RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ
Wednesday, Sep 13, 2023 - 05:25 PM (IST)

ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ ਨੇ ਹੋਮ ਲੋਨ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਹੋਮ ਲੋਨ ਦੀ ਅਦਾਇਗੀ ਕਰਨ ਤੋਂ ਬਾਅਦ ਤੁਹਾਨੂੰ 30 ਦਿਨਾਂ ਦੇ ਅੰਦਰ ਆਪਣਾ ਰਜਿਸਟਰੀ ਕਾਗਜ਼ ਵਾਪਸ ਮਿਲ ਜਾਵੇਗਾ। ਆਰਬੀਆਈ ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਜੇਕਰ ਬੈਂਕ 30 ਦਿਨਾਂ ਦੇ ਅੰਦਰ ਗਾਹਕਾਂ ਨੂੰ ਰਜਿਸਟਰੀ ਦੇ ਕਾਗਜ਼ ਵਾਪਸ ਨਹੀਂ ਕਰਦਾ ਹੈ ਤਾਂ ਬੈਂਕ ਨੂੰ ਹਰ ਰੋਜ਼ 5000 ਰੁਪਏ ਜੁਰਮਾਨਾ ਭਰਨਾ ਪਵੇਗਾ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ
ਜਾਇਦਾਦ ਦੇ ਦਸਤਾਵੇਜ਼ 30 ਦਿਨਾਂ ਦੇ ਅੰਦਰ ਵਾਪਸ ਦੇਣੇ
ਭਾਰਤੀ ਰਿਜ਼ਰਵ ਬੈਂਕ ਨੇ ਜਾਇਦਾਦ ਦੇ ਦਸਤਾਵੇਜ਼ ਵਾਪਸ ਕਰਨ ਲਈ ਨਿਯਮ ਜਾਰੀ ਕਰਕੇ ਬੈਂਕਾਂ ਨੂੰ ਸਪੱਸ਼ਟ ਕਰ ਦਿੱਤਾ ਹੈ। ਹੁਣ ਤੱਕ ਕਰਜ਼ਾ ਪੂਰਾ ਹੋਣ ਦੇ ਬਾਵਜੂਦ ਲੋਕਾਂ ਨੂੰ ਰਜਿਸਟਰੀ ਦੇ ਕਾਗਜ਼ਾਤ ਲੈਣ ਲਈ ਭਟਕਣਾ ਪੈਂਦਾ ਸੀ ਅਤੇ ਬੈਂਕ ਦੀ ਪ੍ਰਕਿਰਿਆ ਕਾਰਨ ਉਨ੍ਹਾਂ ਨੂੰ ਇਸ ਲਈ ਕਈ ਗੇੜੇ ਲਾਉਣੇ ਪੈਂਦੇ ਸਨ। ਆਰਬੀਆਈ ਨੇ ਬੈਂਕਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਜਿਨ੍ਹਾਂ ਗਾਹਕਾਂ ਨੇ ਹੋਮ ਲੋਨ ਦਾ ਭੁਗਤਾਨ ਕਰ ਦਿੱਤਾ ਹੈ, ਉਨ੍ਹਾਂ ਦੀ ਜਾਇਦਾਦ ਦੇ ਦਸਤਾਵੇਜ਼ 30 ਦਿਨਾਂ ਦੇ ਅੰਦਰ ਉਸ ਸ਼ਾਖਾ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਗਾਹਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਸਮੇਂ ਸਿਰ ਵਾਪਸ ਮਿਲ ਸਕਣ।
ਇਹ ਵੀ ਪੜ੍ਹੋ : Etihad Airways ਨੇ Katrina Kaif ਨੂੰ ਬਣਾਇਆ ਆਪਣਾ ਬ੍ਰਾਂਡ ਅੰਬੈਸਡਰ
ਕਾਗਜ਼ਾਤ ਗੁੰਮ ਜਾਂ ਦਸਤਾਵੇਜ਼ ਖ਼ਰਾਬ ਹੋਣ ਦੀ ਭਰਪਾਈ ਬੈਕ ਕਰਨਗੇ
ਜੇਕਰ ਕਿਸੇ ਹੋਮ ਲੋਨ ਗ੍ਰਾਹਕ ਦੇ ਪ੍ਰਾਪਰਟੀ ਦੇ ਕਾਗਜ਼ਾਤ ਗੁੰਮ ਹੋ ਜਾਂਦੇ ਹਨ ਜਾਂ ਦਸਤਾਵੇਜ਼ ਖ਼ਰਾਬ ਹੋ ਜਾਂਦੇ ਹਨ ਤਾਂ ਇਸ ਦੀ ਜ਼ਿੰਮੇਵਾਰੀ ਬੈਂਕਾਂ ਨੂੰ ਚੁੱਕਣੀ ਪਵੇਗੀ। RBI ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਹ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੀ ਸਥਿਤੀ ਵਿੱਚ ਬੈਂਕਾਂ ਨੂੰ ਗਾਹਕਾਂ ਦੇ ਨੁਕਸਾਨ ਦੀ ਭਰਪਾਈ ਕਰਨੀ ਪਵੇਗੀ। ਆਰਬੀਆਈ ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਦਸਤਾਵੇਜ਼ਾਂ ਦੇ ਗੁੰਮ ਹੋਣ ਦੀ ਸਥਿਤੀ ਵਿੱਚ, ਬੈਂਕਾਂ ਨੂੰ ਅਗਲੇ 30 ਦਿਨਾਂ ਦੇ ਅੰਦਰ ਨਵੇਂ ਦਸਤਾਵੇਜ਼ ਤਿਆਰ ਕਰਨੇ ਹੋਣਗੇ ਅਤੇ ਗਾਹਕਾਂ ਨੂੰ ਕਰਜ਼ਾ ਵਾਪਸ ਕਰਨਾ ਹੋਵੇਗਾ।
ਇਹ ਵੀ ਪੜ੍ਹੋ : G20 ਸੰਮੇਲਨ: ਇਤਰ, ਚਾਹ ਪੱਤੀ ਤੋਂ ਲੈ ਕੇ ਸ਼ਹਿਦ ਤੱਕ, ਭਾਰਤ ਨੇ ਵਿਦੇਸ਼ੀ ਮਹਿਮਾਨਾਂ ਨੂੰ ਦਿੱਤੇ ਖ਼ਾਸ ਤੋਹਫ਼ੇ
5000 ਰੁਪਏ ਜੁਰਮਾਨਾ
ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਉਹ ਕਿਸੇ ਵੀ ਗਾਹਕ ਦੇ ਦਸਤਾਵੇਜ਼ ਵਾਪਸ ਕਰਨ 'ਚ ਦੇਰੀ ਨਾ ਕਰਨ। ਜੇਕਰ ਕੋਈ ਬੈਂਕ ਅਜਿਹਾ ਕਰਦਾ ਹੈ ਤਾਂ ਉਸ ਨੂੰ ਹਰ ਦਿਨ 5000 ਰੁਪਏ ਜੁਰਮਾਨਾ ਦੇਣਾ ਪਵੇਗਾ। ਦਰਅਸਲ, ਅਜਿਹੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਲੋਨ ਮੋੜਨ ਤੋਂ ਬਾਅਦ ਵੀ ਗਾਹਕ ਆਪਣੀ ਜਾਇਦਾਦ ਦੇ ਕਾਗਜ਼ਾਤ ਆਸਾਨੀ ਨਾਲ ਹਾਸਲ ਨਹੀਂ ਕਰ ਪਾ ਰਹੇ ਸਨ। ਇਸ ਲਈ RBI ਨੇ ਬੈਂਕਾਂ ਅਤੇ NBFC ਕੰਪਨੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਡੀਜ਼ਲ ਵਾਹਨਾਂ 'ਤੇ GST ਵਧਾਉਣ ਦੀਆਂ ਖ਼ਬਰਾਂ ਦੌਰਾਨ ਨਿਤਿਨ ਗਡਕਰੀ ਦਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8