ਅਡਾਨੀ ਗਰੁੱਪ ਨੂੰ ਵੱਡਾ ਝਟਕਾ, 7 ਕੰਪਨੀਆਂ ਨੂੰ ਸੇਬੀ ਤੋਂ ਮਿਲਿਆ ਕਾਰਨ ਦੱਸੋ ਨੋਟਿਸ

05/04/2024 11:08:12 AM

ਨਵੀਂ ਦਿੱਲੀ (ਭਾਸ਼ਾ)- ਦੇਸ਼ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਅਤੇ ਅਰਬਪਤੀ ਉਦਯੋਗਪਤੀ ਗੌਤਮ ਅਡਾਨੀ ਨੂੰ ਇਕ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੇ ਗਰੁੱਪ ਦੀਆਂ 7 ਕੰਪਨੀਆਂ ਨੂੰ ਮਾਰਕੀਟ ਰੈਗੂਲੇਟਰ ਸੇਬੀ ਨੇ ਕਾਰਨ ਦੱਸੋ ਨੋਟਿਸ ਭੇਜੇ ਹਨ। ਇਨ੍ਹਾਂ ਨੋਟਿਸ ’ਚ ਕੰਪਨੀਆਂ ਕੋਲੋਂ ਸ਼ੇਅਰ ਬਾਜ਼ਾਰ ’ਚ ਲਿਸਟਿੰਗ ਦੇ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਸਵਾਲ ਕੀਤਾ ਗਿਆ ਹੈ। ਸੇਬੀ ਦੇ ਨੋਟਿਸ ਦੇ ਮੁਤਾਬਕ ਇਨ੍ਹਾਂ ਸਾਰੀਆਂ ਕੰਪਨੀਆਂ ਨੇ ਰਿਲੇਟਿਡ ਪਾਰਟੀ ਟਰਾਂਜੈਕਸ਼ਨਜ਼ ਦੇ ਨਿਯਮਾਂ ’ਚ ਉਲੰਘਣਾ ਨੂੰ ਲੈ ਕੇ ਕੰਪਨੀ ਨੂੰ ਨੋਟਿਸ ਭੇਜਿਆ ਹੈ। ਰਿਲੇਟਿਡ ਪਾਰਟੀ ਟਰਾਂਜੈਕਸ਼ਨਜ਼ ਆਮ ਤੌਰ ’ਤੇ ਅਜਿਹੀਆਂ ਕੰਪਨੀਆਂ ਦੇ ਦਰਮਿਆਨ ਹੁੰਦੇ ਹਨ, ਜਿਨ੍ਹਾਂ ਵਿਚਕਾਰ ਪਹਿਲਾਂ ਤੋਂ ਹੀ ਕਾਰੋਬਾਰੀ ਰਿਸ਼ਤੇ ਹੁੰਦੇ ਹਨ ਜਾਂ ਉਨ੍ਹਾਂ ਦੀ ਬਿਜ਼ਨੈੱਸ ਕਮਿਟਮੈਂਟ ਬਰਾਬਰ ਹੁੰਦੀ ਹੈ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਗਰੁੱਪ ਦੀਆਂ ਇਨ੍ਹਾਂ ਕੰਪਨੀਆਂ ਨੂੰ ਮਿਲਿਆ ਨੋਟਿਸ
ਸੇਬੀ ਨੇ ਅਡਾਨੀ ਗਰੁੱਪ ਦੀ ਫਲੈਗਸ਼ਿਪ ਕੰਪਨੀ ਅਡਾਨੀ ਸੇਬੀ ਨੇ ਅਡਾਨੀ ਗਰੁੱਪ ਦੀ ਫਲੈਗਸ਼ਿਪ ਕੰਪਨੀ ਅਡਾਨੀ ਇੰਟਰਪ੍ਰਾਈਜਿਜ਼ ਨੂੰ 2 ਨੋਟਿਸ ਭੇਜੇ ਹਨ। ਇਸ ਤੋਂ ਇਲਾਵਾ ਅਡਾਨੀ ਗ੍ਰੀਨ ਐਨਰਜੀ ਲਿਮਟਿਡ, ਅਡਾਨੀ ਪੋਰਟਸ ਐਂਡ ਸਪੈਸ਼ਲ ਇਕੋਨਾਮਿਕ ਜ਼ੋਨ, ਅਡਾਨੀ ਪਾਵਰ, ਅਡਾਨੀ ਪਾਵਰ, ਅਡਾਨੀ ਐਨਰਜੀ ਸਾਲਿਊਸ਼ੰਸ, ਅਡਾਨੀ ਵਿਲਮਰ ਅਤੇ ਅਡਾਨੀ ਟੋਟਲ ਗੈਸ ਨੂੰ ਵੀ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਅਡਾਨੀ ਗਰੁੱਪ ਦੀ ਸ਼ੇਅਰ ਬਾਜ਼ਾਰ ’ਚ ਕੁੱਲ 10 ਕੰਪਨੀਆਂ ਹੀ ਲਿਸਟ ਹਨ।

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ

ਦੱਸ ਦੇਈਏ ਕਿ ਅਡਾਨੀ ਇੰਟਰਪ੍ਰਾਈਜਿਜ਼ ਨੂੰ ਮਿਲੇ ਦੋ ਨੋਟਿਸ ਨੂੰ ਲੈ ਕੇ ਕੰਪਨੀ ਦਾ ਕਹਿਣਾ ਹੈ ਕਿ ਉਸ ਦੇ ਲੀਗਲ ਐਕਸਪਰਟਸ ਦੇ ਮੁਤਾਬਕ ਇਨ੍ਹਾਂ ਨੋਟਿਸਾਂ ਦਾ ਕੰਪਨੀ ’ਤੇ ਬਹੁਤ ਘੱਟ ਅਸਰ ਹੋਵੇਗਾ। ਸੇਬੀ ਦੇ ਨੋਟਿਸ ’ਚ ਗਰੁੱਪ ਦੀਆਂ ਕੰਪਨੀਆਂ ਤੋਂ ਕੁਝ ਟਰਾਂਜੈਕਸ਼ਨਜ਼ ਦੀ ਡਿਟੇਲ ਪੁੱਛੀ ਗਈ ਹੈ, ਜੋ ਉਸ ਦੇ ਫਾਈਨਾਂਸ਼ੀਅਲ ਸਟੇਟਮੈਂਟ ’ਚ ਰਿਫਲੈਕਟ ਨਹੀਂ ਹੋ ਰਹੇ ਸਨ। ਉਥੇ ਹੀ ਗਰੁੱਪ ਨੇ ਇਸ ਮਾਮਲੇ ’ਚ ਹੋਰ ਡਿਟੇਲਜ਼ ਦੇਣ ਤੋਂ ਮਨਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਹਿੰਡਨਬਰਗ ਰਿਸਰਚ ਦੀ ਰਿਪੋਰਟ ਨਾਲ ਹੈ ਕਨੈਕਸ਼ਨ?
ਪਿਛਲੇ ਸਾਲ ਅਮਰੀਕਾ ਦੀ ਸ਼ਾਰਟ ਸੇਲਰ ਕੰਪਨੀ ਹਿੰਡਨਬਰਗ ਰਿਸਰਚ ਦੀ ਇਕ ਰਿਪੋਰਟ ਦੇ ਬਾਅਦ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਸੇਬੀ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ। ਇਸ ਨੂੰ ਲੈ ਕੇ ਸੇਬੀ ਨੇ ਅਗਸਤ ’ਚ ਇਕ ਰਿਪੋਰਟ ਸਬਮਿਟ ਕੀਤੀ। ਸੇਬੀ ਨੇ ਉਨ੍ਹਾਂ 17 ਰਿਲੇਟਿਡ ਪਾਰਟੀ ਟਰਾਂਜੈਕਸ਼ਨਜ਼ ਦੀ ਵੀ ਜਾਂਚ ਕੀਤੀ, ਜਿਨ੍ਹਾਂ ਦਾ ਹਵਾਲਾ ਹਿੰਡਨਬਰਗ ਦੀ ਰਿਪੋਰਟ ’ਚ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ - Bank Holiday: ਜਲਦੀ ਪੂਰੇ ਕਰ ਲਓ ਜ਼ਰੂਰੀ ਕੰਮ, ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News