ਬਾਈਡੇਨ ਨੇ ਭਾਰਤੀ-ਅਮਰੀਕੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਦੀ ਐਕਸਪੋਰਟ ਕੌਂਸਲ ਵਜੋਂ ਕੀਤਾ ਨਿਯੁਕਤ
Monday, Jul 17, 2023 - 04:33 PM (IST)
ਵਾਸ਼ਿੰਗਟਨ (ਭਾਸ਼ਾ) - ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤੀ-ਅਮਰੀਕੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਦੀ ਐਕਸਪੋਰਟ ਕੌਂਸਲ ਲਈ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਸ਼ਮੀਨਾ ਸਿੰਘ ਕੌਂਸਲ ਅੰਤਰਰਾਸ਼ਟਰੀ ਵਪਾਰ 'ਤੇ ਇੱਕ ਪ੍ਰਮੁੱਖ ਰਾਸ਼ਟਰੀ ਸਲਾਹਕਾਰ ਦੇ ਰੂਪ ਵਿੱਚ ਕੰਮ ਕਰਦੀ ਹੈ। ਸਿੰਘ ਮਾਸਟਰਕਾਰਡ ਸੈਂਟਰ ਫਾਰ ਇਨਕਲੂਸਿਵ ਗਰੋਥ ਦੀ ਸੰਸਥਾਪਕ ਅਤੇ ਚੇਅਰ ਹੈ।
ਇਹ ਵੀ ਪੜ੍ਹੋ : 1 ਤੋਂ 15 ਜੁਲਾਈ ਤੱਕ ਦੇਸ਼ ’ਚ ਘਟੀ ਪੈਟਰੋਲ-ਡੀਜ਼ਲ ਦੀ ਮੰਗ, ਜਾਣੋ ਕੀ ਹੈ ਮੁੱਖ ਵਜ੍ਹਾ
ਇਸ ਸਬੰਧ ਵਿੱਚ ਉਸ ਨੇ ਕਿਹਾ ਕਿ ਉਹ ਇਸ ਸਭਾ ਵਿੱਚ ਸ਼ਾਮਲ ਹੋ ਕੇ ਮਾਣ ਮਹਿਸੂਸ ਕਰ ਰਹੀ ਹੈ। ਵ੍ਹਾਈਟ ਹਾਊਸ ਵੱਲੋਂ 14 ਜੁਲਾਈ ਨੂੰ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਬਾਈਡੇਨ ਨੇ ਸਿੰਘ ਨੂੰ ਇਕ ਮਹੱਤਵਪੂਰਨ ਭੂਮਿਕਾ ਲਈ ਨਿਯੁਕਤ ਕਰਨ ਦੀ ਘੋਸ਼ਣਾ ਕੀਤੀ ਹੈ। ਸਿੰਘ ਮਾਸਟਰਕਾਰਡ ਦੀ ਪ੍ਰਬੰਧਕੀ ਕਮੇਟੀ ਦੀ ਮੈਂਬਰ ਵੀ ਹੈ। ਬਾਈਡੇਨ ਪ੍ਰਸ਼ਾਸਨ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਦੇ ਲੋਕ ਕੰਮ ਕਰਦੇ ਹਨ। ਸਿੰਘ ਵੀ ਹੁਣ ਉਨ੍ਹਾਂ ਵਿਚ ਸ਼ਾਮਲ ਹੋ ਗਈ ਹੈ। ਬਾਈਡੇਨ ਪ੍ਰਸ਼ਾਸਨ 'ਚ ਅਹਿਮ ਅਹੁਦਿਆਂ 'ਤੇ ਕੰਮ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ 150 ਤੋਂ ਵੱਧ ਹੈ।