1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

07/27/2023 5:06:56 PM

ਨਵੀਂ ਦਿੱਲੀ - ਸਾਲ 2023 ਦਾ ਜੁਲਾਈ ਮਹੀਨਾ ਖ਼ਤਮ ਹੋਣ ਨੂੰ ਬਸ ਕੁਝ ਦਿਨ ਹੀ ਬਾਕੀ ਰਹਿ ਗਏ ਹਨ। ਹਰ ਸਾਲ ਜੁਲਾਈ ਦਾ ਮਹੀਨਾ ਕਈ ਤਰੀਕਿਆਂ ਨਾਲ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ ਕਿਉਂਕਿ ਇਸ ਮਹੀਨੇ ITR ਦਾਇਰ ਕਰਨਾ ਜ਼ਰੂਰੀ ਹੁੰਦਾ ਹੈ। ਇਸ ਦੇ ਨਾਲ ਹੀ ਅਗਸਤ ਮਹੀਨੇ ਦੀ ਸ਼ੁਰੂਆਤ ਬਹੁਤ ਹੀ ਖ਼ਾਸ ਹੁੰਦੀ ਹੈ ਕਿਉਂਕਿ ਜਿਥੇ ਇਸ ਮਹੀਨੇ ਕਈ ਨਿਯਮ ਬਦਲੇ ਜਾਣਗੇ ਉਥੇ ਦੇਸ਼ ਵਿਚ ਤਿਉਹਾਰਾਂ ਦੀ ਸ਼ੁਰੂਆਤ ਨੂੰ ਲੈ ਕੇ ਵੀ ਇਹ ਮਹੀਨਾ ਬਹੁਤ ਖ਼ਾਸ ਮੰਨਿਆ ਜਾਂਦਾ ਹੈ। ਅਜਿਹੇ 'ਚ ਤੁਹਾਡੇ ਲਈ ਇਨ੍ਹਾਂ ਬਦਲੇ ਹੋਏ ਨਿਯਮਾਂ ਨੂੰ ਜਾਣਨਾ ਬਹੁਤ ਜ਼ਰੂਰੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ 1 ਅਗਸਤ ਤੋਂ ਕਿਹੜੇ-ਕਿਹੜੇ ਨਿਯਮ ਬਦਲਣ ਜਾ ਰਹੇ ਹਨ।

ਇਹ ਵੀ ਪੜ੍ਹੋ : ਡਾਲਰ ਦੀ ਬਾਦਸ਼ਾਹਤ ਹੋਵੇਗੀ ਖ਼ਤਮ, UPI ਜ਼ਰੀਏ ਕਰ ਸਕੋਗੇ ਦੁਨੀਆ ਭਰ 'ਚ ਸੈਰ ਤੇ ਕਾਰੋਬਾਰ

ITR ਫਾਈਲ ਨਾ ਕਰਨ 'ਤੇ ਜੁਰਮਾਨਾ

ਮੁਲਾਂਕਣ ਸਾਲ 2022-23 ਲਈ ਇਨਕਮ ਟੈਕਸ ਰਿਟਰਨ ਫਾਈਲ ਕਰਨ ਦੀ ਆਖ਼ਰੀ ਮਿਤੀ 31 ਜੁਲਾਈ 2023 ਹੈ। ਸਰਕਾਰੀ ਆਂਕੜਿਆਂ ਮੁਤਾਬਕ ਹੁਣ ਤੱਕ 7 ਕਰੋੜ ਤੋਂ ਵੱਧ ਟੈਕਸਦਾਤਾ ਆਮਦਨ ਟੈਕਸ ਰਿਟਰਨ ਭਰ ਚੁੱਕੇ ਹਨ। ਹਾਲਾਂਕਿ, ਇਹ ਆਖਰੀ ਤਾਰੀਖਾਂ ਉਨ੍ਹਾਂ ਟੈਕਸਦਾਤਾਵਾਂ ਲਈ ਹਨ ਜਿਨ੍ਹਾਂ ਨੂੰ ਆਪਣੇ ਖਾਤਿਆਂ ਦਾ ਆਡਿਟ ਨਹੀਂ ਕਰਵਾਉਣਾ ਪੈਂਦਾ ਹੈ। ਜੇਕਰ ਤੁਸੀਂ ਇਸ ਮਿਤੀ ਤੱਕ ITR ਫਾਈਲ ਕਰਨ ਵਿੱਚ ਅਸਫਲ ਰਹਿੰਦੇ ਹੋ, ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਅਜਿਹੇ 'ਚ ਤੁਹਾਨੂੰ ਟੈਕਸ ਦੇ ਨਾਲ ਜੁਰਮਾਨਾ ਵੀ ਦੇਣਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ITR ਦੇਰੀ ਨਾਲ ਫਾਈਲ ਕਰਨ 'ਤੇ ਟੈਕਸਦਾਤਾਵਾਂ ਨੂੰ 5,000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਚੀਨ ਨੂੰ ਇਕ ਹੋਰ ਵੱਡਾ ਝਟਕਾ, ਭਾਰਤ ਆ ਰਹੀ ਅਮਰੀਕਾ ਦੀ ਇਹ ਵੱਡੀ ਕੰਪਨੀ

ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਬਦਲਾਅ

ਦੇਸ਼ ਵਿਚ ਹਰ ਮਹੀਨੇ ਗੈਸ ਸਿਲੰਡਰ ਦੀਆਂ ਕੀਮਤਾਂ ਸੋਧੀਆਂ ਜਾਂਦੀਆਂ ਹਨ। ਇਸ ਵਾਰ ਵੀ ਅਗਸਤ ਮਹੀਨੇ 'ਚ LPG ਗੈਸ ਸਿਲੰਡਰ ਦੀਆਂ ਕੀਮਤਾਂ 'ਚ ਬਦਲਾਅ ਹੋ ਸਕਦਾ ਹੈ। ਐਲਪੀਜੀ ਸਿਲੰਡਰ ਦੇ ਨਾਲ, ਤੇਲ ਮਾਰਕੀਟਿੰਗ ਕੰਪਨੀਆਂ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਬਦਲਾਅ ਕਰ ਸਕਦੀਆਂ ਹਨ। ਆਮ ਤੌਰ 'ਤੇ ਇਹ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਅਤੇ 16 ਤਰੀਕ ਨੂੰ ਐਲਪੀਜੀ ਦੀਆਂ ਕੀਮਤਾਂ ਬਦਲਦੀਆਂ ਹਨ। ਇਸ ਤੋਂ ਇਲਾਵਾ PNG ਅਤੇ CNG ਦੇ ਰੇਟਾਂ 'ਚ ਵੀ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ।

ਅਗਸਤ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਇਸ ਵਾਰ ਅਗਸਤ ਮਹੀਨੇ ਵਿੱਚ ਬੈਂਕਾਂ ਵਿੱਚ ਛੁੱਟੀਆਂ ਦੀ ਭਰਮਾਰ ਹੈ। ਰੱਖੜੀ, ਮੁਹੱਰਮ ਅਤੇ ਹੋਰ ਕਈ ਤਿਉਹਾਰਾਂ ਕਾਰਨ ਵੱਖ-ਵੱਖ ਰਾਜਾਂ ਵਿੱਚ ਕੁੱਲ 14 ਦਿਨ ਬੈਂਕ ਬੰਦ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : Sahara ਦੇ 10 ਕਰੋੜ ਨਿਵੇਸ਼ਕਾਂ ਲਈ ਵੱਡੀ ਰਾਹਤ, ਅਮਿਤ ਸ਼ਾਹ ਨੇ ਲਾਂਚ ਕੀਤਾ ਰਿਫੰਡ ਪੋਰਟਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Harinder Kaur

Content Editor

Related News