Paytm ''ਤੇ RBI ਦਾ ਵੱਡਾ ਐਕਸ਼ਨ: 29 ਫਰਵਰੀ ਤੋਂ ਬਾਅਦ ਬੰਦ ਹੋ ਜਾਣਗੀਆਂ ਬੈਂਕਿੰਗ ਸੇਵਾਵਾਂ

Wednesday, Jan 31, 2024 - 06:44 PM (IST)

Paytm ''ਤੇ RBI ਦਾ ਵੱਡਾ ਐਕਸ਼ਨ: 29 ਫਰਵਰੀ ਤੋਂ ਬਾਅਦ ਬੰਦ ਹੋ ਜਾਣਗੀਆਂ ਬੈਂਕਿੰਗ ਸੇਵਾਵਾਂ

ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਆਨਲਾਈਨ ਭੁਗਤਾਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਦਿੱਗਜ ਕੰਪਨੀ Paytm ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਬੁੱਧਵਾਰ ਨੂੰ ਭਾਰਤੀ ਰਿਜ਼ਰਵ ਬੈਂਕ ਨੇ ਡਿਜੀਟਲ ਭੁਗਤਾਨ ਅਤੇ ਵਿੱਤੀ ਸੇਵਾਵਾਂ ਪ੍ਰਦਾਨ ਕਰਨ ਵਾਲੀ ਕੰਪਨੀ Paytm 'ਤੇ ਨਵੇਂ ਗਾਹਕਾਂ ਨੂੰ ਜੋੜਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮਤਲਬ ਕਿ ਹੁਣ ਕੋਈ ਵੀ ਨਵਾਂ ਗਾਹਕ PPBL 'ਚ ਸ਼ਾਮਲ ਨਹੀਂ ਹੋ ਸਕੇਗਾ। ਕੇਂਦਰੀ ਬੈਂਕ ਨੇ ਕਿਹਾ ਹੈ ਕਿ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - Budget 2024: ਬਜਟ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਵੱਡਾ ਐਲਾਨ, ਸਸਤੇ ਹੋ ਸਕਦੇ ਹਨ ਮੋਬਾਈਲ ਫੋਨ

ਦੂਜੇ ਪਾਸੇ ਆਰਬੀਆਈ ਨੇ ਇਹ ਹੁਕਮ 31 ਜਨਵਰੀ 2024 ਨੂੰ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਆਰਬੀਆਈ ਨੇ ਕੰਪਨੀ ਨੂੰ 29 ਫਰਵਰੀ ਤੋਂ ਬਾਅਦ ਮੌਜੂਦਾ ਗਾਹਕਾਂ ਦੇ ਖਾਤੇ ਵਿੱਚ ਰਕਮ ਜੋੜਨਾ ਬੰਦ ਕਰਨ ਦਾ ਹੁਕਮ ਵੀ ਦਿੱਤਾ ਹੈ। Paytm Payment Bank ਵਿੱਚ ਨਵੇਂ ਗਾਹਕਾਂ ਨੂੰ ਜੋੜਨ 'ਤੇ ਪਾਬੰਦੀਆਂ ਲਗਾਉਣ ਤੋਂ ਇਲਾਵਾ ਆਰਬੀਆਈ ਨੇ ਇੱਕ ਆਦੇਸ਼ ਵੀ ਜਾਰੀ ਕੀਤਾ ਹੈ ਕਿ ਪੇਟੀਐਮ ਪੇਮੈਂਟ ਬੈਂਕ ਨੂੰ 29 ਫਰਵਰੀ 2024 ਤੋਂ ਬਾਅਦ ਕਿਸੇ ਵੀ ਗਾਹਕ ਦੇ ਖਾਤੇ, ਵਾਲਿਟ ਅਤੇ ਫਾਸਟੈਗ ਵਿੱਚ ਜਮ੍ਹਾ/ਟੌਪ-ਅੱਪ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ - Budget 2024 : 1 ਫਰਵਰੀ ਨੂੰ ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀਆਂ ਨੇ 3 ਵੱਡੀਆਂ ਖ਼ੁਸ਼ਖ਼ਬਰੀਆਂ!

ਦੱਸ ਦੇਈਏ ਕਿ ਕੇਂਦਰੀ ਬੈਂਕ ਨੇ ਬੁੱਧਵਾਰ ਨੂੰ ਕਿਹਾ ਕਿ ਬੈਂਕ ਕਈ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ, ਜਿਸ ਦਾ ਖ਼ੁਲਾਸਾ ਇਕ ਰਿਪੋਰਟ ਵਿਚ ਹੋਇਆ ਹੈ। ਭਾਰਤੀ ਰਿਜ਼ਰਵ ਬੈਂਕ ਵਲੋਂ ਲਗਾਈ ਗਈ ਇਸ ਪਾਬੰਦੀ ਤੋਂ ਬਾਅਦ, ਗਾਹਕ ਆਪਣੇ ਖਾਤੇ ਵਿੱਚ ਪੈਸੇ ਜਮ੍ਹਾ ਨਹੀਂ ਕਰ ਸਕਣਗੇ ਅਤੇ ਨਾਲ ਹੀ RBI ਨੇ ਕਿਹਾ ਹੈ ਕਿ ਵਾਲਿਟ, ਫਾਸਟੈਗ ਅਤੇ NCMC ਕਾਰਡ ਨੂੰ ਵੀ ਟਾਪ-ਅੱਪ ਨਹੀਂ ਕੀਤਾ ਜਾਵੇਗਾ। ਹਾਲਾਂਕਿ ਗਾਹਕ ਨੂੰ ਪੈਸੇ ਕਢਵਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News