂੰ ਇਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਧੋਖਾਦੇਹੀ ਦੇ ਮਾਮਲਿਆਂ ’ਚ ਚੋਟੀ ਦੇ ਬੈਂਕ ਅਧਿਕਾਰੀਆਂ ਜਾਂ ਵਿੱਤੀ ਸੰਸਥਾਨਾਂ ਦੀ ਭੂਮਿਕਾ ਦੀ ਜਾਂਚ ਕਰਨ ਵਾਲੀ ਕਮੇਟੀ ਹੈ।

ਇਹ ਵੀ ਪੜ੍ਹੋ :     ਮੇਲੇ ਦੇ ਝੂਲੇ 'ਤੇ ਸ਼ੁਰੂ ਹੋਇਆ Labor Pain, 40 ਫੁੱਟ ਉੱਪਰ ਦਿੱਤਾ ਬੱਚੇ ਨੂੰ ਜਨਮ, ਹਸਪਤਾਲ ਪਹੁੰਚ...
ਇਹ ਵੀ ਪੜ੍ਹੋ :     ਸਾਵਧਾਨ! ਖੇਡੀ Online Game ਤਾਂ ਮਿਲੇਗੀ ਸਜਾ, ਕੈਬਨਿਟ ਨੇ ਪਾਸ ਕੀਤਾ ਨਵਾਂ ਬਿੱਲ

ਬੈਂਕਿੰਗ ਅਤੇ ਵਿੱਤੀ ਧੋਖਾਦੇਹੀ ਸਲਾਹਕਾਰ ਬੋਰਡ (ਏ. ਬੀ. ਬੀ. ਐੱਫ. ਐੱਫ.) ਦਾ 21 ਅਗਸਤ ਤੋਂ 2 ਸਾਲਾਂ ਲਈ ਪੁਨਰਗਠਨ ਕੀਤਾ ਗਿਆ ਹੈ। ਬੋਰਡ ਦੇ ਮੈਂਬਰਾਂ ’ਚ ਸਾਬਕਾ ਸੈਨਿਕ ਭਲਾਈ ਵਿਭਾਗ ਦੇ ਸਾਬਕਾ ਸਕੱਤਰ ਰਵੀਕਾਂਤ, ਸਰਹੱਦੀ ਸੁਰੱਖਿਆ ਬਲ ਦੇ ਸਾਬਕਾ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ, ਭਾਰਤੀ ਸਟੇਟ ਬੈਂਕ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਆਲੋਕ ਕੁਮਾਰ ਚੌਧਰੀ ਅਤੇ ਨੈਸ਼ਨਲ ਹਾਊਸਿੰਗ ਬੈਂਕ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਸ਼ਾਰਦਾ ਕੁਮਾਰ ਹੋਤਾ ਸ਼ਾਮਲ ਹਨ।

ਇਹ ਵੀ ਪੜ੍ਹੋ :     ਸਸਤਾ ਹੋ ਗਿਆ ਸੋਨਾ, ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਭਾਰੀ ਗਿਰਾਵਟ, ਜਾਣੋ 24K-22K-20K-18K ਦੇ ਭਾਅ
ਇਹ ਵੀ ਪੜ੍ਹੋ :     Godrej ਦੀ ਨਵੀਂ ਸਕੀਮ 'ਚ ਨਿਵੇਸ਼ ਕਰਨ ਤੋਂ ਪਹਿਲਾਂ ਹੋ ਜਾਓ ਸਾਵਧਾਨ! ਜਾਣੋ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News