ਏਅਰ ਇੰਡੀਆ ਨੂੰ ਲੱਗਾ ਵੱਡਾ ਝਟਕਾ, DGCA ਨੇ ਲਗਾਇਆ 80 ਲੱਖ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
Saturday, Mar 23, 2024 - 03:51 PM (IST)
ਬਿਜ਼ਨੈੱਸ ਡੈਸਕ : ਏਅਰ ਇੰਡੀਆ ਨੂੰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA)ਤੋਂ ਵੱਡਾ ਝਟਕਾ ਲੱਗਾ ਹੈ। ਡੀਜੀਸੀਏ ਨੇ ਏਅਰ ਇੰਡੀਆ 'ਤੇ 80 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। DGCA ਨੇ ਇਹ ਜੁਰਮਾਨਾ ਕੰਪਨੀ 'ਤੇ ਫਲਾਈਟ ਡਿਊਟੀ ਦੇ ਸਮੇਂ 'ਤੇ ਪਾਬੰਦੀਆਂ ਨਾਲ ਸਬੰਧਤ ਮਾਪਦੰਡਾਂ ਦੀ ਉਲੰਘਣਾ ਲਈ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ - ਮੈਕਲੋਡਗੰਜ ਘੁੰਮਣ ਗਏ ਪੰਜਾਬੀ ਮੁੰਡੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, 2 ਸਾਲ ਪਹਿਲਾ ਹੋਇਆ ਸੀ ਵਿਆਹ
ਦੱਸ ਦੇਈਏ ਕਿ ਉਲੰਘਣਾ ਦਾ ਇਹ ਮਾਮਲਾ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਵੱਲੋਂ ਜਨਵਰੀ ਮਹੀਨੇ ਵਿੱਚ ਏਅਰ ਇੰਡੀਆ ਦਾ ਸਪਾਟ ਆਡਿਟ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ, "ਰਿਪੋਰਟਾਂ ਅਤੇ ਸਬੂਤਾਂ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਮੈਸਰਜ਼ ਏਅਰ ਇੰਡੀਆ ਲਿਮਟਿਡ ਨੇ ਕੁਝ ਮਾਮਲਿਆਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਦੋਵਾਂ ਫਲਾਈਟ ਚਾਲਕਾਂ ਦੇ ਨਾਲ ਉਡਾਣਾਂ ਭਰੀਆਂ ਹਨ, ਜੋ ਏਅਰਕ੍ਰਾਫਟ ਨਿਯਮਾਂ, 1937 ਦੇ ਨਿਯਮ 28ਏ ਦੀ ਉਪ-ਨਿਯਮ (2) ਦੀ ਉਲੰਘਣਾ ਕਰਦਾ ਹੈ।"
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਆਡਿਟ ਦੇ ਦੌਰਾਨ ਡਿਊਟੀ ਦੀ ਮਿਆਦ ਤੋਂ ਵੱਧ ਹੋਣ, ਗ਼ਲਤ ਤਰੀਕੇ ਨਾਲ ਮਾਰਕ ਕੀਤੇ ਸਿਖਲਾਈ ਰਿਕਾਰਡ ਅਤੇ ਓਵਰਲੈਪਿੰਗ ਡਿਊਟੀਆਂ ਆਦਿ ਦੀਆਂ ਘਟਨਾਵਾਂ ਵੀ ਦੇਖੀਆਂ ਗਈਆਂ। ਇਸ ਦੇ ਨਾਲ ਹੀ ਏਅਰ ਇੰਡੀਆ ਨੂੰ 1 ਮਾਰਚ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ - iPhone ਖਰੀਦਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ: iPhone 15 Plus 'ਤੇ ਮਿਲ ਰਿਹਾ ਵੱਡਾ ਆਫਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8