ਕੀ ਦੇਸ਼ ਦੇ ਸਾਰੇ ਬੈਂਕ ਹੁਣ ਸ਼ਨੀਵਾਰ ਤੇ ਐਤਵਾਰ ਨੂੰ ਰਹਿਣਗੇ ਬੰਦ? ਵਿੱਤ ਮੰਤਰਾਲੇ ਨੇ ਦਿੱਤੀ ਇਹ ਜਾਣਕਾਰੀ
Wednesday, Dec 06, 2023 - 07:02 PM (IST)
ਨਵੀਂ ਦਿੱਲੀ— ਦੇਸ਼ ਦੇ ਜਨਤਕ ਖੇਤਰ ਦੇ ਬੈਂਕਾਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਜਲਦ ਖ਼ੁਸ਼ਖ਼ਬਰੀ ਦੇ ਸਕਦੀ ਹੈ। ਸਰਕਾਰ ਜਨਤਕ ਖੇਤਰ ਦੇ ਬੈਂਕਾਂ 'ਚ ਹਰ ਸ਼ਨੀਵਾਰ ਨੂੰ ਛੁੱਟੀ ਕਰਨ 'ਤੇ ਵਿਚਾਰ ਕਰ ਰਹੀ ਹੈ। ਇੰਡੀਅਨ ਬੈਂਕਸ ਐਸੋਸੀਏਸ਼ਨ ਨੇ ਸਰਕਾਰ ਨੂੰ ਪ੍ਰਸਤਾਵ ਸੌਂਪਿਆ ਹੈ। ਇਸ ਵਿੱਚ ਦੇਸ਼ ਦੇ ਸਾਰੇ ਬੈਂਕਾਂ ਵਿੱਚ ਹਰ ਸ਼ਨੀਵਾਰ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ - ਗੌਤਮ ਅਡਾਨੀ ਦੀ ਜਾਇਦਾਦ 'ਚ 12.3 ਅਰਬ ਡਾਲਰ ਦਾ ਵਾਧਾ, ਜਾਣੋ ਮੁਕੇਸ਼ ਅੰਬਾਨੀ ਤੋਂ ਕਿੰਨੇ ਦੂਰ
ਕੇਂਦਰੀ ਵਿੱਤ ਮੰਤਰਾਲੇ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਕਿ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਇਸ ਪ੍ਰਸਤਾਵ 'ਚ ਭਾਰਤ ਦੇ ਸਾਰੇ ਬੈਂਕਾਂ 'ਚ ਹਰ ਸ਼ਨੀਵਾਰ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਮਤਲਬ ਕਿ ਬੈਂਕਾਂ 'ਚ ਹਫ਼ਤੇ 'ਚ ਸਿਰਫ਼ ਪੰਜ ਦਿਨ ਕੰਮ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿੱਚ ਵਿੱਤ ਰਾਜ ਮੰਤਰੀ ਭਗਵਤ ਕਰਾੜ ਨੇ ਕਿਹਾ ਕਿ ਆਈ.ਬੀ.ਏ. ਵਲੋਂ ਇਹ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ - 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ 'ਚ 4 ਭਾਰਤੀ, 5ਵੀਂ ਵਾਰ ਸੂਚੀ 'ਚ ਸ਼ਾਮਲ ਨਿਰਮਲਾ ਸੀਤਾਰਮਨ
ਦੱਸ ਦੇਈਏ ਕਿ ਸਰਕਾਰ ਨੇ 2015 ਵਿੱਚ ਭਾਰਤ ਦੇ ਸਾਰੇ ਬੈਂਕਾਂ ਲਈ ਇੱਕ ਨਵਾਂ ਨਿਯਮ ਲਾਗੂ ਕੀਤਾ ਸੀ, ਜਿਸ ਵਿੱਚ ਬੈਂਕ ਕਰਮਚਾਰੀਆਂ ਨੂੰ ਮਹੀਨੇ ਵਿੱਚ ਦੋ ਸ਼ਨੀਵਾਰ ਨੂੰ ਛੁੱਟੀ ਦੇਣਾ ਸ਼ਾਮਲ ਸੀ। ਇਸ ਤੋਂ ਬਾਅਦ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਦੇਸ਼ ਦੇ ਸਾਰੇ ਬੈਂਕ ਬੰਦ ਰਹਿੰਦੇ ਹਨ। ਇਹ ਇੱਕ ਲਾਜ਼ਮੀ ਛੁੱਟੀ ਹੈ ਅਤੇ ਦੇਸ਼ ਦੇ ਜਨਤਕ ਖੇਤਰ ਤੋਂ ਲੈ ਕੇ ਨਿੱਜੀ ਖੇਤਰ ਤੱਕ ਬੈਂਕਾਂ 'ਤੇ ਲਾਗੂ ਹੁੰਦੀ ਹੈ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8